19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਵਿਧਾਇਕ ਦੇਵ ਮਾਨ ਦੀ ਅਗਵਾਈ ਹੇਠ ਹਲਕਾ ਨਾਭਾ ਬੁਲੰਦੀਆਂ ਨੂੰ ਛੂਹ ਰਿਹੈ-ਆਗੂ

Ad Position 21
No active advertisement
ਅਜੀਤ ਡੈਸਕ 17-10-2025
ਨਾਭਾ, 16 ਅਕਤੂਬਰ (ਜਗਨਾਰ ਸਿੰਘ ਦੁਲੱਦੀ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਅਤੇ ਰਿਜ਼ਰਵ ਹਲਕਾ ਨਾਭਾ 'ਚ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਦੀ ਅਗਵਾਈ ਹੇਠ ਲੋਕਾਂ ਦਾ ਆਮ ਆਦਮੀ ਪਾਰਟੀ 'ਤੇ ਭਰੋਸਾ ਵਧਿਆ ਹੈ ਕਿਉਂਕਿ ਆਪ ਸਰਕਾਰ ਹਮੇਸ਼ਾ ਉਸ ਗੱਲ 'ਤੇ ਪਹਿਰਾ ਦਿੰਦੀ ਹੈ, ਜਿਹੜੀ ਆਮ ਲੋਕਾਂ ਦੇ ਹੱਕ 'ਚ ਹੋਵੇ | ਅੱਜ ਹਲਕਾ ਨਾਭਾ ਅੰਦਰ ਵਿਕਾਸ ਕਾਰਜ ਤੇਜ਼ੀ ਨਾਲ ਹੋ ਰਹੇ ਹਨ ਜਿਸ ਨਾਲ 'ਆਪ' ਵਰਕਰ ਅਤੇ ਆਮ ਲੋਕ ਪੂਰੀ ਤਰ੍ਹਾਂ ਸੰਤੁਸ਼ਟ ਹਨ | ਇਹ ਵਿਚਾਰ ਦਾ ਤੇਜਿੰਦਰ ਸਿੰਘ ਖਹਿਰਾ ਡਾਇਰੈਕਟਰ ਪੰਜਾਬ ਯੂਥ ਡਿਵੈਲਪਮੈਂਟ ਬੋਰਡ ਅਤੇ ਟਰੱਕ ਯੂਨੀਅਨ ਪ੍ਰਧਾਨ ਮਨਪ੍ਰੀਤ ਸਿੰਘ ਧਾਰੋਂਕੀ ਵੱਲੋਂ ਅਜੀਤ ਪ੍ਰਤੀਨਿਧ ਨਾਲ ਗੱਲਬਾਤ ਕਰਦਿਆਂ ਪ੍ਰਗਟ ਕੀਤੇ ਗਏ | ਦੋਵੇਂ ਆਗੂਆਂ ਨੇ ਕਿਹਾ ਕਿ ਆਪ ਸਰਕਾਰ ਨੇ ਪੰਜਾਬ ਦੇ ਲੋਕਾਂ ਨੂੰ ਲੋਕ ਭਲਾਈ ਸਕੀਮਾਂ ਬਿਨਾਂ ਖੱਜਲ ਖੁਆਰੀ ਮੁਹਈਆ ਕਰਵਾਈਆਂ ਹਨ ਜਿਸ ਕਰਕੇ ਹਰ ਲੋੜਵੰਦ ਵਿਅਕਤੀ ਆਪਣੀਆਂ ਜਰੂਰਤਾਂ ਨੂੰ ਆਸਾਨੀ ਨਾਲ ਪੂਰਾ ਕਰ ਲੈਂਦਾ ਹੈ ਅਤੇ ਜਿਹੜੇ ਕੰਮ 'ਆਪ' ਸਰਕਾਰ ਨੇ ਕਰਵਾਏ ਹਨ ਉਹ ਰਵਾਇਤੀ ਪਾਰਟੀਆਂ ਨੇ ਕਦੇ ਸੁਪਨੇ ਚ ਵੀ ਨਹੀਂ ਸੋਚੇ | ਖਹਿਰਾ ਤੇ ਧਾਰੋਕੀ ਨੇ ਕਿਹਾ ਕਿ ਹਲਕਾ ਨਾਭਾ ਚ ਗੁਰਦੇਵ ਸਿੰਘ ਦੇਵਮਾਨ ਦੇ ਆਉਣ ਨਾਲ ਲੋਕਾਂ ਦੇ ਮਸਲੇ ਹੱਲ ਹੋ ਰਹੇ ਹਨ ਅਤੇ ਲੰਮੇ ਸਮੇਂ ਤੋਂ ਲਟਕਦੇ ਮਸਲਿਆਂ ਨੂੰ ਪ੍ਰਸ਼ਾਸਨ ਖੁਦ ਅੱਗੇ ਹੋ ਕੇ ਹੱਲ ਕਰ ਰਿਹਾ ਹੈ | ਆਪ ਆਗੂਆਂ ਨੇ ਕਿਹਾ ਕਿ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਦੀ ਅਗਵਾਈ 'ਚ ਨਾਭਾ ਹਲਕਾ ਬੁਲੰਦੀਆਂ ਛੂ ਰਿਹਾ ਹੈ |
Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਪਾਰਟੀ ਤਰਨ ਤਾਰਨ ਜ਼ਿਮਨੀ ਚੋਣ ਵੱਡੇ ਫ਼ਰਕ ਨਾਲ ਜਿੱਤੇਗੀ-ਦੂਲਾੋ, ਧਰਮਸੋਤ ਅਗਲੀ ਖ਼ਬਰ ਕਿਸਾਨ ਨੂੰ ਕੇਵਲ ਸੁੱਕਾ ਝੋਨਾ ਹੀ ਮੰਡੀਆਂ 'ਚ ਲਿਆਉਣ ਤੇ ਪਰਾਲੀ ਨੂੰ ਅੱਗ ਨਾ ਲਗਾਉਣ ਦਾ ਸੱਦਾ
Ad Position 24