20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਰਣਜੋਧ ਸਿੰਘ ਹਡਾਣਾ ਨੇ ਨੁਕਸਾਨੀਆਂ ਫ਼ਸਲਾਂ ਦੇ ਦੁੱਧਨ ਸਾਧਾਂ ਵਿਖੇ ਮੁਆਵਜ਼ੇ ਦੇ ਵੰਡੇ ਚੈੱਕ

Ad Position 21
No active advertisement
ਅਜੀਤ ਡੈਸਕ 17-10-2025
ਦੇਵੀਗੜ੍ਹ, 16 ਅਕਤੂਬਰ (ਰਾਜਿੰਦਰ ਸਿੰਘ ਮੌਜੀ)-ਪੰਜਾਬ ਸਰਕਾਰ ਦੀ ਕਿਸਾਨ ਹਿਤੈਸ਼ੀ ਨੀਤੀ ਤਹਿਤ, ਚੇਅਰਮੈਨ ਪੀ.ਆਰ.ਟੀ.ਸੀ. ਅਤੇ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਨੇ ਅੱਜ ਦੁੱਧਨ ਸਾਧਾਂ ਅਤੇ ਤਹਿਸੀਲ ਵਿਖੇ ਕੁਦਰਤੀ ਆਫ਼ਤਾਂ ਕਾਰਨ ਨੁਕਸਾਨੀਆਂ ਫ਼ਸਲਾਂ ਲਈ ਵੱਖ-ਵੱਖ ਪਿੰਡਾਂ ਦੇ ਕਿਸਾਨਾਂ ਨੂੰ ਮੁਆਵਜ਼ੇ ਦੇ ਚੈੱਕ ਵੰਡੇ | ਸਰਕਾਰ ਦੀ ਇਸ ਤੇਜ਼ ਅਤੇ ਪਾਰਦਰਸ਼ੀ ਕਾਰਵਾਈ ਨੇ ਸੂਬੇ ਦੇ ਕਿਸਾਨਾਂ ਨੂੰ ਵੱਡੀ ਆਰਥਿਕ ਮਦਦ ਪ੍ਰਦਾਨ ਕੀਤੀ ਹੈ | ਇਸ ਮੌਕੇ 'ਤੇ ਬੋਲਦਿਆਂ ਰਣਜੋਧ ਸਿੰਘ ਹਡਾਣਾ ਨੇ ਕਿਹਾ ਕਿ ਇਹ ਮੁਆਵਜ਼ਾ ਕਿਸਾਨਾਂ ਲਈ ਮੁਸ਼ਕਿਲ ਸਮੇਂ 'ਚ ਵੱਡਾ ਸਹਾਰਾ ਬਣੇਗਾ, ਜਿਸ ਨਾਲ ਉਹ ਅਗਲੀ ਫ਼ਸਲ ਦੀ ਤਿਆਰੀ ਕਰਨ ਦੇ ਨਾਲ-ਨਾਲ ਆਪਣੇ ਪਰਿਵਾਰਕ ਖ਼ਰਚੇ ਪੂਰੇ ਕਰ ਸਕਣਗੇ | ਉਨ੍ਹਾਂ ਨੇ ਖੇਤੀਬਾੜੀ ਨਾਲ ਜੁੜੇ ਮਸਲਿਆਂ ਅਤੇ ਸਰਕਾਰ ਦੀਆਂ ਆਉਣ ਵਾਲੀਆਂ ਯੋਜਨਾਵਾਂ ਬਾਰੇ ਵੀ ਕਿਸਾਨਾਂ ਨਾਲ ਜਾਣਕਾਰੀ ਸਾਂਝੀ ਕੀਤੀ | ਇਸ ਤੋਂ ਇਲਾਵਾ, ਉਨ੍ਹਾਂ ਨੇ ਇਲਾਕੇ ਦੇ ਪਿੰਡਾਂ ਦੇ ਵਿਕਾਸ ਕਾਰਜਾਂ ਨੂੰ ਵੀ ਜਲਦ ਪੂਰਾ ਕਰਵਾਉਣ ਦਾ ਭਰੋਸਾ ਦਿੱਤਾ | ਇਸ ਕਦਮ ਨਾਲ ਨਾ ਸਿਰਫ਼ ਕਿਸਾਨਾਂ ਨੂੰ ਫ਼ੌਰੀ ਆਰਥਿਕ ਮਦਦ ਮਿਲੀ ਹੈ, ਸਗੋਂ ਇਹ ਉਪਰਾਲਾ ਪੰਜਾਬ ਸਰਕਾਰ ਦੀ ਕਿਸਾਨ ਹਿਤੈਸ਼ੀ ਨੀਤੀ ਅਤੇ ਕਿਸਾਨਾਂ ਪ੍ਰਤੀ ਸੰਜੀਦਗੀ ਨੂੰ ਵੀ ਦਰਸਾਉਂਦਾ ਹੈ | ਸਰਕਾਰ ਵਲੋਂ ਕਿਸਾਨਾਂ ਦੀਆਂ ਮੁਸ਼ਕਿਲਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਨ ਦੀ ਵਚਨਬੱਧਤਾ ਤਹਿਤ ਇਹ ਰਾਹਤ ਕਾਰਜ ਪੰਜਾਬ ਦੇ ਸਾਰੇ ਜਿਲਿ੍ਹਆਂ ਵਿਚ ਜਲਦ ਨੇਪਰੇ ਚਾੜਿ੍ਹਆ ਜਾ ਰਿਹਾ ਹੈ | ਚੈੱਕ ਵੰਡ ਸਮਾਰੋਹ ਵਿਚ ਅਧਿਕਾਰੀਆਂ ਵਲੋਂ ਪੁਖਤਾ ਪ੍ਰਬੰਧ ਕੀਤੇ ਗਏ ਸਨ ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ | ਸਥਾਨਕ ਅਧਿਕਾਰੀਆਂ ਨੇ ਦੱਸਿਆ ਕਿ ਮੁਆਵਜ਼ੇ ਦੇ ਚੈੱਕ ਸਿਰਫ਼ ਉਨ੍ਹਾਂ ਯੋਗ ਕਿਸਾਨਾਂ ਨੂੰ ਦਿੱਤੇ ਗਏ ਹਨ, ਜਿਨ੍ਹਾਂ ਦੇ ਕੇਸ ਪੰਜਾਬ ਸਰਕਾਰ ਵੱਲੋਂ ਪੂਰੀ ਪਾਰਦਰਸ਼ਤਾ ਨਾਲ ਜਾਂਚ ਕਰਕੇ ਮਨਜ਼ੂਰ ਕੀਤੇ ਗਏ ਹਨ | ਇਸ ਮੌਕੇ ਐਸ.ਡੀ.ਐਮ. ਹਰਜੋਤ ਕੌਰ, ਐਸ.ਡੀ.ਐਮ. ਕਿ੍ਪਾਲਵੀਰ ਸਿੰਘ, ਬੀ.ਡੀ.ਪੀ.ਓ. ਸੰਦੀਪ ਸਿੰਘ, ਮਨਦੀਪ ਕੌਰ ਸੁਪਰਡੈਂਟ, ਬਲਜੀਤ ਪੰਚਾਇਤ ਅਫਸਰ, ਜਰਨੈਲ ਸਿੰਘ ਜੂਨੀਅਰ ਸਹਾਇਕ ਸਮੇਤ ਕਈ ਬਲਾਕ ਪ੍ਰਧਾਨਾਂ, ਬੀ.ਐਲ.ਏਜ਼ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਪਸ਼ੂਆਂ 'ਚ ਮੂੰਹ ਖੁਰ ਬਿਮਾਰੀ ਦੀ ਰੋਕਥਾਮ ਲਈ ਟੀਕਾਕਰਨ ਮੁਹਿੰਮ ਸ਼ੁਰੂ ਅਗਲੀ ਖ਼ਬਰ ਪੰਜਾਬ ਸਰਕਾਰ ਨੇ ਹੜ੍ਹ ਪੀੜਤਾਂ ਨੂੰ ਤੁਰੰਤ ਮੁਆਵਜ਼ਾ ਰਾਸ਼ੀ ਦੇ ਕੇ ਦੁੱਖ ਵੰਡਾਇਆ-ਚੇਤਨ ਸਿੰਘ ਜੌੜਾਮਾਜਰਾ
Ad Position 24