15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਚੇਅਰਮੈਨ ਹਡਾਣਾ ਦੇ ਯਤਨਾਂ ਸਦਕਾ ਪਿੰਡ ਭੰਬੂਆਂ ਤੋਂ ਜ਼ੁਲਕਾਂ ਤੱਕ ਸੜਕ 'ਤੇ ਪਾਇਆ ਪ੍ਰੀਮਿਕਸ

Ad Position 21
No active advertisement
ਅਜੀਤ ਡੈਸਕ 06-11-2025
ਦੇਵੀਗੜ੍ਹ, 5 ਨਵੰਬਰ (ਰਾਜਿੰਦਰ ਸਿੰਘ ਮੌਜੀ)-ਸਨੌਰ ਹਲਕੇ ਦੇ ਵਿਕਾਸ ਕਾਰਜਾਂ ਨੂੰ ਨਿਰੰਤਰ ਅੱਗੇ ਵਧਾਉਂਦਿਆਂ, ਪੀ.ਆਰ.ਟੀ.ਸੀ. ਦੇ ਚੇਅਰਮੈਨ ਤੇ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਦੇ ਵਿਸ਼ੇਸ਼ ਯਤਨਾਂ ਸਦਕਾ ਪਿੰਡ ਭੰਬੂਆਂ ਤੋਂ ਜ਼ੁਲਕਾਂ ਤੱਕ ਦੀ ਸੜਕ 'ਤੇ 44 ਲੱਖ ਰੁਪਏ ਦੀ ਲਾਗਤ ਨਾਲ ਪ੍ਰੀਮਿਕਸ ਪਾਉਣ ਦਾ ਕੰਮ ਮੁਕੰਮਲ ਹੋ ਗਿਆ ਹੈ | ਸੜਕ ਦੀ ਮੁਰੰਮਤ ਦਾ ਕੰਮ ਪੂਰਾ ਹੋਣ ਨਾਲ ਇਲਾਕੇ ਦੇ ਕਈ ਪਿੰਡਾਂ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ, ਜਿਸ ਨਾਲ ਆਵਾਜਾਈ ਪਹਿਲਾਂ ਨਾਲੋਂ ਬਹੁਤ ਸੌਖੀ ਅਤੇ ਸੁਖਾਲੀ ਹੋ ਗਈ ਹੈ | ਗੱਲਬਾਤ ਕਰਦਿਆਂ ਚੇਅਰਮੈਨ ਰਣਜੋਧ ਸਿੰਘ ਹਡਾਣਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਪੇਂਡੂ ਖੇਤਰਾਂ ਵਿਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ | ਸਾਡੀ ਸਰਕਾਰ ਨੇ ਲੋਕਾਂ ਦੀ ਇਸ ਮੰਗ ਨੂੰ ਪਹਿਲ ਦੇ ਆਧਾਰ 'ਤੇ ਪੂਰਾ ਕੀਤਾ ਹੈ | ਪਿੰਡ ਵਾਸੀਆਂ ਨੇ ਸੜਕ ਦੇ ਕੰਮ ਦੀ ਤੇਜ਼ੀ ਅਤੇ ਗੁਣਵੱਤਾ 'ਤੇ ਤਸੱਲੀ ਪ੍ਰਗਟ ਕਰਦਿਆਂ ਚੇਅਰਮੈਨ ਹਡਾਣਾ ਤੇ ਸੀਨੀਅਰ ਮੀਤ ਪ੍ਰਧਾਨ ਲਖਵੀਰ ਸਿੰਘ ਦਾ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ ਹੁਣ ਉਨ੍ਹਾਂ ਦੀ ਆਵਾਜਾਈ ਦੀ ਸਮੱਸਿਆ ਹਮੇਸ਼ਾ ਲਈ ਹੱਲ ਹੋ ਗਈ ਹੈ | ਇਸ ਮੌਕੇ ਕੌਂਸਲਰ ਸ਼ੁਭਮ ਲਾਂਬਾ ਪੁੱਤਰ ਦਾਨੂ ਲਾਂਬਾ, ਕੌਂਸਲਰ ਗੁਰਮੀਤ ਸਿੰਘ ਭੰਬੂਆਂ ਤੇ ਕੌਂਸਲਰ ਹੈਪੀ ਜ਼ੁਲਕਾਂ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਏਸ਼ੀਅਨ ਕਬੱਡੀ ਫੈਡਰੇਸ਼ਨ ਵਲੋਂ ਕਬੱਡੀ ਖਿਡਾਰੀਆਂ ਨੂੰ ਸਮੇਂ ਸਿਰ ਵੀਜ਼ੇ ਦੇਣ ਦੀ ਮੰਗ ਅਗਲੀ ਖ਼ਬਰ ਸਰਕਾਰੀ ਐਲੀਮੈਂਟਰੀ ਸਕੂਲ ਦੇ ਵਿਦਿਆਰਥੀਆਂ ਵਲੋਂ ਖੇਡਾਂ 'ਚ ਵਧੀਆ ਪ੍ਰਦਰਸ਼ਨ
Ad Position 24