20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਨੇ 4 ਪਿੰਡਾਂ ਦੇ 98 ਲਾਭਪਾਤਰੀਆਂ ਨੂੰ 60 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਸੌਂਪੀ

Ad Position 21
No active advertisement
ਅਜੀਤ ਡੈਸਕ 17-10-2025
ਸਮਾਣਾ, 16 ਅਕਤੂਬਰ (ਹਰਵਿੰਦਰ ਸਿੰਘ ਟੋਨੀ)-ਹਲਕਾ ਸ਼ੁਤਰਾਣਾ ਦੇ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਨੇ ਸਮਾਣਾ ਉਪ-ਮੰਡਲ 'ਚ ਪੈਂਦੇ ਹਲਕਾ ਸ਼ੁਤਰਾਣਾ ਦੇ ਪਿੰਡਾਂ ਰਤਨਹੇੜੀ, ਅਸਮਾਨਪੁਰ, ਗੁਰਦਿਆਲਪੁਰਾ ਤੇ ਮਰਦਾਂਹੇੜੀ ਦੇ 98 ਲਾਭਪਾਤਰੀ ਕਿਸਾਨਾਂ ਨੂੰ ਹੜ੍ਹਾਂ ਨਾਲ ਹੋਏ ਨੁਕਸਾਨ ਦੇ 60 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਦੇ ਪ੍ਰਵਾਨਗੀ ਪੱਤਰ ਸੌਂਪੇ | ਉਪ-ਮੰਡਲ ਅਫ਼ਸਰ ਸਮਾਣਾ ਰਿਚਾ ਗੋਇਲ ਦੀ ਪ੍ਰਧਾਨਗੀ ਹੇਠ ਪਿੰਡ ਰਤਨਹੇੜੀ 'ਚ ਕਰਵਾਏ ਸਮਾਗਮ ਮੌਕੇ ਵਿਧਾਇਕ ਕੁਲਵੰਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਸਮਾਣਾ ਸਬ ਡਵੀਜ਼ਨ ਦੇ 6 ਪਿੰਡਾਂ ਦੀਆਂ ਫ਼ਸਲਾਂ ਦਾ ਘੱਗਰ ਦੇ ਪਾਣੀ ਨਾਲ ਨੁਕਸਾਨ ਹੋਇਆ ਸੀ, ਇਸ ਵਿਚ ਅੱਜ 4 ਪਿੰਡਾਂ ਦੀਆਂ ਫ਼ਸਲਾਂ ਦੇ ਹੜ੍ਹਾਂ ਕਰਕੇ ਹੋਏ ਖ਼ਰਾਬੇ ਦਾ ਮੁਆਵਜ਼ਾ ਕਿਸਾਨਾਂ ਦੇ ਖਾਤਿਆਂ ਵਿਚ ਪਾ ਦਿੱਤਾ ਗਿਆ ਹੈ | ਵਿਧਾਇਕ ਬਾਜ਼ੀਗਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਹੁਕਮਾਂ ਤਹਿਤ ਪ੍ਰਸ਼ਾਸਨ ਨੇ ਤੁਰੰਤ ਕਾਰਵਾਈ ਕਰਦਿਆਂ ਦੀਵਾਲੀ ਦੇ ਤਿਉਹਾਰ ਤੋਂ ਪਹਿਲਾਂ-ਪਹਿਲਾਂ ਮੁਆਵਜ਼ਾ ਰਾਸ਼ੀ ਕਿਸਾਨਾਂ ਨੂੰ ਦੇ ਦਿੱਤੀ ਗਈ ਹੈ | ਉਨ੍ਹਾਂ ਕਿਹਾ ਕਿ ਇਸ ਤੋਂ ਬਿਨਾਂ ਹੜ੍ਹ ਪੀੜਤ ਜ਼ਮੀਨਾਂ 'ਚ ਬੀਜਣ ਲਈ ਕਿਸਾਨਾਂ ਨੂੰ ਕਣਕ ਦਾ ਬੀਜ ਵੀ ਮੁਫ਼ਤ ਪ੍ਰਦਾਨ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹੜ੍ਹਾਂ ਤੋਂ ਪੀੜਤ ਲੋਕਾਂ ਦੇ ਨਾਲ ਖੜ੍ਹੀ ਹੈ | ਐੱਸ.ਡੀ.ਐਮ. ਰਿਚਾ ਗੋਇਲ ਨੇ ਦੱਸਿਆ ਕਿ ਪਿੰਡ ਰਤਨਹੇੜੀ ਦੇ 54 ਕਿਸਾਨਾਂ ਨੂੰ 37.38 ਲੱਖ ਰੁਪਏ, ਗੁਰਦਿਆਲਪੁਰ ਦੇ 5 ਕਿਸਾਨਾਂ ਨੂੰ 55,375, ਮਰਦਾਂਪੁਰ ਦੇ 11 ਕਿਸਾਨਾਂ ਨੂੰ 5 ਲੱਖ 34 ਹਜ਼ਾਰ 750 ਰੁਪਏ ਅਤੇ ਪਿੰਡ ਅਸਮਾਨਪੁਰ ਦੇ 23 ਲਾਭਪਾਤਰੀਆਂ ਨੂੰ 15 ਲੱਖ 86800 ਰੁਪਏ ਦੀ ਮੁਆਵਜ਼ਾ ਰਾਸ਼ੀ ਉਨ੍ਹਾਂ ਦੇ ਖਾਤਿਆਂ ਵਿਚ ਪਾ ਦਿੱਤੀ ਗਈ ਹੈ |
Ad Position 22
No active advertisement
ਪਿਛਲੀ ਖ਼ਬਰ ਕਰਮ ਸਿੰਘ ਗਰੇਵਾਲ ਪਬਲਿਕ ਸਕੂਲ ਨੇ ਵਿਦਿਆਰਥੀਆਂ ਲਈ ਅੰਤਰ-ਸਕੂਲ ਮੁਕਾਬਲਾ ਕਰਵਾਇਆ ਅਗਲੀ ਖ਼ਬਰ ਮੋਦੀ ਕਾਲਜ ਵਲੋਂ 'ਆਰਟੀਫੀਸ਼ੀਅਲ ਇੰਟੈਲੀਜੈਂਸ ਦੇ ਯੁੱਗ ਵਿਚ ਸਿੱਖਿਆ, ਸਾਹਿਤ ਅਤੇ ਖੋਜU ਵਿਸ਼ੇ 'ਤੇ ਵਿਸ਼ੇਸ਼ ਭਾਸ਼ਨ
Ad Position 24