16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਕੇਂਦਰ ਸਰਕਾਰ ਘੱਗਰ ਦਰਿਆ ਦੇ ਸਥਾਈ ਹੱਲ ਲਈ ਬਣਾ ਰਹੀ ਹੈ ਯੋਜਨਾ-ਕੇਂਦਰੀ ਰਾਜ ਮੰਤਰੀ ਸ੍ਰੀਪਦ ਯੈਸੌ ਨਾਇਕ

Ad Position 21
No active advertisement
ਅਜੀਤ ਡੈਸਕ 21-09-2025
ਪਾਤੜਾਂ/ਸ਼ੁਤਰਾਣਾ, 20 ਸਤੰਬਰ (ਗੁਰਇਕਬਾਲ ਸਿੰਘ ਖ਼ਾਲਸਾ, ਨਵਜੋਤ ਸਿੰਘ ਮਹਿਰੋਕ)-ਕੇਂਦਰ ਸਰਕਾਰ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਦੇਸ਼ ਦੇ ਚਾਰ ਸੂਬਿਆਂ ਵਿਚ ਲੰਘਦੇ ਘੱਗਰ ਦਰਿਆ ਦੇ ਸਥਾਈ ਹੱਲ ਲਈ ਯੋਜਨਾ ਬਣਾ ਰਹੀ ਹੈ ਜਿਸ ਨਾਲ ਘੱਗਰ ਦਾ ਸਥਾਈ ਹੱਲ ਕੀਤਾ ਜਾਵੇਗਾ ਤਾਂ ਜੋ ਘੱਗਰ ਦਰਿਆ ਨਾਲ ਹੁੰਦੀ ਕਿਸਾਨਾਂ ਦੀ ਤਬਾਹੀ ਬਚ ਸਕੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕੇਂਦਰੀ ਰਾਜ ਮੰਤਰੀ ਸ੍ਰੀਪਦ ਯੈਸੌ ਨਾਇਕ ਵਲੋਂ ਪਟਿਆਲਾ ਜ਼ਿਲ੍ਹੇ ਦੇ ਹਲਕਾ ਸ਼ੁਤਰਾਣਾ ਅੰਦਰ ਲੰਘਦੇ ਘੱਗਰ ਦਰਿਆ ਅਤੇ ਝੰਬੋ 'ਚੋਂ ਡਰੇਨ ਦੇ ਬੰਨ੍ਹਾਂ ਦਾ ਦੌਰਾ ਕਰਨ ਉਪਰੰਤ ਭਾਰਤੀ ਜਨਤਾ ਪਾਰਟੀ ਹਲਕਾ ਸ਼ੁਤਰਾਣਾ ਦੇ ਇੰਚਾਰਜ ਨਰਾਇਣ ਸਿੰਘ ਨਰਸੋਤ ਦੇ ਗ੍ਰਹਿ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਕੇਂਦਰੀ ਰਾਜ ਮੰਤਰੀ ਨੇ ਕਿਹਾ ਕਿ ਘੱਗਰ ਦਰਿਆ ਦੇਸ਼ ਦੇ ਚਾਰ ਸੂਬਿਆਂ ਵਿਚੋਂ ਨਿਕਲਦਾ ਹੈ ਜਿਸ ਲਈ ਚਾਰੋਂ ਸੂਬਿਆਂ ਦੀ ਮੀਟਿੰਗ ਕਰਕੇ ਇਸ ਦੇ ਸਥਾਈ ਹੱਲ ਲਈ ਯੋਜਨਾ ਬਣਾਈ ਜਾਵੇਗੀ | ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਆਏ ਹੜ੍ਹਾਂ ਕਰਕੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਆਪ ਵੀ ਹੜ੍ਹ ਪ੍ਰਭਾਵੀ ਇਲਾਕੇ ਦਾ ਦੌਰਾ ਕੀਤਾ ਗਿਆ ਸੀ ਅਤੇ ਹੁਣ ਕੇਂਦਰ ਦੇ ਵੱਖ-ਵੱਖ ਮੰਤਰੀਆਂ ਨੂੰ ਵੀ ਹੜ੍ਹ ਪ੍ਰਭਾਵਿਤ ਇਲਾਕਿਆਂ ਅੰਦਰ ਦੌਰਾ ਕਰਨ ਲਈ ਭੇਜਿਆ ਜਾ ਰਿਹਾ ਹੈ ਤਾਂ ਜੋ ਹੜ੍ਹਾਂ ਨਾਲ ਹੋਏ ਨੁਕਸਾਨ ਦਾ ਪਤਾ ਲਗਾਇਆ ਜਾ ਸਕੇ ਅਤੇ ਆਉਣ ਵਾਲੇ ਸਮੇਂ ਵਿਚ ਹੜ੍ਹਾਂ ਨਾਲ ਮਾਰ ਕਰਨ ਵਾਲੇ ਦਰਿਆਵਾਂ ਦੇ ਸਥਾਈ ਹੱਲ ਲਈ ਵੀ ਯੋਜਨਾ ਉਲੀਕੀ ਜਾ ਸਕੇ | ਇਸ ਮੌਕੇ ਇਨ੍ਹਾਂ ਨਾਲ ਸਾਬਕਾ ਕੇਂਦਰੀ ਵਿਦੇਸ਼ ਰਾਜ ਮੰਤਰੀ ਪਰਨੀਤ ਕੌਰ ਨੇ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਵਲੋਂ ਪਹਿਲਾਂ 12 ਹਜ਼ਾਰ ਕਰੋੜ ਅਤੇ ਬਾਅਦ ਵਿਚ 1600 ਕਰੋੜ ਰੁਪਏ ਦਾ ਵਿਸ਼ੇਸ਼ ਪੈਕੇਜ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਭੇਜਿਆ ਗਿਆ ਹੈ | ਉਨ੍ਹਾਂ ਕਿਹਾ ਕਿ ਇਸ ਤੋਂ ਬਾਅਦ ਵੀ ਕੇਂਦਰ ਦੇ ਮੰਤਰੀਆਂ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਕੇ ਰਿਪੋਰਟ ਤਿਆਰ ਕੀਤੀ ਜਾ ਰਹੀ ਹੈ ਜਿਸ ਤੋਂ ਬਾਅਦ ਲੋਕਾਂ ਦੇ ਹੋਏ ਨੁਕਸਾਨ ਲਈ ਹੋਰ ਵੀ ਰਾਹਤ ਭੇਜੀ ਜਾਵੇਗੀ | ਇਸ ਮੌਕੇ ਇੱਥੇ ਭਾਰਤੀ ਜਨਤਾ ਪਾਰਟੀ ਹਲਕਾ ਸ਼ੁਤਰਾਣਾ ਦੇ ਇੰਚਾਰਜ ਨਰਾਇਣ ਸਿੰਘ ਨਰਸੋਤ, ਭਾਜਪਾ ਆਗੂ ਰਮੇਸ਼ ਕੁਮਾਰ ਕੁੱਕੂ ਭਾਜਪਾ ਆਗੂ ਮੁਖ਼ਤਿਆਰ ਸਿੰਘ ਮੌਖਾ, ਨਿਰੰਕਾਰ ਸਿੰਘ ਸੰਧੂ, ਬਗੀਚਾ ਸਿੰਘ ਦੁਤਾਲ, ਵਿਜੇ ਗਰਗ, ਤੇਗਾ ਸਿੰਘ ਸਿਉਨਾ, ਅਵਤਾਰ ਸਿੰਘ ਬਾਦਸ਼ਾਹਪੁਰ, ਰਣਜੀਤ ਸਿੰਘ ਛਬੀਲਪੁਰ, ਦਰਸ਼ਨ ਸਿੰਘ ਛਬੀਲਪੁਰ, ਅਮਰਿੰਦਰ ਹੈਪੀ ਕੁਲਵਾਣੂ, ਸੁਖਜੀਤ ਸਿੰਘ ਬਕਰਾਹਾ, ਪਿਸ਼ੌਰਾ ਸਿੰਘ ਮਾਨ ਬਾਦਸ਼ਾਹਪੁਰ, ਰਣਬੀਰ ਸਿੰਘ ਹਰਚੰਦਪੁਰਾ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪਿੰਡ ਮੰਡੌਰ ਵਿਖੇ ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਦੀ ਹੋਈ ਅਹਿਮ ਬੈਠਕ ਅਗਲੀ ਖ਼ਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਪੀਲ 'ਤੇ ਲੋੜਵੰਦਾਂ ਲਈ ਹਲਕਾ ਸਨੌਰ ਦੀ ਸੰਗਤ ਆਈ ਅੱਗੇ
Ad Position 24