20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਚੇਅਰਮੈਨ ਰਣਜੋਧ ਸਿੰਘ ਹਡਾਣਾ ਵਲੋਂ ਹੜ੍ਹ ਪੀੜਤਾਂ ਨੂੰ ਸਰਕਾਰ ਮਦਦ ਤਕਸੀਮ

Ad Position 21
No active advertisement
ਅਜੀਤ ਡੈਸਕ 17-10-2025
ਭੁੱਨਰਹੇੜੀ, 16 ਅਕਤੂਬਰ (ਧਨਵੰਤ ਸਿੰਘ)-ਹੜ੍ਹ ਪ੍ਰਭਾਵਿਤ ਫਸਲਾਂ ਨੂੰ ਲੈ ਕੇ ਪੰਜਾਬ ਸਰਕਾਰ ਵਲੋਂ ਮਿਸ਼ਨ ਚੜ੍ਹਦੀ ਕਲਾ ਪੰਜਾਬ ਦੀ ਮਹਿਮ ਤਹਿਤ ਅੱਜ ਹਲਕਾ ਸਨੌਰ ਦੇ ਵਿਚ ਬਲਾਕ ਭੁੱਨਰਹੇੜੀ ਦੇ ਕੁਝ ਪਿੰਡਾਂ ਨੂੰ 20 ਹਜ਼ਾਰ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ 110 ਏਕੜ ਨੁਕਸਾਨੀਆਂ ਗਈਆਂ ਫਸਲਾਂ ਦਾ ਮੁਆਵਜ਼ਾ ਦੇਣ ਲਈ ਹਲਕਾ ਸਨÏਰ ਦੇ ਇੰਚਾਰਜ ਰਣਜੋਤ ਸਿੰਘ ਹਡਾਣਾ ਵਲੋਂ ਬੀ.ਡੀ.ਪੀ.ਓ. ਦਫਤਰ ਭੁੱਨਰਹੇੜੀ ਵਿਖੇ 80 ਦੇ ਕਰੀਬ ਕਿਸਾਨਾਂ ਨੂੰ ਪ੍ਰਮਾਣ ਪੱਤਰ ਵੰਡੇ ਗਏ¢ ਇਸ ਮੌਕੇ ਰਣਜੋਧ ਹਡਾਣਾ ਪੱਤਰਾਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਉਣ ਵਾਲੇ ਸਮੇਂ ਦੇ ਵਿਚ ਟਾਂਗਰੀ ਨਦੀ ਨੂੰ ਲੈ ਕੇ ਪੰਜਾਬ ਸਰਕਾਰ ਵਲੋਂ 16 ਕਰੋੜ ਰੁਪਏ ਜਾਰੀ ਕਰਨ ਜਾ ਰਹੀ ਹੈ¢ ਉਨ੍ਹਾਂ ਕਿਹਾ ਕਿ ਜੋ ਸਰਕਾਰ ਵਲੋਂ ਕਿਸਾਨਾਂ ਨਾਲ ਵਾਅਦਾ ਕੀਤਾ ਗਿਆ ਸੀ¢ ਉਹ ਅੱਜ ਪੂਰਾ ਕਰਨ ਜਾ ਰਹੀ ਹੈ ਕਿਉਂਕਿ ਇਨ੍ਹਾਂ ਵੱਡਾ ਮੁਆਵਜ਼ਾ ਜਿਹੜਾ ਪਿਛਲੀ ਸਰਕਾਰਾਂ ਵਲੋਂ ਕਦੀ ਨਹੀਂ ਦਿੱਤਾ ਗਿਆ | ਇਸ ਮੌਕੇ ਉਨ੍ਹਾਂ ਕਿਹਾ ਕਿ ਮੇਰਾ ਪਹਿਲਾ ਯਤਨ ਹਰ ਪ੍ਰਭਾਵਿਤ ਪਿੰਡਾਂ ਨੂੰ ਬਚਾਉਣਾ ਹੈ ਇਸ ਮÏਕੇ ਐਸ.ਡੀ.ਐਮ. ਪਟਿਆਲਾ ਹਰਜੋਤ ਕੌਰ, ਨੈਬ ਤਹਿਸੀਲਦਾਰ ਅਰਮਾਨਦੀਪ ਸਿੰਘ, ਗੁਰਮੀਤ ਸਿੰਘ ਬਿੱਟੂ, ਪ੍ਰਦੀਪ ਜੋਸ਼ਨ ਪ੍ਰਧਾਨ ਨਗਰ ਕÏਾਸਲਰ ਸਨੌਰ, ਬੀ.ਡੀ.ਪੀ.ਓ. ਸੰਦੀਪ ਸਿੰਘ, ਸੁਪਰਡੈਂਟ ਮਨਦੀਪ ਕੌਰ ਤੋਂ ਇਲਾਵਾ ਹੋਰ ਵੱਡੀ ਗਿਣਤੀ ਵਿਚ ਕਿਸਾਨ ਮÏਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਮੋਦੀ ਕਾਲਜ ਵਲੋਂ 'ਆਰਟੀਫੀਸ਼ੀਅਲ ਇੰਟੈਲੀਜੈਂਸ ਦੇ ਯੁੱਗ ਵਿਚ ਸਿੱਖਿਆ, ਸਾਹਿਤ ਅਤੇ ਖੋਜU ਵਿਸ਼ੇ 'ਤੇ ਵਿਸ਼ੇਸ਼ ਭਾਸ਼ਨ ਅਗਲੀ ਖ਼ਬਰ ਪਸ਼ੂਆਂ 'ਚ ਮੂੰਹ ਖੁਰ ਬਿਮਾਰੀ ਦੀ ਰੋਕਥਾਮ ਲਈ ਟੀਕਾਕਰਨ ਮੁਹਿੰਮ ਸ਼ੁਰੂ
Ad Position 24