16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਪਿੰਡ ਮੰਡੌਰ ਵਿਖੇ ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਦੀ ਹੋਈ ਅਹਿਮ ਬੈਠਕ

Ad Position 21
No active advertisement
ਅਜੀਤ ਡੈਸਕ 21-09-2025
ਨਾਭਾ, 20 ਸਤੰਬਰ (ਜਗਨਾਰ ਸਿੰਘ ਦੁਲੱਦੀ)-ਲੈਂਡ ਪੂਲਿੰਗ ਵਿੱਚ ਕਿਸਾਨਾਂ ਦੀ ਹੋਈ ਜਿੱਤ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਦੇ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜ ਗਿੱਲ ਨਾਭਾ ਬਲਾਕ ਦੇ ਪਿੰਡ ਮੰਡੌਰ ਵਿਖੇ ਕਿਸਾਨਾਂ ਦਾ ਵਿਸ਼ੇਸ਼ ਧੰਨਵਾਦ ਕਰਨ ਲਈ ਪਹੁੰਚੇ | ਉਨ੍ਹਾਂ ਕਿਹਾ ਕਿ ਲੈਂਡ ਪੂਲਿੰਗ ਵਿੱਚ ਸਭ ਤੋਂ ਵੱਧ ਯੋਗਦਾਨ ਮੰਡੌਰ ਪਿੰਡ ਦੇ ਕਿਸਾਨਾਂ ਦਾ ਸੀ ਅਤੇ ਮੈਂ ਅੱਜ ਉਨ੍ਹਾਂ ਦਾ ਧੰਨਵਾਦ ਕਰਨ ਲਈ ਆਇਆ ਹਾਂ | ਸੁਪਰੀਮ ਕੋਰਟ ਵੱਲੋਂ ਜੋ ਕਿਸਾਨਾਂ ਨੂੰ ਪਰਾਲੀ ਸਾੜਨ ਨੂੰ ਲੈ ਕੇ ਜੇਲ੍ਹਾਂ ਵਿੱਚ ਭੇਜਣ ਦੀ ਗੱਲ ਕਹੀ ਗਈ ਹੈ ਉਸ ਨੂੰ ਲੈ ਕੇ ਬੁਰਜ ਗਿੱਲ ਨੇ ਕਿਹਾ ਕਿ ਸੁਪਰੀਮ ਕੋਰਟ ਜੋ ਮਰਜ਼ੀ ਕਹੇ ਪਰ ਅਸੀਂ ਪਰਾਲੀ ਸਾੜਨ ਤੋਂ ਪਿੱਛੇ ਨਹੀਂ ਹਟਾਂਗੇ, ਕਿਉਂਕਿ ਸਾਡੀ ਪਰਾਲੀ ਦਾ ਧੰੂਆਂ 8 ਫ਼ੀਸਦੀ ਹੈ ਜਦੋਂ ਕਿ ਬਾਕੀ ਫ਼ੈਕਟਰੀਆਂ ਅਤੇ ਇੰਡਸਟਰੀਆਂ ਦਾ ਤੇ ਹੋਰ ਸਾਧਨਾਂ ਦਾ ਧੰੂਆਂ 92 ਫ਼ੀਸਦੀ ਹੈ ਉਨ੍ਹਾਂ ਤੇ ਕਾਰਵਾਈ ਕਿਉਂ ਨਹੀਂ ਸਿਰਫ਼ ਕਿਸਾਨ ਨੂੰ ਹੀ ਨਿਸਾਨਾ ਕਿਉਂ ਬਣਾਇਆ ਜਾ ਰਿਹਾ | ਉਨ੍ਹਾਂ ਕਿਹਾ ਕਿ ਸਾਡਾ ਧੰੂਆਂ ਦਿੱਲੀ ਤੱਕ ਨਹੀਂ ਪਹੁੰਚਦਾ ਫਿਰ ਵੀ ਸਾਡੇ 'ਤੇ ਵੱਡੇ ਵੱਡੇ ਇਲਜ਼ਾਮ ਲਗਾਏ ਜਾ ਰਹੈ ਹਨ | ਪੰਜਾਬ ਵਿੱਚ ਹੜ੍ਹਾਂ ਨਾਲ ਵੱਡੇ ਹੋਏ ਨੁਕਸਾਨ ਨੂੰ ਲੈ ਕੇ ਬੂਟਾ ਸਿੰਘ ਨੇ ਸਭ ਤੋਂ ਵੱਡਾ ਇਲਜ਼ਾਮ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਤੇ ਲਗਾਉਂਦੇ ਆ ਕਿਹਾ ਕੀ ਜਿਨ੍ਹਾਂ ਨੇ ਪਾਣੀ ਇਕੱਠਾ ਕਰਕੇ ਵਿਸਫੋਟਕ ਪੈਦਾ ਕੀਤਾ ਹੈ ਉਹ ਜ਼ਿੰਮੇਵਾਰ ਹਨ | ਇਸ ਮੌਕੇ 'ਤੇ ਪਿੰਡ ਮੰਡੌਰ ਦੇ ਸਰਪੰਚ ਹਰਪ੍ਰੀਤ ਸਿੰਘ ਅਤੇ ਕਿਸਾਨ ਆਗੂ ਨੇ ਕਿਹਾ ਕਿ ਲੈਂਡ ਪੁਿਲੰਗ ਦੇ ਵਿਰੋਧ ਨੂੰ ਲੈ ਕੇ ਅਸੀਂ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਜਥੇਬੰਦੀ ਦੇ ਨਾਲ ਸਮਰਾਲਾ ਵਿਖੇ ਹਾਜ਼ਰ ਰਹੇ ਅਤੇ ਅਸੀਂ ਡਟ ਕੇ ਕਿਸਾਨ ਯੂਨੀਅਨ ਦਾ ਸਾਥ ਦਿੱਤਾ ਜਿਸ ਕਰਕੇ ਅੱਜ ਬੁਰਜ ਗਿੱਲ ਧੰਨਵਾਦ ਕਰਨ ਲਈ ਵਿਸ਼ੇਸ਼ ਤੌਰ 'ਤੇ ਪਹੁੰਚੇ ਹਨ ਅਤੇ ਅਸੀਂ ਇਹਨਾਂ ਦਾ ਵੀ ਧੰਨਵਾਦ ਕਰਦੇ ਹਾਂ ਜੋ ਇਹਨਾਂ ਨੇ ਸਾਨੂੰ ਯਾਦ ਰੱਖਿਆ | ਇਸ ਮੌਕੇ ਸੋਸਾਇਟੀ ਪ੍ਰਧਾਨ ਇੰਦਰਜੀਤ ਸਿੰਘ, ਸਕੱਤਰ ਇੰਦਰਪਾਲ ਸਿੰਘ, ਸੂਬਾ ਕਮੇਟੀ ਮੈਂਬਰ ਦਲਜਿੰਦਰ ਸਿੰਘ, ਜ਼ਿਲ੍ਹਾ ਸਕੱਤਰ ਜਗਮੇਲ ਸਿੰਘ, ਜ਼ਿਲ੍ਹਾ ਪ੍ਰਧਾਨ ਗੁਰਬਚਨ ਸਿੰਘ, ਮੀਤ ਪ੍ਰਧਾਨ ਜਰਨੈਲ ਸਿੰਘ, ਬਲਾਕ ਪ੍ਰਧਾਨ ਨਿਰਮਲ ਸਿੰਘ ਨਰਮਾਣਾਂ, ਮਨਜੀਤ ਸਿੰਘ ਮੈਂਬਰ, ਰਣਜੀਤ ਸਿੰਘ ਮੈਂਬਰ, ਯਾਦਵਿੰਦਰ ਸਿੰਘ ਮੈਂਬਰ, ਲਖਵੀਰ ਸਿੰਘ ਮੈਂਬਰ, ਕੋਲਾ ਵਘੂਰ ਤੋ ਇਲਾਵਾ ਵੱਡੀ ਗਿਣਤੀ 'ਚ ਕਿਸਾਨ ਤੇ ਪਿੰਡ ਵਾਸੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪੰਜਾਬੀ 'ਵਰਸਿਟੀ ਵਿਖੇ ਪ੍ਰੋ. ਤਾਰਾ ਸਿੰਘ ਪਟਿਆਲਾ ਸੰਗੀਤ ਸਮਾਰੋਹ ਕਰਵਾਇਆ ਅਗਲੀ ਖ਼ਬਰ ਕੇਂਦਰ ਸਰਕਾਰ ਘੱਗਰ ਦਰਿਆ ਦੇ ਸਥਾਈ ਹੱਲ ਲਈ ਬਣਾ ਰਹੀ ਹੈ ਯੋਜਨਾ-ਕੇਂਦਰੀ ਰਾਜ ਮੰਤਰੀ ਸ੍ਰੀਪਦ ਯੈਸੌ ਨਾਇਕ
Ad Position 24