20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਸੜਕ ਹਾਦਸੇ 'ਚ ਵਿਅਕਤੀ ਦੀ ਮੌਤ

Ad Position 21
No active advertisement
ਅਜੀਤ ਡੈਸਕ 17-10-2025
ਪਟਿਆਲਾ, 16 ਅਕਤੂਬਰ (ਮਨਦੀਪ ਸਿੰਘ ਖਰੌੜ)-ਰਾਜਪੁਰਾ ਰੋੜ 'ਤੇ ਧਰੇੜੀ ਜੱਟਾਂ ਟੋਲ ਪਲਾਜ਼ਾ ਲਾਗੇ ਦੋ ਕਾਰਾਂ ਵਿਚਕਾਰ ਹਾਦਸਾ ਵਾਪਰਨ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ ਤੇ ਦੂਸਰਾ ਜ਼ਖਮੀ ਹੋ ਗਿਆ ਹੈ | ਇਸ ਸੰਬੰਧੀ ਗੁਰਵਿੰਦਰ ਸਿੰਘ ਵਾਸੀ ਜ਼ਿਲ੍ਹਾ ਪਟਿਆਲਾ ਨੇ ਥਾਣਾ ਸਦਰ 'ਚ ਸ਼ਿਕਾਇਤ ਦਰਜ ਕਰਵਾਈ ਕਿ ਉਸ ਦਾ ਭਰਾ ਕੁਲਦੀਪ ਸਿੰਘ ਉਸ ਦੇ ਸਾਥੀ ਸਮੇਤ ਉਕਤ ਟੋਲ ਪਲਾਜ਼ੇ ਲਾਗੇ ਜਾ ਰਿਹਾ ਸੀ | ਇਸ ਦੌਰਾਨ ਅਣਪਛਾਤੇ ਕਾਰ ਚਾਲਕ ਨੇ ਲਾਪਰਵਾਹੀ ਨਾਲ ਵਾਹਨ ਚਲਾਉਂਦਿਆਂ ਉਨ੍ਹਾਂ ਦੀ ਕਾਰ ਨੂੰ ਟੱਕਰ ਮਾਰ ਦਿੱਤੀ | ਇਸ ਹਾਦਸੇ 'ਚ ਭਰਾ ਕੁਲਦੀਪ ਸਿੰਘ ਦੀ ਮੌਤ ਹੋ ਗਈ ਅਤੇ ਅਵਤਾਰ ਸਿੰਘ ਦੇ ਸੱਟਾਂ ਲੱਗੀਆਂ | ਜਿਸ ਅਧਾਰ 'ਤੇ ਪੁਲਿਸ ਨੇ ਅਣਪਛਾਤੇ ਕਾਰ ਚਾਲਕ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ 24 ਬੋਤਲਾਂ ਨਾਜਾਇਜ਼ ਦੇਸੀ ਸ਼ਰਾਬ ਸਣੇ ਕਾਬੂ ਅਗਲੀ ਖ਼ਬਰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ 'ਚ ਮੂੰਹ ਖੁਰ ਵੈਕਸੀਨ ਦੀ 7ਵੇਂ ਰਾਊਾਡ ਦੀ ਸ਼ੁਰੂਆਤ
Ad Position 24