11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਡਿਪਟੀ ਕਮਿਸ਼ਨਰ ਵਲੋਂ ਝੋਨੇ ਦੀ ਖ਼ਰੀਦ ਦਾ ਜਾਇਜ਼ਾ ਲੈਣ ਲਈ ਮੰਡੌੜ ਮੰਡੀ ਦਾ ਦੌਰਾ

Ad Position 21
No active advertisement
ਅਜੀਤ ਡੈਸਕ 22-10-2025
ਪਟਿਆਲਾ, 21 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)-ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਝੋਨੇ ਦੀ ਚੱਲ ਰਹੀ ਖ਼ਰੀਦ ਦਾ ਜਾਇਜ਼ਾ ਲੈਣ ਲਈ ਮੰਡੌੜ ਮੰਡੀ ਦਾ ਦੌਰਾ ਕੀਤਾ | ਇਸ ਮੌਕੇ ਆਪਣੀ ਜਿਣਸ ਵੇਚਣ ਆਏ ਕਿਸਾਨਾਂ ਨੇ ਖ਼ਰੀਦ ਪ੍ਰਕਿ੍ਆ 'ਤੇ ਤਸੱਲੀ ਪ੍ਰਗਟਾਉਂਦਿਆਂ ਡਿਪਟੀ ਕਮਿਸ਼ਨਰ ਨੂੰ ਦੱਸਿਆ ਕਿ ਉਨ੍ਹਾਂ ਨੂੰ ਆਪਣੀ ਫ਼ਸਲ ਵੇਚਣ 'ਚ ਕੋਈ ਮੁਸ਼ਕਿਲ ਨਹੀਂ ਅਤੇ ਉਨ੍ਹਾਂ ਨੂੰ ਨਾਲ-ਨਾਲ ਅਦਾਇਗੀ ਵੀ ਹੋ ਗਈ ਹੈ | ਕਿਸਾਨਾਂ ਨੇ ਇਸ ਗੱਲ ਦੀ ਵੀ ਸ਼ਲਾਘਾ ਕੀਤੀ ਕਿ ਮੰਡੀ 'ਚ ਝੋਨੇ ਦੀਆਂ ਬੋਰੀਆਂ ਦੀ ਨਾਲੋ-ਨਾਲ ਚੁਕਾਈ ਵੀ ਹੋ ਰਹੀ ਹੈ | ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਬੰਦੀ ਛੋੜ ਦਿਵਸ ਅਤੇ ਦੀਵਾਲੀ ਦੀ ਵਧਾਈ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਅੰਦਰ ਸਾਰੀਆਂ ਮੰਡੀਆਂ ਵਿੱਚ ਕਿਸਾਨਾਂ ਵਲੋਂ ਵੇਚਣ ਲਈ ਲਿਆਂਦੀ ਜਾ ਰਹੀ ਝੋਨੇ ਦੀ ਫ਼ਸਲ ਦਾ ਦਾਣਾ-ਦਾਣਾ ਸੁਚਾਰੂ ਤੇ ਨਿਰਵਿਘਨ ਢੰਗ ਨਾਲ ਖ਼ਰੀਦਿਆ ਜਾ ਰਿਹਾ ਹੈ | ਡਾ. ਪ੍ਰੀਤੀ ਯਾਦਵ ਨੇ ਕਿਸਾਨਾਂ ਨੂੰ ਮੰਡੀਆਂ 'ਚ ਸੁੱਕਾ ਝੋਨਾ ਲਿਆਉਣ ਦੀ ਅਪੀਲ ਕਰਦਿਆਂ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਦੀਆਂ ਮੰਡੀਆਂ 'ਚ 6 ਲੱਖ 3994 ਮੀਟਿ੍ਕ ਟਨ ਝੋਨੇ ਦੀ ਆਮਦ ਹੋਈ ਹੈ ਅਤੇ ਇਸ 'ਚੋਂ 5 ਲੱਖ 95 ਹਜ਼ਾਰ 728 ਮੀਟਿ੍ਕ ਟਨ ਝੋਨੇ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ, ਜਿਸ ਲਈ ਕਿਸਾਨਾਂ ਨੂੰ ਸੌ ਫ਼ੀਸਦੀ ਖ਼ਰੀਦ ਦੀ 1240 ਕਰੋੜ ਰੁਪਏ ਦੀ ਅਦਾਇਗੀ ਕਰ ਦਿੱਤੀ ਗਈ ਹੈ |
ਇਸ ਤੋਂ ਬਾਅਦ ਡਿਪਟੀ ਕਮਿਸ਼ਨਰ ਨੇ ਝੋਨੇ ਦੀ ਖ਼ਰੀਦ ਪ੍ਰਕਿ੍ਆ ਦਾ ਜਾਇਜ਼ਾ ਲੈਣ ਲਈ ਏ.ਡੀ.ਸੀ. ਨਵਰੀਤ ਕੌਰ ਸੇਖੋਂ, ਡੀ.ਟੀ.ਓ. ਬਬਨਦੀਪ ਸਿੰਘ ਵਾਲੀਆ, ਡੀ.ਐਫ.ਐਸ.ਸੀ. ਰਵਿੰਦਰ ਕੌਰ ਸਮੇਤ ਵੱਖ-ਵੱਖ ਖ਼ਰੀਦ ਏਜੰਸੀਆਂ ਤੇ ਹੋਰ ਅਧਿਕਾਰੀਆਂ ਨਾਲ ਜਾਇਜ਼ਾ ਬੈਠਕ ਵੀ ਕੀਤੀ | ਇਸੇ ਦੌਰਾਨ ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹਾ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਦੇ ਬਾਹਰਲੇ ਰਾਜਾਂ ਨਾਲ ਲੱਗਦੀਆਂ ਹੱਦਾਂ 'ਤੇ ਲਗਾਏ ਜਾ ਰਹੇ ਨਾਕਿਆਂ ਦੀ ਨਿਰੰਤਰ ਨਿਗਰਾਨੀ ਕੀਤੀ ਜਾਵੇ ਤਾਂ ਕਿ ਕੋਈ ਵੀ ਸ਼ਰਾਰਤੀ ਅਨਸਰ ਮੌਜੂਦਾ ਝੋਨੇ ਦੀ ਖ਼ਰੀਦ ਦੇ ਸੀਜ਼ਨ ਦੌਰਾਨ ਝੋਨੇ ਜਾਂ ਚੌਲਾਂ ਦੀ ਬੋਗਸ ਖ਼ਰੀਦ ਜਾਂ ਗ਼ੈਰ ਕਾਨੂੰਨੀ ਰੀਸਾਇਕਲਿੰਗ ਨਾ ਕਰ ਸਕੇ | ਜਿਸ ਲਈ ਸਾਰੇ ਨਾਕਿਆਂ 'ਤੇ ਪੰਜਾਬ ਤੋਂ ਬਾਹਰੋਂ ਆ ਰਹੇ ਟਰੱਕਾਂ ਦੇ ਬਿਲ ਬਿਲਟੀਆਂ ਆਦਿ ਦੀ ਚੈਕਿੰਗ ਕਰਕੇ ਡਿਟੇਲ ਨੋਟ ਕਰਨ 'ਚ ਕੋਈ ਢਿੱਲ ਨਾ ਵਰਤੀ ਜਾਵੇ | ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੁਝ ਸ਼ਰਾਰਤੀ ਅਨਸਰਾਂ ਵਲੋਂ ਦੂਜੇ ਰਾਜਾਂ ਤੋਂ ਘੱਟ ਰੇਟ 'ਤੇ ਝੋਨਾ, ਚਾਵਲ ਖ਼ਰੀਦ ਕੇ ਪੰਜਾਬ ਵਿੱਚ ਵੇਚਣ ਲਈ ਲਿਆਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ | ਇਸ ਅਣਅਧਿਕਾਰਤ ਆਉਣ ਵਾਲੇ ਝੋਨੇ ਜਾਂ ਚਾਵਲ ਦੀ ਆਮਦ ਅਤੇ ਗ਼ੈਰ ਕਾਨੂੰਨੀ ਗਤੀਵਿਧੀਆਂ ਰੋਕਣ ਲਈ ਟੀਮਾਂ ਪੂਰੀ ਮੁਸਤੈਦੀ ਵਰਤਣ ਅਤੇ ਇਸ ਮਾਮਲੇ 'ਚ ਕੋਈ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਗ਼ੈਰ ਕਾਨੂੰਨੀ ਝੋਨੇ ਅਤੇ ਚਾਵਲ ਦੇ ਪਾਏ ਜਾਣ ਵਾਲੇ ਟਰੱਕ ਜਾਂ ਗੁਦਾਮ ਜ਼ਬਤ ਕਰਕੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ |
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਦੂਖ-ਨਿਵਾਰਨ ਸਾਹਿਬ ਵਿਖੇ ਬੰਦੀ ਛੋੜ ਦਿਵਸ ਮੌਕੇ ਕਰਵਾਇਆ ਗੁਰਮਤਿ ਸਮਾਗਮ ਅਗਲੀ ਖ਼ਬਰ ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹੇ 'ਚ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ ਹੱਲਾਸ਼ੇਰੀ
Ad Position 24