19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਕਿਸਾਨ ਨੂੰ ਕੇਵਲ ਸੁੱਕਾ ਝੋਨਾ ਹੀ ਮੰਡੀਆਂ 'ਚ ਲਿਆਉਣ ਤੇ ਪਰਾਲੀ ਨੂੰ ਅੱਗ ਨਾ ਲਗਾਉਣ ਦਾ ਸੱਦਾ

Ad Position 21
No active advertisement
ਅਜੀਤ ਡੈਸਕ 17-10-2025
ਪਟਿਆਲਾ, 16 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)-ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਹੈ ਕਿ ਜ਼ਿਲ੍ਹੇ ਦੀਆਂ ਸਾਰੀਆਂ ਮੰਡੀਆਂ ਵਿੱਚ ਕਿਸਾਨਾਂ ਵਲੋਂ ਵੇਚਣ ਲਈ ਲਿਆਂਦੀ ਜਾ ਰਹੀ ਝੋਨੇ ਦੀ ਫ਼ਸਲ ਦਾ ਦਾਣਾ-ਦਾਣਾ ਸੁਚਾਰੂ ਤੇ ਨਿਰਵਿਘਨ ਢੰਗ ਨਾਲ ਖਰੀਦਿਆ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਦੀਆਂ ਮੰਡੀਆਂ 'ਚ 3 ਲੱਖ 93 ਹਜ਼ਾਰ 462 ਮੀਟਿ੍ਕ ਟਨ ਝੋਨੇ ਦੀ ਆਮਦ ਹੋਈ ਹੈ ਅਤੇ ਇਸ 'ਚੋਂ 3 ਲੱਖ 83 ਹਜ਼ਾਰ 108 ਮੀਟਿ੍ਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ, ਜਿਸ ਲਈ ਕਿਸਾਨਾਂ ਨੂੰ 100 ਫੀਸਦੀ ਖਰੀਦ ਦੀ 843 ਕਰੋੜ ਰੁਪਏ ਦੀ ਅਦਾਇਗੀ ਕਰ ਦਿੱਤੀ ਗਈ ਹੈ | ਝੋਨੇ ਦੀ ਖਰੀਦ ਪ੍ਰਕ੍ਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਏ.ਡੀ.ਸੀ. ਨਵਰੀਤ ਕੌਰ ਸੇਖੋਂ, ਡੀ.ਟੀ.ਓ. ਬਬਨਦੀਪ ਸਿੰਘ ਵਾਲੀਆ, ਡੀ.ਐਫ.ਐਸ.ਸੀ. ਰਵਿੰਦਰ ਕੌਰ ਸਮੇਤ ਵੱਖ-ਵੱਖ ਖਰੀਦ ਏਜੰਸੀਆਂ ਤੇ ਹੋਰ ਅਧਿਕਾਰੀਆਂ ਨਾਲ ਜਾਇਜ਼ਾ ਬੈਠਕ ਕਰਦਿਆਂ ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਦਿਵਾਲੀ ਤੋਂ ਪਹਿਲਾਂ-ਪਹਿਲਾਂ ਸਾਰੀਆਂ ਮੰਡੀਆਂ ਵਿਚ ਖਰੀਦੀ ਜਿਣਸ ਦੀ ਲਿਫਟਿੰਗ ਪੂਰੀ ਤਰ੍ਹਾਂ ਯਕੀਨੀ ਬਣਾਈ ਜਾਵੇ | ਉਨ੍ਹਾਂ ਇਹ ਵੀ ਕਿਹਾ ਕਿ ਦਿਵਾਲੀ ਦੇ ਤਿਉਹਾਰ ਮੌਕੇ ਕੋਈ ਕਿਸਾਨ ਮੰਡੀਆਂ ਵਿਚ ਨਹੀਂ ਬੈਠਾ ਹੋਣਾ ਚਾਹੀਦਾ | ਡਾ. ਪ੍ਰੀਤੀ ਯਾਦਵ ਨੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਮੰਡੀਆਂ ਵਿਚ ਸੁੱਕਾ ਝੋਨਾ ਹੀ ਲੈਕੇ ਆਉਣ ਅਤੇ ਪਰਾਲੀ ਨੂੰ ਅੱਗ ਨਾ ਲਗਾਉਣ ਜਦੋਂਕਿ ਸਮੂਹ ਕੰਬਾਇਨ ਚਾਲਕਾਂ ਵੀ ਝੋਨੇ ਦੀ ਕਟਾਈ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਹੀ ਕਰਨਗੇ ਅਤੇ ਸ਼ਾਮ 6 ਵਜੇ ਤੋਂ ਬਾਅਦ ਅਤੇ ਸਵੇਰੇ 10 ਵਜੇ ਤੋਂ ਪਹਿਲਾਂ ਕਟਾਈ ਨਹੀਂ ਹੋ ਸਕੇਗੀ |
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਦੇਵ ਮਾਨ ਦੀ ਅਗਵਾਈ ਹੇਠ ਹਲਕਾ ਨਾਭਾ ਬੁਲੰਦੀਆਂ ਨੂੰ ਛੂਹ ਰਿਹੈ-ਆਗੂ ਅਗਲੀ ਖ਼ਬਰ ਅਕਾਲੀ ਦਲ ਸੁਤੰਤਰ ਨੇ ਮਿਲਾਵਟਖੋਰੀ ਖ਼ਿਲਾਫ਼ ਸਰਕਾਰਾਂ ਦਾ ਫੂਕਿਆ ਪੁਤਲਾ
Ad Position 24