24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

ਬਸੀ ਪਠਾਣਾਂ 'ਚ ਦੀਵਾਲੀ ਦੀ ਧੂਮ ਬਾਜ਼ਾਰਾਂ 'ਚ ਖ਼ੂਬ ਰੌਣਕਾਂ

Ad Position 21
No active advertisement
ਅਜੀਤ ਡੈਸਕ 23-10-2025
ਬਸੀ ਪਠਾਣਾਂ, 22 ਅਕਤੂਬਰ (ਐਚ.ਐਸ.ਗੌਤਮ)-ਰੌਸ਼ਨੀਆਂ ਦਾ ਤਿਉਹਾਰ ਦੀਵਾਲੀ ਸਥਾਨਕ ਸ਼ਹਿਰ ਅਤੇ ਆਲੇ-ਦੁਆਲੇ ਦੇ ਪਿੰਡਾਂ ਵਿਚ ਬੜੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਗਿਆ | ਤਿਉਹਾਰ ਦੇ ਮੱਦੇਨਜ਼ਰ ਸ਼ਹਿਰ ਦੇ ਬਾਜ਼ਾਰਾਂ ਵਿਚ ਖ਼ੂਬ ਚਹਿਲ-ਪਹਿਲ ਵੇਖਣ ਨੂੰ ਮਿਲੀ | ਲੋਕਾਂ ਨੇ ਖੁੱਲ੍ਹ ਕੇ ਖ਼ਰੀਦਦਾਰੀ ਕੀਤੀ | ਹਲਵਾਈਆਂ, ਫਰੂਟ ਵਿਕੇ੍ਰਤਾਵਾਂ ਅਤੇ ਕੱਪੜੇ ਦੀਆਂ ਦੁਕਾਨਾਂ ਤੋਂ ਇਲਾਵਾ ਪਟਾਕਿਆਂ ਦੀਆਂ ਦੁਕਾਨਾਂ 'ਤੇ ਵੀ ਭਾਰੀ ਭੀੜ ਵਿਖਾਈ ਦਿੱਤੀ | ਵਪਾਰਕ ਗਤੀਵਿਧੀਆਂ ਜ਼ੋਰਾਂ 'ਤੇ ਰਹੀਆਂ | ਰਾਤ ਸਮੇਂ ਲੋਕਾਂ ਨੇ ਰਵਾਇਤੀ ਤਰੀਕੇ ਨਾਲ ਲਕਸ਼ਮੀ ਪੂਜਣ ਕੀਤਾ ਅਤੇ ਬਾਅਦ ਵਿਚ ਆਪਣੇ ਘਰਾਂ ਨੂੰ ਦੀਪਮਾਲਾ ਨਾਲ ਰੌਸ਼ਨ ਕਰਕੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ |
ਸਥਾਨਕ ਪ੍ਰਸ਼ਾਸਨ ਵਲੋਂ ਕੀਤੇ ਗਏ ਸੁਚੱਜੇ ਸੁਰੱਖਿਆ ਪ੍ਰਬੰਧਾਂ ਕਾਰਨ ਸ਼ਹਿਰ ਅਤੇ ਇਲਾਕੇ ਵਿਚ ਕਿਧਰੇ ਵੀ ਕੋਈ ਅਣਸੁਖਾਵੀਂ ਘਟਨਾ ਵਾਪਰਨ ਦੀ ਖ਼ਬਰ ਨਹੀਂ ਮਿਲੀ, ਜਿਸ ਕਾਰਨ ਲੋਕਾਂ ਨੇ ਸ਼ਾਂਤੀਪੂਰਵਕ ਤਿਉਹਾਰ ਮਨਾਇਆ |
Ad Position 22
No active advertisement
ਪਿਛਲੀ ਖ਼ਬਰ ਬਲਾਕ ਭਾਦਸੋਂ-2 ਦੀਆਂ ਖੇਡਾਂ ਅਮਿੱਟ ਪੈੜਾਂ ਛੱਡਦੀਆਂ ਹੋਈਆਂ ਸਮਾਪਤ ਅਗਲੀ ਖ਼ਬਰ ਝੂਠਾ ਕੇਸ ਦਰਜ ਕਰਨ ਦੇ ਦੋਸ਼ ਲਾਉਦਿਆਂ ਡੇਰਾ ਓਡਾਂ ਦੇ ਲੋਕਾਂ ਵਲੋਂ ਸੜਕ 'ਤੇ ਧਰਨਾ
Ad Position 24