13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਐੱਸ. ਆਰ. ਐੱਸ. ਵਿੱਦਿਆਪੀਠ ਸਮਾਣਾ ਦੀ ਅਵਨੀਤ ਕੌਰ ਨੇ ਸੁਕੈਅਸ਼ ਟੂਰਨਾਮੈਂਟ 'ਚ ਪਹਿਲਾ ਸਥਾਨ ਕੀਤਾ ਹਾਸਲ

Ad Position 21
No active advertisement
ਐੱਸ.ਆਰ.ਐੱਸ. ਵਿੱਦਿਆਪੀਠ ਸਮਾਣਾ ਦੀ ਵਿਦਿਆਰਥਣ ਅਵਨੀਤ ਕੌਰ ਤੇ ਉਸ ਦੇ ਮਾਤਾ-ਪਿਤਾ ਦਾ ਸਨਮਾਨ ਕਰਦੇ ਹੋਏ ਸਕੂਲ ਦੇ ਉਪ-ਚੇਅਰਮੈਨ ਸਮਿਧਾ ਸਿੰਗਲਾ ਤੇ ਪਿ੍ੰਸੀਪਲ ਮਿਲੀ ਬੋਸ | ਤਸਵੀਰ : ਹਰਵਿੰਦਰ ਸਿੰਘ ਟੋਨੀ <br/> 18-10-2025
ਸਮਾਣਾ, 17 ਅਕਤੂਬਰ (ਹਰਵਿੰਦਰ ਸਿੰਘ ਟੋਨੀ)-ਲੁਧਿਆਣਾ 'ਚ 69ਵੀਆਂ ਰਾਜ ਅੰਤਰ ਸਕੂਲ ਖੇਡਾਂ ਵਿਚ ਸੁਕੈਅਸ਼ ਅੰਡਰ-19 ਕੁੜੀਆਂ ਟੂਰਨਾਮੈਂਟ ਕਰਵਾਇਆ ਗਿਆ | ਇਸ ਟੂਰਨਾਮੈਂਟ ਵਿਚ 10 ਜ਼ਿਲਿ੍ਹਆਂ ਦੇ ਵਿਦਿਆਰਥੀਆਂ ਨੇ ਭਾਗ ਲਿਆ | ਪਟਿਆਲਾ ਜ਼ਿਲ੍ਹੇ ਦੇ ਐੱਸ.ਆਰ.ਐੱਸ. ਵਿੱਦਿਆਪੀਠ ਸਮਾਣਾ ਦੀ ਹੋਣਹਾਰ ਵਿਦਿਆਰਥਣ ਅਵਨੀਤ ਕੌਰ ਨੇ ਵੀ ਇਸ ਮੁਕਾਬਲੇ ਵਿਚ ਵਧ-ਚੜ੍ਹ ਕੇ ਹਿੱਸਾ ਲਿਆ ਅਤੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸਫਲਤਾ ਹਾਸਲ ਕੀਤੀ | ਉਸ ਨੇ ਪਹਿਲਾਂ ਫ਼ਰੀਦਕੋਟ ਜ਼ਿਲ੍ਹੇ ਤੋਂ ਜਿੱਤ ਪ੍ਰਾਪਤ ਕੀਤੀ, ਫਿਰ ਸੈਮੀਫਾਈਨਲ ਵਿਚ ਲੁਧਿਆਣਾ ਜ਼ਿਲ੍ਹੇ ਨੂੰ ਹਰਾਇਆ ਅਤੇ ਫਾਈਨਲ ਵਿਚ ਸੰਗਰੂਰ ਨੂੰ ਹਰਾਉਂਦੇ ਹੋਏ ਪਹਿਲਾ ਸਥਾਨ ਹਾਸਲ ਕਰਕੇ ਸੋਨ ਤਮਗ਼ਾ ਜਿੱਤਿਆ ਅਤੇ ਆਪਣੇ ਸਕੂਲ ਤੇ ਮਾਤਾ-ਪਿਤਾ ਦਾ ਨਾਮ ਰੌਸ਼ਨ ਕੀਤਾ | ਇਸ ਪ੍ਰਾਪਤੀ ਲਈ ਅਵਨੀਤ ਕੌਰ ਨੂੰ ਰਾਸ਼ਟਰੀ ਮੁਕਾਬਲੇ ਲਈ ਚੁਣਿਆ ਗਿਆ ਹੈ | ਅਵਨੀਤ ਕੌਰ ਦਾ ਰਾਸ਼ਟਰੀ ਮੁਕਾਬਲੇ ਲਈ ਚੁਣਿਆ ਜਾਣਾ ਸਾਰੇ ਸਮਾਣਾ ਨਿਵਾਸੀਆਂ ਲਈ ਬੜੇ ਮਾਣ ਵਾਲੀ ਗੱਲ ਹੈ | ਇਸ ਖ਼ੁਸ਼ੀ ਦੇ ਮੌਕੇ 'ਤੇ ਸਕੂਲ ਵਲੋਂ ਅਵਨੀਤ ਕੌਰ ਅਤੇ ਉਸ ਦੇ ਮਾਤਾ-ਪਿਤਾ ਨੂੰ ਸਕੂਲ ਵਲੋਂ ਸਨਮਾਨਿਤ ਕੀਤਾ ਗਿਆ ਅਤੇ ਉਸ ਨੂੰ ਵਜ਼ੀਫ਼ਾ ਵੀ ਦਿੱਤਾ ਗਿਆ | ਸਕੂਲ ਚੇਅਰਮੈਨ ਅਮਿਤ ਸਿੰਗਲਾ, ਸਕੱਤਰ ਲਲਿਤ ਸਿੰਗਲਾ, ਉਪ-ਚੇਅਰਮੈਨ ਮਿਸ ਸਮਿਧਾ ਸਿੰਗਲਾ ਅਤੇ ਪਿ੍ੰਸੀਪਲ ਮਿਸ ਮਿਲੀ ਬੋਸ ਨੇ ਅਵਨੀਤ ਕੌਰ ਤੇ ਉਸ ਦੇ ਮਾਤਾ-ਪਿਤਾ ਨੂੰ ਵਧਾਈ ਦਿੱਤੀ | ਉਸ ਨੂੰ ਭਵਿੱਖ ਵਿਚ ਵੀ ਅਜਿਹੇ ਖੇਡ ਮੁਕਾਬਲਿਆਂ ਵਿਚ ਵਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ |
Ad Position 22
No active advertisement
ਪਿਛਲੀ ਖ਼ਬਰ ਚੇਅਰਮੈਨ ਹਡਾਣਾ ਵਲੋਂ ਅਹਿਮ ਸੜਕਾਂ ਦਾ ਉਦਘਾਟਨ, ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨ ਦੀ ਪਹਿਲ ਅਗਲੀ ਖ਼ਬਰ ਬਾਹਰਾ ਕਾਲਜ ਆਫ਼ ਲਾਅ 'ਚ ਦੀਵਾਲੀ ਕਾਰਨੀਵਲ ਕਰਵਾਇਆ
Ad Position 24