28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਡਾ. ਬੀ. ਐੱਸ. ਸੰਧੂ ਸਕੂਲ ਦੇ ਖਿਡਾਰੀਆਂ ਨੇ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ 'ਚ ਮਾਰੀਆਂ ਮੱਲਾਂ

Ad Position 21
No active advertisement
ਡਾ. ਬੀ. ਐੱਸ. ਸੰਧੂ ਮੈਮੋਰੀਅਲ ਸਕੂਲ ਜੁਲਾਹਖੇੜੀ ਦੇ ਜੇਤੂ ਖਿਡਾਰੀਆਂ ਨੂੰ ਸਨਮਾਨਿਤ ਕਰਦੇ ਹੋਏ ਮੈਨੇਜਿੰਗ ਡਾਇਰੈਕਟਰ ਰਜਿੰਦਰ ਕੌਰ ਸੰਧੂ ਤੇ ਪਿ੍ੰਸੀਪਲ ਤਰਨਦੀਪ ਕੌਰ ਅਰੋੜਾ ਆਦਿ | ਅਜੀਤ ਤਸਵੀਰ <br/> 07-11-2025
ਦੇਵੀਗੜ੍ਹ, 6 ਨਵੰਬਰ (ਰਾਜਿੰਦਰ ਸਿੰਘ ਮੌਜੀ)-ਡਾ. ਬੀ. ਐੱਸ. ਸੰਧੂ ਮੈਮੋਰੀਅਲ ਪਬਲਿਕ ਸਕੂਲ ਘੜਾਮ ਰੋਡ, ਜੁਲਾਹ ਖੇੜੀ ਦੇ ਪ੍ਰਾਇਮਰੀ ਵਿੰਗ ਦੇ ਵਿਦਿਆਰਥੀਆਂ ਨੇ ਸਿੱਖਿਆ ਵਿਭਾਗ ਵਲੋਂ ਕਰਵਾਈਆਂ ਪ੍ਰਾਇਮਰੀ ਸਕੂਲ ਖੇਡਾਂ ਵਿਚ ਜ਼ਿਲ੍ਹਾ ਪੱਧਰ 'ਤੇ ਕਰਾਟੇ ਖੇਡ ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਤਗਮੇ ਜਿੱਤੇ ਹਨ | ਜ਼ਿਕਰਯੋਗ ਹੈ ਕਿ ਗੁਰਕੀਰਤ ਸਿੰਘ ਨੇ ਸੋਨ ਤਗਮਾ, ਸਹਿਜ ਅਨਮੋਲ ਸਿੰਘ ਨੇ ਸੋਨ ਤਗਮਾ, ਦੂਜੇ ਗੁਰਕੀਰਤ ਸਿੰਘ ਨੇ ਚਾਂਦੀ ਦਾ ਤਗਮਾਂ, ਸ਼ੁਭਰੀਤ ਸਿੰਘ ਨੇ ਚਾਂਦੀ ਦਾ ਤਗਮਾਂ, ਅੰਸ਼ਪ੍ਰੀਤ ਸਿੰਘ ਨੇ ਚਾਂਦੀ ਦਾ ਤਗਮਾਂ, ਅਤੇ ਯਸ਼ਮੀਤ ਕੌਰ ਨੇ ਵੀ ਚਾਂਦੀ ਦਾ ਤਗਮਾਂ ਹਾਸਿਲ ਕੀਤਾ ਹੈ | ਸਕੂਲ ਚੇਅਰਮੈਨ ਹਰਦੀਪ ਸਿੰਘ ਸੰਧੂ ਤੇ ਮੈਨੇਜਿੰਗ ਡਾਇਰੈਕਟਰ ਰਜਿੰਦਰ ਕੌਰ ਸੰਧੂ ਨੇ ਕਿਹਾ ਕਿ ਇਹ ਜਿੱਤ ਖਿਡਾਰੀਆਂ ਦੀ ਸਖ਼ਤ ਮਿਹਨਤ ਤੇ ਸਮਰਪਣ ਦਾ ਨਤੀਜਾ ਹੈ | ਪਿ੍ੰਸੀਪਲ ਤਰਨਦੀਪ ਕੌਰ ਅਰੋੜਾ ਨੇ ਵਿਦਿਆਰਥੀਆਂ ਦੀ ਪ੍ਰਤਿਭਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਸਕੂਲ ਦਾ ਹਰ ਬੱਚਾ ਮਿਹਨਤੀ ਹੈ ਤੇ ਭਵਿੱਖ ਵਿਚ ਹੋਰ ਵੀ ਵੱਡੀਆਂ ਪ੍ਰਾਪਤੀਆਂ ਕਰੇਗਾ | ਉਨ੍ਹਾਂ ਨੇ ਸਪੋਰਟਸ ਕੋਆਰਡੀਨੇਟਰ ਅਵਤਾਰ ਸਿੰਘ ਤੇ ਕਰਾਟੇ ਕੋਚ ਰਵਿੰਦਰ ਸਿੰਘ ਨੂੰ ਉਨ੍ਹਾਂ ਦੀ ਮਿਹਨਤ ਤੇ ਮਾਰਗਦਰਸ਼ਨ ਲਈ ਵੀ ਸੁਭਕਾਮਨਾਵਾਂ ਦਿੱਤੀਆਂ |
Ad Position 22
No active advertisement
ਪਿਛਲੀ ਖ਼ਬਰ ਮਾਈ ਭਾਗੋ ਬਿ੍ਗੇਡ ਨੇ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਅਗਲੀ ਖ਼ਬਰ ਖ਼ਾਲਸਾ ਕਾਲਜ ਵਲੋਂ ਡਿਜਾਸਟਰ ਮੈਨੇਜਮੈਂਟ ਸੰਬੰਧੀ ਸੱਤ ਦਿਨਾਂ ਸਟਾਫ਼ ਸਿਖ਼ਲਾਈ ਪ੍ਰੋਗਰਾਮ
Ad Position 24