20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਮਿ੍ਤਕ ਮਲਾਜ਼ਮਾਂ ਦੇ ਪਰਿਵਾਰਾਂ ਦਾ ਮੁਸ਼ਕਿਲ ਸਮੇਂ 'ਚ ਸਾਥ ਦੇਣਾ ਸਾਡਾ ਨੈਤਿਕ ਫ਼ਰਜ਼ ਹੈ-ਮੇਅਰ ਕੁੰਦਨ ਗੋਗੀਆ

Ad Position 21
No active advertisement
ਅਜੀਤ ਡੈਸਕ 17-10-2025
ਪਟਿਆਲਾ, 16 ਅਕਤੂਬਰ (ਅ.ਸ. ਆਹਲੂਵਾਲੀਆ)-ਕਾਰਪੋਰੇਸ਼ਨ ਨੇ ਮਿ੍ਤਕ ਰੈਗੂਲਰ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਵੱਡੀ ਆਰਥਿਕ ਸਹਾਇਤਾ ਪ੍ਰਦਾਨ ਕਰਦਿਆਂ ਮਿਸਾਲ ਕਾਇਮ ਕੀਤੀ ਹੈ | ਇਸ ਮਨੁੱਖੀ ਪਹਿਲਕਦਮੀ ਤਹਿਤ ਕਾਰਪੋਰੇਸ਼ਨ ਨੇ ਮਿ੍ਤਕ ਮੁਲਾਜ਼ਮਾਂ ਦੇ ਪੰਜ ਆਸਰਿਤ ਬੱਚਿਆਂ ਨੂੰ ਤਰਸ ਦੇ ਆਧਾਰ 'ਤੇ ਸਰਕਾਰੀ ਨੌਕਰੀਆਂ ਲਈ ਨਿਯੁਕਤੀ ਪੱਤਰ ਵੰਡੇ | ਕਾਰਪੋਰੇਸ਼ਨ ਦੇ ਉੱਚ ਅਧਿਕਾਰੀਆਂ ਦੀ ਮੌਜੂਦਗੀ ਵਿਚ ਹੋਏ ਇਕ ਸਾਦੇ ਢੰਗ ਨਾਲ ਇਨ੍ਹਾਂ ਪਰਿਵਾਰਾਂ ਨੂੰ ਉਨ੍ਹਾਂ ਦੇ ਪਰਿਵਾਰ ਅਤੇ ਬੱਚਿਆਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਲਈ ਨੌਕਰੀ ਦੇ ਨਿਯੁਕਤੀ ਪੱਤਰ ਦਿੱਤੇ | ਅਧਿਕਾਰੀਆਂ ਨੇ ਦੱਸਿਆ ਕਿ ਇਹ ਸਹਾਇਤਾ ਉਨ੍ਹਾਂ ਮੁਲਾਜ਼ਮਾਂ ਦੇ ਸਨਮਾਨ ਵਜੋਂ ਦਿੱਤੀ ਗਈ ਹੈ, ਜਿਨ੍ਹਾਂ ਨੇ ਸ਼ਹਿਰ ਦੀ ਸੇਵਾ ਕਰਨ ਵਿਚ ਵੱਡਾ ਯੋਗਦਾਨ ਪਾਇਆ | ਮੇਅਰ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਕਾਰਪੋਰੇਸ਼ਨ ਲਈ ਉਸ ਦੇ ਮੁਲਾਜ਼ਮ ਇਕ ਪਰਿਵਾਰ ਦੀ ਤਰ੍ਹਾਂ ਹਨ ਅਤੇ ਮੁਸ਼ਕਲ ਸਮੇਂ 'ਚ ਉਨ੍ਹਾਂ ਦੇ ਪਰਿਵਾਰਾਂ ਦਾ ਸਾਥ ਦੇਣਾ ਸਾਡਾ ਨੈਤਿਕ ਫ਼ਰਜ਼ ਹੈ | ਉਨ੍ਹਾਂ ਕਿਹਾ ਕਿ ਆਰਥਿਕ ਸਹਾਇਤਾ ਅਤੇ ਨੌਕਰੀ ਦਾ ਇਹ ਉਪਬੰਧ ਇਨ੍ਹਾਂ ਪਰਿਵਾਰਾਂ ਨੂੰ ਆਪਣੇ ਪੈਰਾਂ 'ਤੇ ਖੜ੍ਹੇ ਹੋਣ ਵਿਚ ਮਦਦ ਕਰੇਗਾ ਅਤੇ ਉਨ੍ਹਾਂ ਨੂੰ ਅਚਾਨਕ ਆਏ ਦੁੱਖ 'ਚੋਂ ਬਾਹਰ ਕੱਢਣ ਲਈ ਇਕ ਵੱਡਾ ਸਹਾਰਾ ਬਣੇਗਾ |
Ad Position 22
No active advertisement
ਪਿਛਲੀ ਖ਼ਬਰ ਘਰੇਲੂ ਕਲੇਸ਼ ਤੋਂ ਦੁਖੀ ਮਹਿਲਾ ਸਾਬਕਾ ਸਰਪੰਚ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ ਅਗਲੀ ਖ਼ਬਰ ਖ਼ਾਲਸਾ ਸੀਨੀਅਰ ਸਕੂਲ ਵਿਖੇ ਲਾਇਆ ਮੁਫਤ ਮੈਂਡੀਕਲ ਚੈੱਕਅਪ ਕੈਂਪ
Ad Position 24