16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦਾ ਬਕਾਇਆ ਜਾਰੀ ਕਰੇ ਸਰਕਾਰ-ਪ੍ਰਧਾਨ ਸੋਨੀਆ ਰਾਣੀ

Ad Position 21
No active advertisement
ਅਜੀਤ ਡੈਸਕ 21-09-2025
ਨਾਭਾ, 20 ਸਤੰਬਰ (ਜਗਨਾਰ ਸਿੰਘ ਦੁਲੱਦੀ)-ਸਰਵ ਆਂਗਣਵਾੜੀ ਵਰਕਰ ਅਤੇ ਹੈਲਪਰ ਯੂਨੀਅਨ ਪੰਜਾਬ ਦੀ ਸੂਬਾ ਕਮੇਟੀ ਦੀ ਮੀਟਿੰਗ ਵੀਡੀਓ ਕਾਨਫਰੰਾਸਿੰਗ ਰਾਹੀਂ ਸੂਬਾ ਪ੍ਰਧਾਨ ਬਰਿੰਦਰਜੀਤ ਕੌਰ ਛੀਨਾ ਦੀ ਅਗਵਾਈ ਹੇਠ ਹੋਈ | ਜਿਸ ਵਿਚ ਕਈ ਅਹਿਮ ਮੁੱਦਿਆਂ 'ਤੇ ਗੱਲਬਾਤ ਕੀਤੀ ਗਈ | ਇਸ ਮੀਟਿੰਗ ਸੰਬੰਧੀ ਬਲਾਕ ਪ੍ਰਧਾਨ ਸੋਨੀਆ ਰਾਣੀ ਨੇ ਕਿਹਾ ਕਿ ਸਭ ਤੋਂ ਅਹਿਮ ਮੁੱਦਾ ਆਂਗਣਵਾੜੀ ਵਰਕਰਾਂ ਨੂੰ ਦਿੱਤਾ ਜਾਣ ਵਾਲਾ ਕੇਂਦਰ ਸਰਕਾਰ ਦਾ ਮਾਣ ਭੱਤਾ ਜੋ ਕਿ ਪਿਛਲੇ ਕਰੀਬ ਛੇ ਮਹੀਨਿਆਂ ਤੋਂ ਰੁਕਿਆ ਹੋਇਆ ਹੈ ਉਸ ਬਾਰੇ ਗੱਲਬਾਤ ਕੀਤੀ ਗਈ | ਉਨ੍ਹਾਂ ਕਿਹਾ ਕਿ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਆਪਣੀਆਂ ਲੋੜਾਂ ਪੂਰੀਆਂ ਕਰਨ ਲਈ ਅਸਮਾਨ ਛੰੂਹਦੀ ਮਹਿੰਗਾਈ ਦੌਰਾਨ ਬਿਨਾ ਤਨਖਾਹ ਤੋਂ ਗੁਜ਼ਾਰਾ ਕਰਨ ਲਈ ਕਈ ਮੁਸ਼ਕਿਲ ਹਾਲਾਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਪ੍ਰਧਾਨ ਸੋਨੀਆ ਰਾਣੀ ਨੇ ਕਿਹਾ ਕਿ ਸੂਬਾ ਪ੍ਰਧਾਨ ਮੈਡਮ ਛੀਨਾ ਨੇ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਹੋਇਆਂ ਆਖਿਆ ਹੈ ਕਿ ਜੇਕਰ ਸਰਕਾਰ ਅਤੇ ਵਿਭਾਗ ਨੇ 30 ਸਤੰਬਰ ਤੱਕ ਕੇਂਦਰ ਸਰਕਾਰ ਵਲੋਂ ਦਿੱਤਾ ਜਾਣ ਵਾਲਾ ਸ਼ੇਅਰ ਜਾਰੀ ਨਾ ਕੀਤਾ ਤਾਂ 1 ਅਕਤੂਬਰ ਨੂੰ ਪੂਰੇ ਪੰਜਾਬ ਵਿਚ ਜ਼ਿਲ੍ਹਾ ਪ੍ਰੋਗਰਾਮ ਦਫ਼ਤਰ ਅੱਗੇ ਵਿਸ਼ਾਲ ਰੂਪ ਵਿਚ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ, ਜਿਸ ਦੀ ਜ਼ਿੰਮੇਵਾਰੀ ਸੂਬਾ ਸਰਕਾਰ ਦੀ ਹੋਵੇਗੀ |
Ad Position 22
No active advertisement
ਪਿਛਲੀ ਖ਼ਬਰ ਸਫਾਈ ਸਾਡੀ ਜ਼ਿੰਮੇਵਾਰੀ ਹੈ ਤੇ ਰੁੱਖ ਲਗਾਉਣਾ ਸਾਡਾ ਭਵਿੱਖ-ਰਾਜੇਸ਼ ਕੁਮਾਰ ਅਗਲੀ ਖ਼ਬਰ ਬੀ. ਕੇ. ਯੂ. ਸ਼ਾਦੀਪੁਰ ਦੀ ਹੋਈ ਮਹੀਨਾਵਾਰ ਮੀਟਿੰਗ
Ad Position 24