13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

'ਦ ਮਿਲੇਨੀਅਮ ਸਕੂਲ' ਵਲੋਂ ਵੱਖਰੀ ਪਹਿਲ

Ad Position 21
No active advertisement
ਅਜੀਤ ਡੈਸਕ 18-10-2025
ਪਟਿਆਲਾ, 17 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)-ਦੀਵਾਲੀ ਮੌਕੇ 'ਦ ਮਿਲੇਨੀਅਮ ਸਕੂਲ' ਵਲੋਂ ਘੁਮਿਆਰ ਦੇ ਕਿੱਤੇ ਨੂੰ ਮੁੜ ਸੁਰਜੀਤ ਕਰਨ ਦਾ ਉਪਰਾਲਾ 'ਦ ਮਿਲੇਨੀਅਮ ਸਕੂਲ' ਦੇ ਵਿਹੜੇ 'ਚ ਦੀਵਾਲੀ ਦਾ ਤਿਉਹਾਰ ਨੂੰ ਮੁਖ ਰੱਖ ਕੇ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਸ਼ੁਭ ਮੌਕੇ 'ਤੇ ਕਿੰਡਰਗਾਰਟਨ ਦੇ ਵਿਦਿਆਰਥੀ ਰੰਗ-ਬਿਰੰਗੀਆਂ ਪੋਸ਼ਾਕਾਂ 'ਚ ਆਏ | ਇਸ ਦਿਨ ਵਿਦਿਆਰਥੀਆਂ ਨੂੰ ਆਪਣੇ ਸਭਿਆਚਾਰ ਅਤੇ ਵਿਰਾਸਤ ਨਾਲ ਜੋੜਨ ਦੇ ਉਦੇਸ਼ ਨਾਲ ਇਕ ਘੁਮਿਆਰ ਨੂੰ ਸੱਦਾ ਦਿੱਤਾ ਗਿਆ | ਇਸ ਮੌਕੇ ਵਿਦਿਆਰਥੀਆਂ ਵਲੋਂ ਮੌਕੇ ਦਾ ਲਾਭ ਉਠਾਉਂਦਿਆਂ ਆਪਣੇ ਹੱਥਾਂ ਨਾਲ ਮਿੱਟੀ ਦੇ ਦੀਵੇ ਬਣਾਏ, ਜੋ ਕਿ ਅਲੋਪ ਹੋ ਰਹੇ ਰਵਾਇਤੀ ਕਿੱਤੇ ਨੂੰ ਮੁੜ ਸੁਰਜੀਤ ਕਰਨ ਲਈ ਸਾਰਥਿਕ ਕਦਮ ਸੀ | ਇਸ ਤੋਂ ਇਲਾਵਾ ਸਕੂਲ ਪ੍ਰਬੰਧਕਾਂ ਲੋੜਵੰਦਾਂ ਦੀ ਮਦਦ ਲਈ ਇਕ ਦੀਵਿਆਂ ਦੀ ਦੁਕਾਨ ਲਗਾਈ ਗਈ | ਜਿਸ ਤੋਂ ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਵਧ-ਚੜ੍ਹ ਕੇ ਇਹ ਦੀਵੇ ਖ਼ਰੀਦੇ, ਜਿਸ ਨਾਲ ਇਹ ਸਮਾਗਮ ਸੇਵਾ ਅਤੇ ਸਮਾਜਿਕ ਜ਼ਿੰਮੇਵਾਰੀ ਦਾ ਪ੍ਰਤੀਕ ਬਣ ਗਿਆ | ਘੁਮਿਆਰ ਵਲੋਂ ਇਸ ਅਲੋਪ ਹੋ ਰਹੇ ਕਿੱਤੇ ਨੂੰ ਬਚਾਉਣ ਲਈ ਕੀਤੇ ਗਏ ਇਸ ਉਪਰਾਲੇ ਲਈ ਸਕੂਲ ਦੀ ਪਿ੍ੰਸੀਪਲ, ਹਰਪ੍ਰੀਤ ਪੰਧੇਰ ਦਾ ਤਹਿ ਦਿਲੋਂ ਧੰਨਵਾਦ ਕੀਤਾ | ਅੰਤ ਵਿਚ ਪਿ੍ੰਸੀਪਲ ਵਲੋਂ ਸਮੂਹ ਸਕੂਲ ਪਰਿਵਾਰ ਨੂੰ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ |
Ad Position 22
No active advertisement
ਪਿਛਲੀ ਖ਼ਬਰ ਮੋਦੀ ਕਾਲਜ ਵਲੋਂ ਪੰਜਾਬ ਜਾਗੋ ਯਾਤਰਾ ਤਹਿਤ ਨਸ਼ਾ ਮੁਕਤ ਪੰਜਾਬ ਬਾਰੇ ਭਾਸ਼ਨ ਕਰਵਾਇਆ ਅਗਲੀ ਖ਼ਬਰ ਬਾਹਰਾ ਕਾਲਜ ਆਫ਼ ਲਾਅ 'ਚ ਦੀਵਾਲੀ ਕਾਰਨੀਵਲ ਕਰਵਾਇਆ
Ad Position 24