15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਪੰਜਾਬੀ 'ਵਰਸਿਟੀ ਵਿਖੇ ਲਗਾਇਆ ਖ਼ੂਨਦਾਨ ਕੈਂਪ

Ad Position 21
No active advertisement
ਅਜੀਤ ਡੈਸਕ 06-11-2025
ਪਟਿਆਲਾ, 5 ਨਵੰਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਦੇ ਐੱਨ.ਐੱਸ.ਐੱਸ. ਵਿਭਾਗ ਵਲੋਂ ਰੈੱਡ ਰਿਬਨ ਕਲੱਬ ਅਤੇ ਸਰਕਾਰੀ ਰਜਿੰਦਰਾ ਹਸਪਤਾਲ ਪਟਿਆਲਾ ਦੇ ਬਲੱਡ ਬੈਂਕ ਦੇ ਸਹਿਯੋਗ ਨਾਲ ਖ਼ੂਨਦਾਨ ਕੈਂਪ ਲਗਵਾਇਆ ਗਿਆ | ਇਸ ਕੈਂਪ ਵਿਚ 142 ਵਿਅਕਤੀਆਂ ਨੇ ਖ਼ੂਨਦਾਨ ਕੀਤਾ | ਯੂਨੀਵਰਸਿਟੀ ਦੇ ਗੁਰੂ ਤੇਗ ਬਹਾਦਰ ਹਾਲ ਵਿਖੇ ਇਸ ਖ਼ੂਨਦਾਨ ਕੈਂਪ ਵਿਚ ਡੀਨ ਅਕਾਦਮਿਕ ਮਾਮਲੇ ਡਾ. ਜਸਵਿੰਦਰ ਸਿੰਘ ਬਰਾੜ ਅਤੇ ਡੀਨ ਕਾਲਜ ਵਿਕਾਸ ਕਾਉਂਸਲ ਡਾ. ਬਲਰਾਜ ਸੈਣੀ ਵਲੋਂ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰਕੇ ਖ਼ੂਨਦਾਨ ਕਰਨ ਵਾਲਿਆਂ ਦੀ ਹੌਸਲਾ ਅਫਜਾਈ ਕੀਤੀ ਗਈ | ਇਸ ਮੌਕੇ ਗੁਰਪ੍ਰੀਤ ਸਿੰਘ ਜੀ.ਪੀ., ਸਾਬਕਾ ਐਮ.ਐਲ.ਏ. ਬਤੌਰ ਮੁਖ ਮਹਿਮਾਨ ਸ਼ਾਮਲ ਹੋਏ | ਉਨ੍ਹਾਂ ਪੰਜਾਬੀ ਯੂਨੀਵਰਸਿਟੀ ਵੱਲੋਂ ਲਗਾਏ ਇਸ ਖ਼ੂਨਦਾਨ ਕੈਂਪ ਦੀ ਸ਼ਲਾਘਾ ਕਰਦੇ ਹੋਏ ਇਸ ਨੂੰ ਇਕ ਨੇਕ ਕਾਰਜ ਦੱਸਿਆ |
ਪ੍ਰੋਗਰਾਮ ਕੋਆਰਡੀਨੇਟਰ ਡਾ. ਅਨਹਦ ਸਿੰਘ ਗਿੱਲ ਨੇ ਵਲੰਟੀਅਰਾਂ ਨੂੰ ਪ੍ਰੇਰਿਤ ਕਰਦੇ ਹੋਏ ਕਿਹਾ ਕਿ ਦਾਨ ਕੀਤੇ ਹੋਏ ਇਕ ਯੂਨਿਟ ਖੂਨ ਨਾਲ ਤਿੰਨ ਜ਼ਿੰਦਗੀਆਂ ਬਚਾਈਆਂ ਜਾ ਸਕਦੀਆਂ ਹਨ ਅਤੇ ਸਾਨੂੰ ਵੱਧ ਤੋ ਵੱਧ ਇਸ ਨੇਕ ਕਾਰਜ ਵਿਚ ਹਿੱਸਾ ਪਾਉਣਾ ਚਾਹੀਦਾ ਹੈ | ਉਨ੍ਹਾਂ ਸਰਕਾਰੀ ਰਜਿੰਦਰਾ ਹਸਪਤਾਲ ਦੇ ਬਲੱਡ ਬੈਂਕ ਦੀ ਟੀਮ, ਐੱਨ. ਐੱਸ.ਐੱਸ. ਪ੍ਰੋਗਰਾਮ ਅਫ਼ਸਰਾਂ, ਦਫ਼ਤਰੀ ਸਟਾਫ਼ ਅਤੇ ਵਲੰਟੀਅਰਜ਼/ਡੋਨਰਾਂ ਦਾ ਇਸ ਮਹਾਨ ਕਾਰਜ ਵਿਚ ਜੁੜਨ ਲਈ ਧੰਨਵਾਦ ਕੀਤਾ | ਇਸ ਕੈਂਪ ਵਿਚ ਐਨ.ਐਸ.ਐਸ. ਪ੍ਰੋਗਰਾਮ ਅਫ਼ਸਰ ਡਾ. ਸਿਮਰਨਜੀਤ ਸਿੰਘ ਸਿੱਧੂ, ਡਾ. ਅਭਿਨਵ ਭੰਡਾਰੀ ਅਤੇ ਡਾ. ਸੁਨੀਤਾ, ਡਾ. ਚਰਨਜੀਵ ਸਰੋਆ ਅਤੇ ਡਾ. ਨਮਰਤਾ ਵਡੇਰਾ ਅਤੇ ਵਲੰਟੀਅਰਾਂ ਵਲੋਂ ਭਾਗ ਲਿਆ ਗਿਆ |
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਦੂਖ-ਨਿਵਾਰਨ ਸਾਹਿਬ ਤੋਂ ਸੰਗਤਾਂ ਦਾ ਜਥਾ ਧਾਰਮਿਕ ਯਾਤਰਾ ਲਈ ਦਿੱਲੀ ਲਈ ਰਵਾਨਾ <br/> ਅਗਲੀ ਖ਼ਬਰ ਵਿਧਾਇਕ ਦੇਵ ਮਾਨ ਦੀ ਅਗਵਾਈ 'ਚ ਐੱਸ. ਸੀ. ਭਾਈਚਾਰੇ ਨੇ ਰਾਜਾ ਵੜਿੰਗ ਦਾ ਪੁਤਲਾ ਸਾੜਿਆ
Ad Position 24