20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਅਕਾਲੀ ਦਲ ਸੁਤੰਤਰ ਨੇ ਮਿਲਾਵਟਖੋਰੀ ਖ਼ਿਲਾਫ਼ ਸਰਕਾਰਾਂ ਦਾ ਫੂਕਿਆ ਪੁਤਲਾ

Ad Position 21
No active advertisement
ਅਜੀਤ ਡੈਸਕ 17-10-2025
ਨਾਭਾ, 16 ਅਕਤੂਬਰ (ਕਰਮਜੀਤ ਸਿੰਘ)-ਅਕਾਲੀ ਦਲ ਸੁਤੰਤਰ ਦੇ ਕੌਮੀ ਪ੍ਰਧਾਨ ਪਰਮਜੀਤ ਸਿੰਘ ਸਹੌਲੀ ਦੀ ਅਗਵਾਈ ਹੇਠ ਸਥਾਨਕ ਪਟਿਆਲਾ ਗੇਟ ਵਿਖੇ ਮਿਲਾਵਟਖੋਰੀ ਦੇ ਖ਼ਿਲਾਫ਼ ਕੇਂਦਰ ਅਤੇ ਪੰਜਾਬ ਸਰਕਾਰ ਵਿਰੁੱਧ ਰੋਸ ਧਰਨਾ ਦਿੱਤਾ | ਉਨ੍ਹਾਂ ਧਰਨੇ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜਦੋਂ ਵੀ ਤਿਉਹਾਰਾਂ ਦਾ ਸੀਜ਼ਨ ਆਉਂਦਾ ਹੈ ਮਿਲਾਵਟਖੋਰੀ ਆਪਣੀਆਂ ਹੱਦਾਂ ਪਾਰ ਕਰ ਜਾਂਦੀ ਹੈ ਅਤੇ ਮਿਲਾਵਟਖੋਰ ਵਪਾਰੀ ਆਪਣੀਆਂ ਤਜੌਰੀਆਂ ਭਰਨ ਲੱਗ ਜਾਂਦੇ ਹਨ ਅਤੇ ਇਹ ਸਭ ਕੁਝ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦੇ ਮਹਿਕਮਿਆਂ ਦੇ ਨੱਕ ਥੱਲੇ ਹੁੰਦਾ ਹੈ ਅਤੇ ਕੋਈ ਵੀ ਠੋਸ ਕਾਰਵਾਈ ਨਹੀਂ ਕੀਤੀ ਜਾਂਦੀ | ਉਨ੍ਹਾਂ ਪੁਲਿਸ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਉਹ ਮਿਲਾਵਟਖੋਰਾਂ ਅਤੇ ਮਿਲਾਵਟੀ ਸਾਮਾਨ ਵੇਚਣ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕਰੇ ਤਾਂ ਜੋ ਲੋਕਾਂ ਦੀ ਸਿਹਤ ਨਾਲ ਖਿਲਵਾੜ ਨਾ ਹੋਵੇ | ਇਸ ਮੌਕੇ ਪਾਰਟੀ ਪ੍ਰਧਾਨ ਪਰਮਜੀਤ ਸਿੰਘ ਸਹੌਲੀ ਦੀ ਅਗਵਾਈ ਹੇਠ ਵਰਕਰਾਂ ਵਲ਼ੋਂ ਪੰਜਾਬ ਸਰਕਾਰ ਦਾ ਪੁਤਲਾ ਵੀ ਫੂਕਿਆ ਗਿਆ | ਇਸ ਮੌਕੇ ਹੋਰਨਾਂ ਤੋਂ ਇਲਾਵਾ ਹਰਬੰਸ ਸਿੰਘ ਖੱਟੜਾ, ਰਘਵੀਰ ਸਿੰਘ ਨੌਹਰਾ, ਗੁਰਜੀਤ ਬਿੰਨਾਹੇੜੀ, ਮੁਖ਼ਤਿਆਰ ਸਿੰਘ, ਰਣਜੀਤ ਸਿੰਘ, ਬਿੰਦਾ ਵਿਰਕ, ਸੁਰਜੀਤ ਸਿੰਘ ਬਾਬਰਪੁਰ, ਪਰਮਜੀਤ ਸਿੰਘ, ਗੁਲਜ਼ਾਰ ਸਿੰਘ, ਜਰਨੈਲ ਸਿੰਘ ਕੱਲਰ ਭੈਣੀ, ਪੂਰਨ ਸਿੰਘ, ਅਮਰ ਸਿੰਘ ਅਮਰ ਤੇ ਹੋਰ ਪਾਰਟੀ ਵਰਕਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਕਿਸਾਨ ਨੂੰ ਕੇਵਲ ਸੁੱਕਾ ਝੋਨਾ ਹੀ ਮੰਡੀਆਂ 'ਚ ਲਿਆਉਣ ਤੇ ਪਰਾਲੀ ਨੂੰ ਅੱਗ ਨਾ ਲਗਾਉਣ ਦਾ ਸੱਦਾ ਅਗਲੀ ਖ਼ਬਰ ਵਿਧਾਇਕ ਦੇਵ ਮਾਨ ਨੇ ਕੀਤਾ ਬਲਾਕ ਭਾਦਸੋਂ-2 ਦੀਆਂ ਖੇਡਾਂ ਦਾ ਕੀਤਾ ਉਦਘਾਟਨ
Ad Position 24