27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਗੁਰਮਤਿ ਸਮਾਗਮ ਕਰਵਾਇਆ

Ad Position 21
No active advertisement
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕਥਾਵਾਚਕ ਗਿਆਨੀ ਰਜਿੰਦਰਪਾਲ ਸਿੰਘ ਦਾ ਸਨਮਾਨ ਕਰਦੇ ਹੋਏ ਪ੍ਰਬੰਧਕ | ਅਜੀਤ ਤਸਵੀਰ <br/> 07-11-2025
ਨਾਭਾ, 6 ਨਵੰਬਰ (ਕਰਮਜੀਤ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਾਭਾ ਦੇ ਨਜ਼ਦੀਕ ਪਿੰਡ ਪਾਲੀਆ ਖ਼ੁਰਦ ਵਿਖੇ ਸਮੂਹ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮਹਾਨ ਗੁਰਮਤਿ ਸਮਾਗਮ ਕਰਵਾਇਆ | ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਪ੍ਰਵੀਨ ਸਿੰਘ ਪਾਲੀਆ ਨੇ ਦੱਸਿਆ ਕਿ ਪਿਛਲੇ ਕਈ ਦਿਨਾਂ ਤੋਂ ਪ੍ਰਭਾਤ ਫੇਰੀਆਂ ਕੱਢੀਆਂ ਜਾਂਦੀਆਂ ਰਹੀਆਂ, ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਉਪਰੰਤ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਰਾਮ ਸਿੰਘ ਨੇ ਕੀਰਤਨ ਦੁਆਰਾ ਅਤੇ ਪ੍ਰਸਿੱਧ ਕਥਾਵਾਚਕ ਗਿਆਨੀ ਰਾਜਿੰਦਰਪਾਲ ਸਿੰਘ ਨਾਭੇ ਵਾਲਿਆਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਜੀਵਨ ਸੰਬੰਧੀ ਵਿਸਥਾਰ ਸਹਿਤ ਚਾਨਣਾ ਪਾਇਆ | ਇਸ ਮੌਕੇ ਨੇਤਰ ਸਿੰਘ, ਗੁਰਮੇਲ ਸਿੰਘ, ਮਨਜੀਤ ਸਿੰਘ, ਸੁਰਜੀਤ ਸਿੰਘ, ਸਤਨਾਮ ਸਿੰਘ, ਬਲਜਿੰਦਰ ਸਿੰਘ ਤੇ ਨਿਰੰਜਣ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਖੇਡਾਂ 'ਚ ਅਰਾਈਾਮਾਜਰਾ ਸਕੂਲ ਦੇ ਬੱਚਿਆਂ ਦਾ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਸਮਾਜਿਕ ਚੇਤਨਾ ਪੈਦਾ ਕਰਦੀਆਂ ਹਨ- ਜਥੇ. ਕਰਤਾਰਪੁਰ
Ad Position 24