27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਮਾਤਾ ਗੁਜਰੀ ਸਕੂਲ ਨੇ 'ਪੰਜਾਬੀ ਫੈਸਟ' ਵਿਚ ਅਹਿਮ ਸਥਾਨ ਕੀਤੇ ਪ੍ਰਾਪਤ

Ad Position 21
No active advertisement
ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ ਦੇਵੀਗੜ੍ਹ ਦੀ ਵਿਦਿਆਰਥਣ ਹਰਮੀਨ ਕੌਰ ਨੂੰ ਸਨਮਾਨਿਤ ਕਰਦੇ ਹੋਏ ਪ੍ਰਬੰਧਕ | ਅਜੀਤ ਤਸਵੀਰ <br/> 07-11-2025
ਦੇਵੀਗੜ੍ਹ, 6 ਨਵੰਬਰ (ਰਾਜਿੰਦਰ ਸਿੰਘ ਮੌਜੀ)-ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ, ਗੁਥਮੜਾ ਦੇਵੀਗੜ੍ਹ ਦੇ ਵਿਦਿਆਰਥੀਆਂ ਨੇ ਸਹੋਦਿਆ ਸਕੂਲ ਕੰਪਲੈਕਸ ਵਲੋਂ ਕਰਵਾਏ ਗਏ 'ਪੰਜਾਬੀ ਫੈਸਟ' ਵਿਚ ਅਹਿਮ ਸਥਾਨ ਪ੍ਰਾਪਤ ਕਰਕੇ ਆਪਣਾ ਤੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਇਹ ਮੇਲਾ ਪੈਰਾਡਾਈਜ਼ ਇੰਟਰਨੈਸ਼ਨਲ ਸਕੂਲ, ਘੱਗਾ' ਵਿਖੇ ਕਰਵਾਇਆ ਗਿਆ, ਜਿੱਥੇ ਵਿਦਿਆਰਥੀਆਂ ਨੇ ਵੱਖ-ਵੱਖ ਮੁਕਾਬਲਿਆਂ ਵਿਚ ਆਪਣੀ ਕਲਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ | ਸਕੂਲ ਦੀ ਦਸਵੀਂ ਜਮਾਤ ਦੀ ਵਿਦਿਆਰਥਣ ਹਰਮੀਨ ਕੌਰ ਨੇ 'ਸੁਰਾਂ ਦੀ ਸੁਗੰਧ' ਪੰਜਾਬੀ ਲੋਕ ਗੀਤ ਮੁਕਾਬਲੇ ਵਿਚ ਆਪਣੀ ਸੁਰੀਲੀ ਆਵਾਜ਼ ਦਾ ਜਾਦੂ ਬਿਖੇਰਦਿਆਂ ਦੂਜਾ ਸਥਾਨ ਪ੍ਰਾਪਤ ਕੀਤਾ | ਇਸੇ ਤਰ੍ਹਾਂ, ਬਾਰ੍ਹਵੀਂ ਜਮਾਤ ਦੇ ਵਿਦਿਆਰਥੀ ਗੌਰਵ ਸਿੰਘ ਨੇ ਦਸਤਾਰਬੰਦੀ ਮੁਕਾਬਲੇ ਵਿਚ ਹਿੱਸਾ ਲੈਂਦਿਆਂ ਆਪਣੀ ਮੁਹਾਰਤ ਦਾ ਪ੍ਰਦਰਸ਼ਨ ਕੀਤਾ ਤੇ ਤੀਜਾ ਸਥਾਨ ਹਾਸਲ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਂ ਉੱਚਾ ਕੀਤਾ | ਸਕੂਲ ਦੇ ਨਿਰਦੇਸ਼ਕ ਭੁਪਿੰਦਰ ਸਿੰਘ ਨੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਕਿਹਾ, 'ਸਾਨੂੰ ਆਪਣੇ ਵਿਦਿਆਰਥੀਆਂ 'ਤੇ ਬਹੁਤ ਮਾਣ ਹੈ | ਇਸ ਮੌਕੇ ਸਕੂਲ ਦੀ ਪ੍ਰਧਾਨ ਰਵਿੰਦਰ ਕੌਰ, ਪਿ੍ੰਸੀਪਲ ਮੈਡਮ ਮਮਤਾ ਮੱਕੜ ਤੇ ਅਕਾਦਮਿਕ ਡਾਇਰੈਕਟਰ ਤੇਜਿੰਦਰ ਕੌਰ ਨੇ ਵੀ ਜੇਤੂ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਤੇ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ |
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਸਮਾਜਿਕ ਚੇਤਨਾ ਪੈਦਾ ਕਰਦੀਆਂ ਹਨ- ਜਥੇ. ਕਰਤਾਰਪੁਰ ਅਗਲੀ ਖ਼ਬਰ ਧਾਰਮਿਕ ਸਮਾਗਮ ਕਰਵਾਇਆ
Ad Position 24