11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਖ਼ੁਸ਼ੀਆਂ ਦੇ ਤਿਉਹਾਰ 'ਤੇ ਜ਼ਰੂਰਤਮੰਦ ਪਰਿਵਾਰਾਂ ਲਈ ਖ਼ੁਸ਼ਹਾਲੀ ਦੀ ਕਿਰਨ ਬਣਿਆ ਰਣਜੋਧ ਸਿੰਘ ਹਡਾਣਾ

Ad Position 21
No active advertisement
ਅਜੀਤ ਡੈਸਕ 22-10-2025
ਦੇਵੀਗੜ੍ਹ, 21 ਅਕਤੂਬਰ (ਰਾਜਿੰਦਰ ਸਿੰਘ ਮੌਜੀ)-ਦੀਵਾਲੀ, ਖ਼ੁਸ਼ੀਆਂ, ਰੌਸ਼ਨੀ ਅਤੇ ਆਪਸੀ ਪਿਆਰ ਦਾ ਤਿਉਹਾਰ, ਜਿਸ ਨੂੰ ਹਰ ਕੋਈ ਖੁੱਲ੍ਹੇ ਦਿਲ ਨਾਲ ਮਨਾਉਣਾ ਚਾਹੁੰਦਾ ਹੈ | ਇਸੇ ਭਾਵਨਾ ਨੂੰ ਮੁੱਖ ਰੱਖਦੇ ਹੋਏ, ਪਿੰਡ ਸਾਧੂ ਨਗਰ ਵਿਖੇ ਦੀਵਾਲੀ ਦੇ ਸ਼ੁਭ ਮੌਕੇ 'ਤੇ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਵਲੋਂ ਹੜ੍ਹ ਪੀੜਤ ਪਰਿਵਾਰਾਂ ਨੂੰ ਸੁੱਕਾ ਰਾਸ਼ਨ ਵੰਡਿਆ ਗਿਆ | ਇਸ ਨੇਕ ਉਪਰਾਲੇ ਨਾਲ ਗਰੀਬ ਅਤੇ ਜ਼ਰੂਰਤਮੰਦ ਪਰਿਵਾਰਾਂ ਦੇ ਚਿਹਰਿਆਂ 'ਤੇ ਵੀ ਤਿਉਹਾਰ ਦੀ ਰੌਣਕ ਆ ਗਈ | ਇਸ ਮੌਕੇ 'ਤੇ ਇਕ ਵਿਸ਼ੇਸ਼ ਸਮਾਗਮ ਕੀਤਾ ਗਿਆ | ਜਿੱਥੇ ਰਣਜੋਧ ਸਿੰਘ ਹਡਾਣਾ ਨੇ ਖ਼ੁਦ ਪਿੰਡ ਦੇ ਚੁਣੇ ਹੋਏ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਦੀਆਂ ਕਿੱਟਾਂ ਭੇਂਟ ਕੀਤੀਆਂ | ਇਨ੍ਹਾਂ ਰਾਸ਼ਨ ਕਿੱਟਾਂ ਵਿਚ ਆਟਾ, ਚੌਲ, ਦਾਲਾਂ, ਖੰਡ, ਚਾਹ ਪੱਤੀ ਅਤੇ ਹੋਰ ਰੋਜਾਨਾ ਵਰਤੋਂ ਦੀਆਂ ਜ਼ਰੂਰੀ ਵਸਤਾਂ ਸ਼ਾਮਲ ਸਨ, ਤਾਂ ਜੋ ਇਹ ਪਰਿਵਾਰ ਵੀ ਦੀਵਾਲੀ ਦੇ ਤਿਉਹਾਰ ਨੂੰ ਢੰਗ ਨਾਲ ਮਨਾ ਸਕਣ | ਗੱਲਬਾਤ ਕਰਦਿਆਂ ਹਡਾਣਾ ਨੇ ਕਿਹਾ ਕਿ ਦੀਵਾਲੀ ਦਾ ਅਸਲੀ ਮਤਲਬ ਉਦੋਂ ਹੀ ਪੂਰਾ ਹੁੰਦਾ ਹੈ, ਜਦੋਂ ਅਸੀਂ ਆਪਣੀਆਂ ਖ਼ੁਸ਼ੀਆਂ ਨੂੰ ਉਨ੍ਹਾਂ ਲੋਕਾਂ ਨਾਲ ਸਾਂਝਾ ਕਰਦੇ ਹਾਂ, ਜੋ ਕਿਸੇ ਕਾਰਨ ਕਰਕੇ ਇਨ੍ਹਾਂ ਖ਼ੁਸ਼ੀਆਂ ਤੋਂ ਵਾਂਝੇ ਰਹਿ ਜਾਂਦੇ ਹਨ | ਉਨ੍ਹਾਂ ਕਿਹਾ ਕਿ ਇਹ ਰਾਸ਼ਨ ਵੰਡ ਕੇ ਉਹ ਕੋਈ ਅਹਿਸਾਨ ਨਹੀਂ ਕਰ ਰਹੇ, ਸਗੋਂ ਇਹ ਉਨ੍ਹਾਂ ਦਾ ਸਮਾਜਿਕ ਫ਼ਰਜ਼ ਹੈ |
ਉਨ੍ਹਾਂ ਕਿਹਾ ਕਿ ਸਮਾਜ ਦੇ ਹਰ ਵਰਗ ਨੂੰ ਅੱਗੇ ਆ ਕੇ ਲੋੜਵੰਦਾਂ ਦੀ ਮਦਦ ਕਰਨੀ ਚਾਹੀਦੀ ਹੈ, ਖ਼ਾਸ ਕਰਕੇ ਤਿਉਹਾਰਾਂ ਦੇ ਮੌਕੇ 'ਤੇ ਉਨ੍ਹਾਂ ਦੱਸਿਆ ਕਿ ਇਹ ਉਪਰਾਲਾ ਉਨ੍ਹਾਂ ਵਲੋਂ ਹਰ ਸਾਲ ਨਿਰੰਤਰ ਜਾਰੀ ਰੱਖਿਆ ਜਾਵੇਗਾ ਅਤੇ ਉਹ ਪਿੰਡ ਦੇ ਲੋਕਾਂ ਦੀ ਭਲਾਈ ਲਈ ਹਮੇਸ਼ਾ ਤਤਪਰ ਰਹਿਣਗੇ | ਉਨ੍ਹਾਂ ਸਮੂਹ ਪਿੰਡ ਵਾਸੀਆਂ ਨੂੰ ਦੀਵਾਲੀ ਦੀਆਂ ਮੁਬਾਰਕਾਂ ਦਿੱਤੀਆਂ ਅਤੇ ਆਸ ਪ੍ਰਗਟਾਈ ਕਿ ਇਹ ਤਿਉਹਾਰ ਸਭ ਦੇ ਜੀਵਨ 'ਚ ਖ਼ੁਸ਼ਹਾਲੀ ਅਤੇ ਸਾਂਤੀ ਲੈ ਕੇ ਆਵੇਗਾ | ਇਸ ਮੌਕੇ ਚੇਅਰਮੈਨ ਬਲਦੇਵ ਸਿੰਘ, ਪ੍ਰਦੀਪ ਜੋਸ਼ਨ, ਲਾਲੀ ਰਹਿਲ ਪੀ.ਏ., ਗੁਰਿੰਦਰਪਾਲ ਸਿੰਘ ਅਦਾਲਤੀ ਵਾਲਾ, ਰਣਜੀਤ ਸਿੰਘ ਸੰਧੂ, ਰਾਜਾ ਧੰਜੂ ਸਰੁਸਤੀਗੜ, ਦਾਨੁੰ ਲਾਂਬਾ ਅਤੇ ਸਰਪੰਚ ਰਾਜਗੜ੍ਹ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਲੋਕਾਂ ਨੂੰ ਜਾਗਰੂਕ ਕਰ ਕੇ ਵੋਟ ਚੋਰੀ ਕਰਨ ਵਾਲਿਆਂ ਨੂੰ ਕਰਾਂਗੇ ਬੇਨਕਾਬ- ਲੱਕੀ ਸੰਧੂ ਅਗਲੀ ਖ਼ਬਰ ਮਿੱਟੀ ਦੇ ਦੀਵਿਆਂ ਦੀ ਰੌਸ਼ਨੀ ਤਕਨਾਲੋਜੀ ਦੀ ਚਮਕ ਹੇਠ ਫਿੱਕੀ ਪਈ
Ad Position 24