20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਘਰੇਲੂ ਕਲੇਸ਼ ਤੋਂ ਦੁਖੀ ਮਹਿਲਾ ਸਾਬਕਾ ਸਰਪੰਚ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

Ad Position 21
No active advertisement
ਅਜੀਤ ਡੈਸਕ 17-10-2025
ਸਮਾਣਾ, 16 ਅਕਤੂਬਰ (ਸਾਹਿਬ ਸਿੰਘ)-ਉਪ-ਮੰਡਲ ਸਮਾਣਾ ਦੇ ਪਿੰਡ ਕਕਰਾਲਾ ਭਾਈਕਾ ਦੀ ਸਾਬਕਾ ਮਹਿਲਾ ਸਰਪੰਚ ਵਲੋਂ ਘਰੇਲੂ ਕਲੇਸ਼ ਤੋਂ ਤੰਗ ਆ ਕੇ ਫਾਹਾ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕਾ ਦੀ ਲਾਸ਼ ਨੂੰ ਮਵੀਕਲਾਂ ਪੁਲਿਸ ਵਲੋਂ ਪੋਸਟਮਾਰਟਮ ਲਈ ਸਿਵਲ ਹਸਪਤਾਲ ਸਮਾਣਾ ਲਿਆਂਦਾ ਗਿਆ | ਮਾਮਲੇ ਦੇ ਜਾਂਚ ਅਧਿਕਾਰੀ ਮਵੀਕਲਾਂ ਪੁਲਿਸ ਚੌਕੀ ਦੇ ਮੁਖੀ ਹਰਦੀਪ ਸਿੰਘ ਵਿਰਕ ਨੇ ਦੱਸਿਆ ਕਿ ਮਿ੍ਤਕਾ ਕਰਮਜੀਤ ਕੌਰ (36) ਦੇ ਪਿਤਾ ਰੁਲਦਾ ਰਾਮ ਵਾਸੀ ਪਿੰਡ ਧਨੌਲੀ ਮਾਜਰਾ (ਅੰਬਾਲਾ) ਵਲੋਂ ਦਰਜ ਕਰਵਾਈ ਸ਼ਿਕਾਇਤ ਅਨੁਸਾਰ ਉਸ ਦੀ ਧੀ ਆਪਣੇ ਪਤੀ ਦੇ ਕਿਸੇ ਹੋਰ ਔਰਤ ਨਾਲ ਨਾਜਾਇਜ਼ ਸੰਬੰਧਾਂ ਕਾਰਨ ਦੁਖੀ ਸੀ ਅਤੇ ਇਸੇ ਕਾਰਨ ਪਤੀ-ਪਤਨੀ ਦਾ ਆਪਸ ਵਿਚ ਕਲੇਸ਼ ਰਹਿੰਦਾ ਸੀ | ਇਸ ਵਿਚ ਪਤੀ ਦੀ ਮਾਂ ਅਤੇ ਭੈਣ ਵੀ ਉਸ ਨੂੰ ਤੰਗ ਪ੍ਰੇਸ਼ਾਨ ਕਰਦੇ ਸਨ | ਇਸ ਤੋਂ ਦੁਖੀ ਹੋ ਕੇ ਵੀਰਵਾਰ ਸਵੇਰੇ ਜਦੋਂ ਉਸ ਦੇ ਬੱਚੇ ਸਕੂਲ ਪੜ੍ਹਨ ਚਲੇ ਗਏ ਅਤੇ ਪਤੀ ਕੰਮ 'ਤੇ ਚਲਾ ਗਿਆ ਤਾਂ ਉਸ ਨੇ ਘਰ ਦੀ ਲੌਬੀ ਵਿਚ ਬਣੀ ਪੌੜੀਆਂ ਦੀ ਰੇਲਿੰਗ ਦੀ ਗਰਿੱਲ ਨਾਲ ਰੱਸੀ ਬੰਨ੍ਹ ਕੇ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ | ਪੁਲਿਸ ਅਧਿਕਾਰੀ ਅਨੁਸਾਰ ਦਰਜ ਸ਼ਿਕਾਇਤ ਦੇ ਆਧਾਰ 'ਤੇ ਪੁਲਿਸ ਨੇ ਮਿ੍ਤਕਾ ਦੇ ਪਤੀ ਗੁਰਸੇਵਕ ਸਿੰਘ, ਸੱਸ, ਨਣਦ ਅਤੇ ਪਤੀ ਦੀ ਮਿੱਤਰ ਔਰਤ ਖ਼ਿਲਾਫ਼ ਮਾਮਲਾ ਦਰਜ ਕਰਕੇ ਆਪਣੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਅਧਿਕਾਰੀ ਅਨੁਸਾਰ ਪੁਲਿਸ ਨੇ ਮੁਕੱਦਮਾ ਦਰਜ ਕਰਕੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਰਾਹੁਲ ਗਾਂਧੀ ਲੋਕਤੰਤਰ ਤੇ ਮਨੁੱਖਤਾ ਦੇ ਅਧਿਕਾਰ ਦੀ ਲੜਾਈ ਲੜ ਰਿਹੈ-ਅਸ਼ੋਕ ਬਿੱਟੂ ਅਗਲੀ ਖ਼ਬਰ ਮਿ੍ਤਕ ਮਲਾਜ਼ਮਾਂ ਦੇ ਪਰਿਵਾਰਾਂ ਦਾ ਮੁਸ਼ਕਿਲ ਸਮੇਂ 'ਚ ਸਾਥ ਦੇਣਾ ਸਾਡਾ ਨੈਤਿਕ ਫ਼ਰਜ਼ ਹੈ-ਮੇਅਰ ਕੁੰਦਨ ਗੋਗੀਆ
Ad Position 24