13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਬਾਬਾ ਬੰਦਾ ਸਿੰਘ ਬਹਾਦਰ ਦਾ ਜਨਮ ਦਿਹਾੜਾ ਮਨਾਇਆ ਜਾਵੇਗਾ-ਸੰਤ ਬਾਬਾ ਰਣਜੋਧ ਸਿੰਘ

Ad Position 21
No active advertisement
ਅਜੀਤ ਡੈਸਕ 18-10-2025
ਸਮਾਣਾ, 17 ਅਕਤੂਬਰ (ਪ੍ਰੀਤਮ ਸਿੰਘ ਨਾਗੀ)-ਕੌਮ ਦੇ ਮਹਾਨ ਸ਼ਹੀਦ ਬਾਬਾ ਬੰਦਾ ਸਿੰਘ ਬਹਾਦਰ ਜੀ ਦਾ ਜਨਮ ਦਿਹਾੜਾ ਨੇੜੇ ਦੇ ਪਿੰਡ ਫਤਹਿਪੁਰ ਗੁਰਦੁਆਰਾ ਜਿੱਤ ਸਾਹਿਬ ਵਿਖੇ ਇਲਾਕੇ ਦੀ ਸੰਗਤ ਵਲੋਂ ਧੂਮਧਾਮ ਤੇ ਸ਼ਰਧਾ ਨਾਲ ਮਨਾਇਆ ਜਾਵੇਗਾ | ਸੰਤ ਬਾਬਾ ਰਣਜੋਧ ਸਿੰਘ ਨੇ ਦੱਸਿਆ ਕਿ 22 ਅਕਤੂਬਰ ਦਿਨ ਬੁੱਧਵਾਰ ਨੂੰ ਨਗਰ ਕੀਰਤਨ ਮੁਹੱਲਾ ਸਵੇਰੇ 9 ਵਜੇ ਆਰੰਭ ਹੋਵੇਗਾ | 23 ਤੋਂ 25 ਅਕਤੂਬਰ ਤੱਕ ਰੋਜਾਨਾ ਸ਼ਾਮ 6 ਤੋਂ 9 ਵਜੇ ਤੱਕ ਧਾਰਮਿਕ ਦੀਵਾਨ ਸਜਾਏ ਜਾਣਗੇ | 26 ਅਕਤੂਬਰ ਦਿਨ ਐਤਵਾਰ ਨੂੰ ਸਵੇਰੇ 9 ਵਜੇ ਅੰਮਿ੍ਤ ਸੰਚਾਰ ਹੋਵੇਗਾ ਤੇ ਕਕਾਰ ਭੇਟਾ ਰਹਿਤ ਦਿੱਤੇ ਜਾਣਗੇ | ਇੰਨਾ ਪ੍ਰੋਗਰਾਮਾਂ ਵਿਚ ਬਾਬਾ ਵਿਸ਼ਵ ਪ੍ਰਤਾਪ ਸਿੰਘ ਗੁਰਦੁਆਰਾ ਥੜ੍ਹਾ ਸਾਹਿਬ, ਗਿਆਨੀ ਅਤਰ ਸਿੰਘ ਕਲੇਰ, ਕਥਾ ਵਾਚਕ ਭਾਈ ਬੇਅੰਤ ਸਿੰਘ ਸਮੇਤ ਹੋਰ ਵੀ ਕਈ ਰਾਗੀ ਢਾਡੀ ਤੇ ਪ੍ਰਚਾਰਕ ਸੰਗਤਾਂ ਨੂੰ ਨਿਹਾਲ ਕਰਨਗੇ |
Ad Position 22
No active advertisement
ਪਿਛਲੀ ਖ਼ਬਰ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਸੂਬੇਦਾਰ ਬੰਤ ਸਿੰਘ ਕਾਠਮੱਠੀ ਨੂੰ ਸ਼ਰਧਾਂਜਲੀਆਂ ਭੇਟ ਅਗਲੀ ਖ਼ਬਰ ਵਿਆਹੁਤਾ ਦੀ ਕੁੱਟਮਾਰ ਕਰਨ 'ਤੇ ਨਕਦੀ ਤੇ ਸਾਮਾਨ ਵਾਪਸ ਨਾ ਕਰਨ ਦਾ ਮੁਕੱਦਮਾ ਦਰਜ
Ad Position 24