12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਪੰਜਾਬ ਸਰਕਾਰ ਕਰ ਰਹੀ ਹੈ ਸੜਕਾਂ ਦਾ ਨਿਰਮਾਣ-ਢਿੱਲੋਂ

Ad Position 21
No active advertisement
ਅਜੀਤ ਡੈਸਕ 18-10-2025
ਪਟਿਆਲਾ, 17 ਅਕਤੂਬਰ (ਮਨਦੀਪ ਸਿੰਘ ਖਰੌੜ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬਰਸਾਤਾਂ ਉਪਰੰਤ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪੰਜਾਬ ਵਿਚ ਵਿਕਾਸ ਸੰਬੰਧੀ ਕੰਮ ਚਾਲੂ ਕਰ ਦਿੱਤੇ ਗਏ ਹਨ ਇਸ ਮੌਕੇ ਚੇਅਰਮੈਨ ਬਲਜਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਪਟਿਆਲਾ ਵਿਚ ਸੜਕਾਂ ਦਾ ਨਿਰਮਾਣ ਪੂਰੇ ਜੋਰਾਂ-ਸ਼ੋਰਾਂ ਨਾਲ ਚਾਲੂ ਕਰਵਾਇਆ ਗਿਆ | ਇਸੇ ਸੰਬੰਧ ਵਿਚ ਮੇਅਰ ਕੁੰਦਨ ਗੋਗੀਆ ਨੂੰ ਬੁਲਾ ਕੇ ਦਸਮੇਸ਼ ਨਗਰ ਵਾਰਡ ਨੰਬਰ-3 ਵਿਖੇ ਕੌਂਸਲਰ ਜਤਿੰਦਰ ਕੌਰ ਅਤੇ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀਆਂ ਦੀ ਮੌਜੂਦਗੀ ਵਿਚ ਸੜਕ ਦਾ ਉਦਘਾਟਨ ਕਰਵਾਇਆ ਗਿਆ, ਇਸ ਮੌਕੇ ਬਲਜਿੰਦਰ ਢਿੱਲੋਂ ਨੇ ਦੱਸਿਆ ਕਿ ਪਟਿਆਲਾ ਦਿਹਾਤੀ ਵਿਖੇ ਸੜਕਾਂ ਦਾ ਨਿਰਮਾਣ ਕਰਕੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕੀਤੇ ਜਾ ਰਹੇ ਹਨ | ਇਸ ਮੌਕੇ ਜਸਬੀਰ ਸਿੰਘ ਗਾਂਧੀ ਆਫ਼ਿਸ ਸਕੱਤਰ ਸਿਹਤ ਵਿਭਾਗ, ਚਰਨਜੀਤ ਸਿੰਘ, ਪ੍ਰੇਮ ਸਿੰਘ, ਹਰਮੀਤ ਸਿੰਘ ਗੁਜਰਾਲ, ਰਾਜਵਿੰਦਰ ਸਿੰਘ ਥਿੰਦ, ਰਵਿੰਦਰ ਸਿੰਘ, ਪਿ੍ੰਸ, ਯਾਦਵਿੰਦਰ ਸਿੰਘ, ਰਾਜਪਾਲ ਸਿੰਘ ਚੰਨੀ, ਜਸਵੀਰ ਸਿੰਘ ਜੱਸੀ ਮੌਜੂਦ ਰਹੇ |
Ad Position 22
No active advertisement
ਪਿਛਲੀ ਖ਼ਬਰ ਦੇਵੀਗੜ੍ਹ 'ਚ ਹੁਲੜਬਾਜ਼ਾਂ ਦੀ ਭਰਮਾਰ, ਮੋਟਰਸਾਈਕਲਾਂ 'ਤੇ ਤਿੰਨ-ਤਿੰਨ ਵਿਅਕਤੀ ਸਵਾਰ ਹੋ ਕੇ ਬੇਖ਼ੌਫ ਘੁੰਮਦੀਆਂ ਟੋਲ... ਅਗਲੀ ਖ਼ਬਰ ਸੁਰਜੀਤ ਸਿੰਘ ਰੱਖੜਾ ਵਲੋਂ ਹੜ੍ਹ ਨਾਲ ਪੀੜਤ ਧਾਰਮਿਕ ਸੇਵਾਦਾਰਾਂ ਨੂੰ ਵਿੱਤੀ ਸਹਾਇਤਾ ਭੇਟ
Ad Position 24