11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹੇ 'ਚ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ ਹੱਲਾਸ਼ੇਰੀ

Ad Position 21
No active advertisement
ਅਜੀਤ ਡੈਸਕ 22-10-2025
ਪਟਿਆਲਾ, 21 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)-ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਪਟਿਆਲਾ ਜ਼ਿਲ੍ਹੇ 'ਚ ਪਰਾਲੀ ਨੂੰ ਸਾੜਨ ਤੋਂ ਬਿਨਾਂ ਸੰਭਾਲਣ ਲਈ ਅੱਗੇ ਆਏ ਕਿਸਾਨਾਂ ਨੂੰ ਹੱਲਾਸ਼ੇਰੀ ਦਿੱਤੀ ਹੈ | ਉਨ੍ਹਾਂ ਨੇ ਪਿੰਡ ਮੰਡੌੜ 'ਚ ਪਰਾਲੀ ਨੂੰ ਬਿਨਾਂ ਅੱਗ ਲਗਾਏ ਸੰਭਾਲਣ ਲਈ ਗੱਠਾਂ ਬਣਵਾ ਰਹੇ ਕਿਸਾਨ ਇੰਦਰਜੀਤ ਸਿੰਘ ਦੇ ਖੇਤਾਂ ਦਾ ਦੌਰਾ ਕੀਤਾ | ਇਸ ਮੌਕੇ ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਹੋਰ ਕਿਸਾਨ ਵੀ ਵਾਤਾਵਰਣ ਬਚਾਉਣ ਅਤੇ ਪਰਾਲੀ ਨੂੰ ਬਿਨਾਂ ਅੱਗ ਲਾਏ ਸੰਭਾਲਣ ਲਈ ਅੱਗੇ ਆਉਣ ਅਤੇ ਅਜਿਹੇ ਕਿਸਾਨਾਂ ਨੂੰ ਲੋੜੀਂਦੀ ਮਸ਼ੀਨਰੀ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਮੁਹੱਈਆ ਕਰਵਾਈ ਜਾਵੇਗੀ, ਜਿਸ ਲਈ ਕਿਸਾਨ ਲੋੜੀਂਦੀ ਮਸ਼ੀਨਰੀ ਹੈਪੀ ਸੀਡਰ, ਸੁਪਰ ਸੀਡਰ ਤੇ ਸਰਫ਼ੇਸ ਸੀਡਰ ਆਦਿ ਲੈਣ ਲਈ ਜ਼ਿਲ੍ਹਾ ਪ੍ਰਸ਼ਾਸਨ ਦੇ ਕੰਟਰੋਲ ਸੈਂਟਰ ਦੇ ਫ਼ੋਨ ਨੰਬਰ 0175-2350550 'ਤੇ ਸੰਪਰਕ ਕਰਨ | ਡਾ. ਪ੍ਰੀਤੀ ਯਾਦਵ ਨੇ ਪਰਾਲੀ ਨੂੰ ਜ਼ਮੀਨ 'ਚ ਮਿਲਾਉਣ ਤੇ ਬੇਲਰਾਂ ਨਾਲ ਗੱਠਾਂ ਬਣਵਾਉਣ ਵਾਲੇ ਕਿਸਾਨਾਂ ਦੀ ਸ਼ਲਾਘਾ ਕੀਤੀ | ਇਸ ਮੌਕੇ ਬੇਲਰ ਮਾਲਕ ਅੰਮਿ੍ਤਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਕਰੀਬ 2 ਕਰੋੜ ਰੁਪਏ ਦੀ ਲਾਗਤ ਨਾਲ ਬੇਲਰ ਤੇ ਟਰੈਕਟਰ ਖ਼ਰੀਦਿਆ ਹੈ, ਜੋ ਕਿ ਇਕ ਦਿਨ 'ਚ 150 ਏਕੜ ਰਕਬੇ 'ਚ ਪਰਾਲੀ ਦੀਆਂ ਗੱਠਾਂ ਬਣਾ ਦਿੰਦਾ ਹੈ | ਜਦਕਿ ਪਿੰਡ ਮੰਡੌੜ ਦੇ ਸਰਪੰਚ ਹਰਪ੍ਰੀਤ ਸਿੰਘ ਤੇ ਅਮਨਦੀਪ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਇਲਾਕੇ 'ਚ ਕੋਈ ਕਿਸਾਨ ਪਰਾਲੀ ਨੂੰ ਅੱਗ ਨਹੀਂ ਲਗਾ ਰਿਹਾ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਾਰੇ ਏ.ਡੀ.ਸੀਜ ਤੇ ਐਸ.ਡੀ.ਐਮ, ਡੀ.ਐਸ.ਪੀਜ ਤੇ ਹੋਰ ਟੀਮਾਂ ਸਮੇਤ ਪੂਰਾ ਜ਼ਿਲ੍ਹਾ ਪ੍ਰਸ਼ਾਸਨ ਜ਼ਿਲ੍ਹੇ ਅੰਦਰ ਪਰਾਲੀ ਸਾੜਨ ਤੋਂ ਰੋਕਣ ਲਈ ਮਾਣਯੋਗ ਸੁਪਰੀਮ ਕੋਰਟ ਦੇ ਆਦੇਸ਼ਾਂ ਤੇ ਅਤੇ ਹਵਾ ਗੁਣਵੱਤਾ ਮੋਨੀਟਰਿੰਗ ਕਮਿਸ਼ਨ ਦੇ ਨਿਰਦੇਸ਼ਾਂ ਦੀ ਪਾਲਣਾ ਕਰਨ ਲਈ ਲਗਾਤਾਰ ਕਿਸਾਨਾਂ ਨਾਲ ਰਾਬਤਾ ਬਣਾ ਰਿਹਾ ਹੈ | ਜਦਕਿ ਪਿੰਡ ਤੇ ਕਲੱਸਟਰ ਪੱਧਰ 'ਤੇ ਕਲੱਸਟਰ ਤੇ ਨੋਡਲ ਅਫ਼ਸਰ ਤਾਇਨਾਤ ਕੀਤੇ ਗਏ ਹਨ | ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਨੇ ਏ.ਡੀ.ਸੀ. ਨਵਰੀਤ ਕੌਰ ਸੇਖੋਂ, ਸਿਮਰਪ੍ਰੀਤ ਕੌਰ, ਐਸ.ਪੀ. ਪਲਵਿੰਦਰ ਸਿੰਘ ਚੀਮਾ, ਐਚ.ਐਸ ਮਾਨ, ਜਸਵੀਰ ਸਿੰਘ, ਸਮੂਹ ਐੱਸ.ਡੀ.ਐਮਜ ਤੇ ਡੀ.ਐੱਸ.ਪੀਜ ਸਮੇਤ ਮੁੱਖ ਖੇਤੀਬਾੜੀ ਅਫ਼ਸਰ ਜਸਵਿੰਦਰ ਸਿੰਘ, ਏ.ਈ.ਓ. ਰਵਿੰਦਰ ਸਿੰਘ, ਏ.ਡੀ.ਓ. ਰਸਪਿੰਦਰ ਸਿੰਘ ਤੇ ਹੋਰ ਅਧਿਕਾਰੀ ਵੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਡਿਪਟੀ ਕਮਿਸ਼ਨਰ ਵਲੋਂ ਝੋਨੇ ਦੀ ਖ਼ਰੀਦ ਦਾ ਜਾਇਜ਼ਾ ਲੈਣ ਲਈ ਮੰਡੌੜ ਮੰਡੀ ਦਾ ਦੌਰਾ ਅਗਲੀ ਖ਼ਬਰ ਸਮਾਣਾ 'ਚ ਵੱਡੇ ਪੱਧਰ 'ਤੇ ਹੋ ਰਹੀ ਹੈ ਪੀਣ ਵਾਲੇ ਪਾਣੀ ਦੀ ਬਰਬਾਦੀ
Ad Position 24