20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਨਿਰਮਲ ਸਿੰਘ ਭੱਟੀਆਂ ਨੇ ਸਚਿਨ ਪਾਇਲਟ ਨਾਲ ਕੀਤੀ ਮੁਲਾਕਾਤ

Ad Position 21
No active advertisement
ਅਜੀਤ ਡੈਸਕ 17-10-2025
ਸਨੌਰ, 16 ਅਕਤੂਬਰ (ਸੋਖਲ)-ਹਲਕਾ ਸਨੌਰ ਦੇ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਚੇਅਰਮੈਨ ਬੈਂਕ ਫਿਨਕੋ ਪੰਜਾਬ ਨਿਰਮਲ ਸਿੰਘ ਭੱਟੀਆਂ ਨੇ ਕਾਂਗਰਸ ਦੇ ਪ੍ਰਮੁੱਖ ਨੇਤਾ ਸਚਿਨ ਪਾਇਲਟ ਨਾਲ ਮੁਲਾਕਾਤ ਕੀਤੀ | ਇਸ ਦੌਰਾਨ ਉਨ੍ਹਾਂ ਨਾਲ ਅਜੇ ਸਿੰਘ ਭੱਟੀਆਂ ਅਤੇ ਨਵਜੋਤ ਸਿੰਘ ਭੱਟੀਆਂ ਵੀ ਮੌਜੂਦ ਸਨ | ਇਹ ਮੁਲਾਕਾਤ ਰਾਜਨੀਤਿਕ ਤੌਰ 'ਤੇ ਮਹੱਤਵਪੂਰਨ ਮੰਨੀ ਜਾ ਰਹੀ ਹੈ ਕਿਉਂਕਿ ਇਸ 'ਚ ਸਨੌਰ ਹਲਕੇ ਦੇ ਵਿਕਾਸ, ਜਨਹਿਤ ਪ੍ਰਾਜੈਕਟਾਂ ਅਤੇ ਪਾਰਟੀ ਦੀ ਮਜ਼ਬੂਤੀ ਨੂੰ ਲੈ ਕੇ ਗੰਭੀਰ ਚਰਚਾ ਹੋਈ | ਮੁਲਾਕਾਤ ਦੌਰਾਨ ਨਿਰਮਲ ਸਿੰਘ ਭੱਟੀਆਂ ਨੇ ਸਚਿਨ ਪਾਇਲਟ ਨੂੰ ਸਨੌਰ ਹਲਕੇ ਦੀਆਂ ਜਨਤਕ ਸਮੱਸਿਆਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ | ਉਨ੍ਹਾਂ ਨੇ ਕਿਹਾ ਕਿ ਹਲਕੇ 'ਚ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਸਰਕਾਰੀ ਸਹਿਯੋਗ ਦੀ ਲੋੜ ਹੈ, ਖ਼ਾਸਕਰ ਸੜਕਾਂ, ਸਿਹਤ ਸਹੂਲਤਾਂ ਅਤੇ ਸਿੱਖਿਆ ਦੇ ਖੇਤਰਾਂ 'ਚ ਲੋੜ ਹੈ | ਉਨ੍ਹਾਂ ਨੇ ਪਾਇਲਟ ਨੂੰ ਦੱਸਿਆ ਕਿ ਸਨੌਰ ਹਲਕੇ ਦੇ ਲੋਕ ਕਾਂਗਰਸ ਪਾਰਟੀ ਨਾਲ ਜੁੜੇ ਹੋਏ ਹਨ ਅਤੇ ਉਮੀਦ ਕਰਦੇ ਹਨ ਕਿ ਪਾਰਟੀ ਉਨ੍ਹਾਂ ਦੇ ਮੁੱਦਿਆਂ ਨੂੰ ਪ੍ਰਾਥਮਿਕਤਾ ਦੇਵੇਗੀ | ਸਚਿਨ ਪਾਇਲਟ ਨੇ ਭੱਟੀਆਂ ਵਲ਼ੋਂ ਉਠਾਏ ਮੁੱਦਿਆਂ ਦੀ ਸਹਿਮਤੀ ਦਿੰਦਿਆਂ ਕਿਹਾ ਕਿ ਕਾਂਗਰਸ ਹਮੇਸ਼ਾ ਲੋਕਾਂ ਦੇ ਵਿਕਾਸ ਲਈ ਵਚਨਬੱਧ ਰਹੀ ਹੈ ਅਤੇ ਜਿੱਥੇ ਵੀ ਸੰਭਵ ਹੋਵੇਗਾ, ਉਥੇ ਸਹਿਯੋਗ ਦਿੱਤਾ ਜਾਵੇਗਾ | ਉਨ੍ਹਾਂ ਨੇ ਸਨੌਰ ਹਲਕੇ ਵਿਚ ਕਾਂਗਰਸ ਵਰਕਰਾਂ ਦੇ ਜਜ਼ਬੇ ਦੀ ਪ੍ਰਸ਼ੰਸਾ ਕੀਤੀ ਅਤੇ ਉਨ੍ਹਾਂ ਨੂੰ ਆਉਣ ਵਾਲੇ ਚੋਣੀ ਸਮੇਂ ਲਈ ਇਕਜੁਟ ਰਹਿਣ ਦੀ ਅਪੀਲ ਕੀਤੀ |
Ad Position 22
No active advertisement
ਪਿਛਲੀ ਖ਼ਬਰ ਮਿਲੇਨੀਅਮ ਸਕੂਲ ਦੇ ਵਿਦਿਆਰਥੀਆਂ ਨੂੰ 'ਟੇਬਲ ਮੈਨਰਸ' ਦੀ ਦਿੱਤੀ ਸਿੱਖਿਆ ਅਗਲੀ ਖ਼ਬਰ ਪਿੰਡ ਢੀਂਗੀ ਦੇ ਸਰਕਾਰੀ ਸਕੂਲ ਵਿਚ ਕਰਵਾਈਆਂ ਗਈਆਂ ਬਲਾਕ ਪੱਧਰੀ ਖੇਡਾਂ
Ad Position 24