10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

ਬੇਸਹਾਰਾ ਪਸ਼ੂ ਅੱਗੇ ਆਉਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ

Ad Position 21
No active advertisement
ਅਜੀਤ ਡੈਸਕ 22-09-2025
ਕੋਟਕਪੂਰਾ, 21 ਸਤੰਬਰ (ਮੋਹਰ ਸਿੰਘ ਗਿੱਲ)-ਪਿੰਡ ਢਿੱਲਵਾਂ ਕਲਾਂ ਵਿਖੇ ਸੜਕ 'ਤੇ ਅਚਾਨਕ ਬੇਸਹਾਰਾ ਪਸ਼ੂ ਦੇ ਆ ਜਾਣ ਕਾਰਨ ਮੋਟਰਸਾਈਕਲ ਸਵਾਰ ਸੁਖਵੰਤ ਸਿੰਘ (60) ਪੁੱਤਰ ਪ੍ਰੀਤਮ ਸਿੰਘ ਵਾਸੀ ਪਿੰਡ ਢਿੱਲਵਾਂ ਕਲਾਂ ਦੀ ਦੁਖਦਾਇਕ ਮੌਤ ਹੋ ਗਈ | ਉਹ ਪੀ.ਡਬਲਿਯੂ.ਡੀ ਫ਼ੀਲਡ ਐਂਡ ਵਰਕਸ਼ਾਪ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਤੇਜਵੰਤ ਸਿੰਘ ਢਿੱਲਵਾਂ ਦੇ ਵੱਡੇ ਭਰਾ ਸਨ | ਮਿ੍ਤਕ ਦੇ ਦੋਵੇਂ ਲੜਕੇ ਅਜੇ ਕੁੁਆਰੇ ਹਨ | ਸੁਖਵੰਤ ਸਿੰਘ ਦੀ ਬੇਵਕਤੀ ਮੌਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਜਥੇਬੰਦੀ ਦੇ ਜ਼ਿਲ੍ਹਾ ਕਨਵੀਨਰ ਵੀਰਇੰਦਰ ਜੀਤ ਸਿੰਘ ਪੁਰੀ ਨੇ ਕਿਹਾ ਕਿ ਬੇਸਹਾਰਾ ਪਸ਼ੂਆਂ ਕਾਰਨ ਆਏ ਦਿਨ ਕੀਮਤੀ ਜਾਨਾਂ ਜਾ ਰਹੀਆਂ ਹਨ ਜਦੋਂ ਕਿ ਪੰਜਾਬ ਸਰਕਾਰ ਵਲੋਂ ਗਊ ਸੈੱਸ ਦੇ ਨਾਮ 'ਤੇ ਲੋਕਾਂ ਕੋਲੋਂ ਕਰੋੜਾਂ ਰੁਪਏ ਵਸੂਲੇ ਜਾ ਰਹੇ ਹਨ | ਫਿਰ ਵੀ ਪ੍ਰਸ਼ਾਸਨ ਵਲੋਂ ਇਨ੍ਹਾਂ ਬੇਸਹਾਰਾ ਪਸ਼ੂਆਂ ਨੂੰ ਸਾਂਭਣ ਦਾ ਕੋਈ ਠੋਸ ਪ੍ਰਬੰਧ ਨਹੀਂ ਕੀਤਾ ਜਾ ਰਿਹਾ | ਜਥੇਬੰਦੀ ਨੇ ਮਿ੍ਤਕ ਦੇ ਵਾਰਸਾਂ ਨੂੰ ਘੱਟੋ-ਘੱਟ 10 ਲੱਖ ਰੁਪਏ ਦਾ ਮੁਆਵਜ਼ਾ ਦਿੱਤੇ ਜਾਣ ਦੀ ਮੰਗ ਕੀਤੀ ਹੈ | ਗੁਰਤੇਜ ਸਿੰਘ ਹਰੀਨੌਂ, ਬਲਕਾਰ ਸਿੰਘ ਔਲਖ, ਹਰਜਿੰਦਰ ਸਿੰਘ ਕਾਕਾ, ਸੁਖਮੰਦਰ ਸਿੰਘ ਢਿੱਲਵਾਂ, ਜਤਿੰਦਰ ਕੁਮਾਰ, ਸਿਮਰਜੀਤ ਸਿੰਘ ਬਰਾੜ, ਗੁਰਤੇਜ ਸਿੰਘ ਖਹਿਰਾ, ਸੂਰਤ ਸਿੰਘ ਮਾਹਲਾ, ਅਜੀਤ ਸਿੰਘ ਖ਼ਾਲਸਾ ਸਮੇਤ ਨਗਰ ਦੇ ਪਤਵੰਤੇ ਵਿਅਕਤੀਆਂ ਨੇ ਸੁਖਵੰਤ ਸਿੰਘ ਦੀ ਮੌਤ ਨੂੰ ਪਰਿਵਾਰ ਲਈ ਵੱਡਾ ਘਾਟਾ ਦੱਸਿਆ ਹੈ |
Ad Position 22
No active advertisement
ਪਿਛਲੀ ਖ਼ਬਰ ਡਾਕਾ ਮਾਰਨ ਦੀ ਯੋਜਨਾ ਬਣਾਉਂਦੇ ਪੁਲਿਸ ਵਲੋਂ ਚਾਰ ਗਿ੍ਫ਼ਤਾਰ, ਇਕ ਦੀ ਭਾਲ ਜਾਰੀ ਅਗਲੀ ਖ਼ਬਰ ਹੜ੍ਹਾਂ ਦੀ ਮਾਰ ਹੇਠ ਆਏ ਕਿਸਾਨਾਂ ਦੀ ਜ਼ਮੀਨ ਪੱਧਰੀ ਕਰਕੇ ਬੀ.ਕੇ.ਯੂ. ਏਕਤਾ ਸਿੱਧੂਪੁਰ ਵਲੋਂ ਕਰਵਾਈ ਜਾਵੇਗੀ ਫ਼ਸਲ ਦੀ...
Ad Position 24