10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

ਜ਼ਿਲੇ 'ਚ ਸਵੱਛਤਾ ਹੀ ਸੇਵਾ ਮਿਸ਼ਨ-2025 ਪੰਦ੍ਹਰਵਾੜੇ ਦੀ ਸ਼ੁਰੂਆਤ

Ad Position 21
No active advertisement
ਅਜੀਤ ਡੈਸਕ 22-09-2025
ਫ਼ਰੀਦਕੋਟ, 21 ਸਤੰਬਰ (ਹਰਮਿੰਦਰ ਸਿੰਘ ਮਿੰਦਾ)-ਜਲ ਸਪਲਾਈ ਵਿਭਾਗ ਵਲੋਂ ਸਵੱਛਤਾ ਪੰਦਰਵਾੜਾ ਮਨਾਇਆ ਜਾ ਰਿਹਾ ਹੈ | ਇਸ ਦੀ ਰਸਮੀ ਸ਼ੁਰੂਆਤ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਪੋਸਟਰ ਰਿਲੀਜ ਕਰਕੇ ਕੀਤੀ | ਉਨ੍ਹਾਂ ਵਿਭਾਗ ਦੇ ਪੋਸਟਰ ਅਤੇ ਬੈਨਰ ਰਿਲੀਜ਼ ਕਰਦਿਆਂ ਸਭ ਨੂੰ ਅਪੀਲ ਕੀਤੀ ਕਿ ਆਪੋ-ਆਪਣੇ ਪਿੰਡਾਂ-ਸ਼ਹਿਰਾਂ ਨੂੰ ਸੁੰਦਰ ਬਣਾਉਣ ਲਈ ਸੁਹਿਦਰਤਾ ਨਾਲ ਯਤਨ ਕਰਨੇ ਚਾਹੀਦੇ ਹਨ | ਇਸ ਪੰਦਰਵਾੜੇ ਦੌਰਾਨ ਪਿੰਡਾਂ 'ਚ ਸਫ਼ਾਈ ਪ੍ਰਤੀ ਜਾਗਰੂਕ ਕਰਨ ਲਈ ਨਿਰੰਤਰ ਗਤੀਵਿਧੀਆਂ ਕੀਤੀਆਂ ਜਾਣਗੀਆਂ | ਸਕੂਲਾਂ ਅੰਦਰ ਬੱਚਿਆਂ ਨੂੰ ਜਾਗਰੂਕ ਕੀਤਾ ਜਾਵੇਗਾ ਅਤੇ ਸਕੂਲ ਵਿਦਿਆਰਥੀ ਰੈਲੀਆਂ ਰਾਹੀਂ ਆਮ ਲੋਕਾਂ ਨੂੰ ਜਾਗਰੂਕ ਕਰਨਗੇ | ਸਵੱਛਤਾ ਪ੍ਰਤੀ ਜਾਣਕਾਰੀ ਉਪਰੰਤ ਸਭ ਨੂੰ ਸਹੁੰ ਚੁੱਕਵਾਈ ਜਾਵੇਗੀ | ਪਿੰਡਾਂ ਅੰਦਰ ਪਲਾਸਟਿਕ ਇਕੱਠਾ ਕੀਤਾ ਜਾਵੇਗਾ, ਛੱਪੜਾਂ ਦੀ ਸਫ਼ਾਈ ਕੀਤੀ ਜਾਵੇਗੀ | ਲੰਬੇ ਸਮੇਂ ਤੋਂ ਪਿੰਡਾਂ 'ਚ ਬਣੇ ਕੂੜੇ ਦੇ ਢੇਰ, ਪੁਰਾਣੀਆਂ ਰੂੜੀਆਂ ਸਾਫ਼ ਕੀਤੀਆਂ ਜਾਣਗੀਆਂ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨਰਭਿੰਦਰ ਸਿੰਘ ਗਰੇਵਾਲ, ਐਸ.ਡੀ.ਓ. ਜਸਕਰਨ ਸਿੰਘ, ਜੇ.ਈ. ਇੰਜ.ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਬਾਬਾ ਫ਼ਰੀਦ ਦੀ ਯਾਦ 'ਚ ਪੰਜਾਬੀ ਮਾਂ ਬੋਲੀ ਦਿਵਸ ਮਨਾਇਆ ਅਗਲੀ ਖ਼ਬਰ ਬਾਬਾ ਫ਼ਰੀਦ ਆਗਮਨ ਪੁਰਬ ਦੇ ਤੀਜੇ ਦਿਨ ਟਿੱਲਾ ਬਾਬਾ ਫ਼ਰੀਦ ਵਿਖੇ ਸ੍ਰੀ ਅਖੰਡ ਪਾਠ ਆਰੰਭ
Ad Position 24