20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਹਲਕਾ ਸ਼ੁਤਰਾਣਾਂ ਦੇ 14 ਪਿੰਡਾਂ ਦੇ ਕਿਸਾਨਾਂ ਨੂੰ ਵਿਧਾਇਕ ਕੁਲਵੰਤ ਸਿੰਘ ਬਾਜੀਗਰ ਨੇ ਮੁਆਵਜੇ ਦੇ ਦਿੱਤੇ ਪ੍ਰਵਾਨਗੀ ਪੱਤਰ

Ad Position 21
No active advertisement
ਅਜੀਤ ਡੈਸਕ 17-10-2025
ਪਾਤੜਾਂ, 16 ਅਕਤੂਬਰ (ਜਗਦੀਸ਼ ਸਿੰਘ ਕੰਬੋਜ)-ਹਲਕਾ ਸ਼ਤਰਾਣਾਂ ਦੇ ਸਬਡਬੀਜਨ ਪਾਤੜਾਂ ਦੇ ਅਧੀਨ ਆਉਂਦੇ 13 ਪਿੰਡਾਂ ਵਿੱਚ ਹੜਾਂ ਨਾਲ ਮਾਰੀਆਂ ਗਈਆਂ ਫਸਲਾਂ ਦੀ ਪੰਜਾਬ ਸਰਕਾਰ ਵਲੋਂ ਜਾਰੀ ਕੀਤੀ ਗਈ 69.56 ਲੱਖ ਰੁਪਏ ਤੋਂ ਵੱਧ ਦੀ ਰਾਸ਼ੀ ਦੇ ਪ੍ਰਵਾਨਗੀ ਪੱਤਰ ਹਲਕਾ ਵਿਧਾਇਕ ਕੁਲਵੰਤ ਸਿੰਘ ਬਾਜੀਗਰ ਵਲੋਂ ਕਿਸਾਨਾਂ ਨੂੰ ਦਿੱਤੇ ਗਏ | ਕਿਰਤੀ ਕਾਲਜ ਨਿਆਲ ਵਿਖੇ ਐਸ.ਡੀ.ਐਮ. ਪਾਤੜਾਂ ਅਸ਼ੋਕ ਕੁਮਾਰ ਦੀ ਅਗਵਾਈ ਹੇਠਲੇ ਕਰਵਾਏ ਸਮਾਰੋਹ ਦੌਰਾਨ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸੂਬੇ ਦੇ ਹੜ੍ਹ ਪੀੜਤਾਂ ਦੇ ਦੁੱਖ 'ਚ ਸਾਥ ਦੇ ਕੇ ਸਮੇਂ ਸਿਰ ਮੁਆਵਜ਼ਾ ਦਿੰਦਿਆਂ ਪੀੜਤਾਂ ਦੇ ਜਖ਼ਮਾਂ 'ਤੇ ਮੱਲ੍ਹਮ ਲਗਾਈ ਹੈ | ਉਨ੍ਹਾਂ ਕਿਹਾ ਕਿ 20 ਹਜ਼ਾਰ ਰੁਪਏ ਦਾ ਮੁਆਵਜ਼ਾ ਪੂਰੇ ਦੇਸ਼ ਵਿਚ ਕਿਸੇ ਵੀ ਰਾਜ ਵਿੱਚ ਨਹੀਂ ਦਿੱਤਾ ਗਿਆ ਅਤੇ ਇਹ ਪੰਜਾਬ ਸਰਕਾਰ ਦੀ ਸੂਬੇ ਦੇ ਪੀੜਤ ਲੋਕਾਂ ਨਾਲ ਖੜ੍ਹੇ ਹੋਣ ਦੀ ਮਿਸਾਲ ਹੈ | ਕੁਲਵੰਤ ਸਿੰਘ ਬਾਜ਼ੀਗਰ ਨੇ ਦੱਸਿਆ ਕਿ ਹਲਕਾ ਸ਼ੁਤਰਾਣਾ ਦੇ ਪਿੰਡਾਂ ਸ਼ੇਰਗੜ੍ਹ, ਸ਼ਾਦੀਪੁਰ ਮੋਮੀਆਂ, ਦਫ਼ਤਰੀਵਾਲਾ, ਦਿਉਗੜ੍ਹ, ਹਰਿਆਉ ਕਲਾਂ, ਢਾਬੀ ਗੁੱਜਰਾਂ, ਬਾਦਸ਼ਾਹਪੁਰ, ਜੋਗੇਵਾਲਾ, ਦੁਗਾਲ ਖੁਰਦ, ਗੁਲਾਹੜ, ਗਨੇਸ਼ਪੁਰਾ ਸਿਉਨਾ, ਨਿਰਮਲ ਕੋਟ ਤੇ ਅਰਨੇਟੂ, ਜਿਨ੍ਹਾਂ 'ਚ ਘੱਗਰ ਦੇ ਪਾਣੀ ਦੀ ਮਾਰ ਪੈਣ ਕਰਕੇ ਕਿਸਾਨਾਂ ਦੀਆਂ ਫ਼ਸਲਾਂ ਤੇ ਹੋਰ ਮਾਲੀ ਨੁਕਸਾਨ ਹੋਇਆ ਹੈ, ਦੇ ਪ੍ਰਭਾਵਿਤ ਕਿਸਾਨਾਂ ਤੇ ਪਰਿਵਾਰਾਂ ਨੂੰ ਅੱਜ ਮੁਆਵਜ਼ਾ ਰਾਸ਼ੀ ਉਨ੍ਹਾਂ ਦੇ ਖਾਤਿਆਂ ਵਿਚ ਪਾ ਦਿੱਤੀ ਗਈ ਹੈ | ਇਸ ਤੋਂ ਬਿਨ੍ਹਾਂ 6 ਪਿੰਡ ਹੋਰ ਹਨ, ਜਿਨ੍ਹਾਂ ਦੇ ਕਿਸਾਨਾਂ ਦੇ ਖਾਤਿਆਂ ਵਿਚ ਮੁਆਵਜ਼ਾ ਰਾਸ਼ੀ ਪਾਈ ਜਾ ਰਹੀ ਹੈ ਅਤੇ ਦੀਵਾਲੀ ਤੋਂ ਪਹਿਲਾਂ-ਪਹਿਲਾਂ ਸਾਰੀ ਰਾਸ਼ੀ ਪਾ ਦਿੱਤੀ ਜਾਵੇਗੀ | ਐਸ.ਡੀ.ਐਮ. ਅਸ਼ੋਕ ਕੁਮਾਰ ਨੇ ਦੱਸਿਆ ਕਿ ਸ਼ੁਤਰਾਣਾ ਹਲਕੇ ਦੇ 20 ਪਿੰਡਾਂ ਵਿਚ ਘੱਗਰ ਦੇ ਹੜ੍ਹਾਂ ਨੇ ਨੁਕਸਾਨ ਕੀਤਾ ਸੀ ਅਤੇ ਇਨ੍ਹਾਂ ਪਿੰਡਾਂ ਦੇ ਪ੍ਰਭਾਵਿਤ ਲੋਕਾਂ ਨੂੰ ਮੁਆਵਜ਼ਾ ਉਨ੍ਹਾਂ ਦੇ ਖਾਤਿਆਂ ਵਿਚ ਪਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਹੁਕਮਾਂ ਦੀ ਹਲਕਾ ਵਿਧਾਇਕ ਕੁਲਵੰਤ ਸਿੰਘ ਦੀ ਅਗਵਾਈ ਹੇਠ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਗਈ ਹੈ | ਇਸ ਮੌਕੇ ਮਾਰਕੀਟ ਕਮੇਟੀ ਪਾਤੜਾਂ ਦੇ ਚੇਅਰਮੈਨ ਮਹਿੰਗਾ ਸਿੰਘ ਬਰਾੜ, ਟਰੱਕ ਯੂਨੀਅਨ ਦੇ ਪ੍ਰਧਾਨ ਰਣਜੀਤ ਸਿੰਘ ਵਿਰਕ, ਪਰੀਤ ਗਿੱਲ, ਡੀ.ਸੀ. ਗਰਗ ਅਤੇ ਆਮ ਆਦਮੀ ਪਾਰਟੀ ਦੇ ਹਲਕਾ ਸ਼ੁਤਰਾਣਾ ਦੇ ਸੀਨੀਅਰ ਆਗੂ ਤੇ ਅਹੁਦੇਦਾਰਾਂ ਸਮੇਤ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਖ਼ਾਲਸਾ ਸੀਨੀਅਰ ਸਕੂਲ ਵਿਖੇ ਲਾਇਆ ਮੁਫਤ ਮੈਂਡੀਕਲ ਚੈੱਕਅਪ ਕੈਂਪ ਅਗਲੀ ਖ਼ਬਰ ਐਨ. ਆਰ. ਆਈ. ਲੱਖੀ ਸ਼ਰਮਾ ਨੇ ਗੁਰਪ੍ਰੀਤ ਸਿੰਘ ਰਾਜੂ ਖਨਾ ਨਾਲ ਕੀਤੀ ਮੁਲਾਕਾਤ
Ad Position 24