10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

ਯੂਨੀਵਰਸਿਟੀ ਕਾਲਜ ਜੈਤੋ ਦੀਆਂ ਵਿਦਿਆਰਥਣਾਂ ਦੀ ਸ਼ਾਨਦਾਰ ਅਕਾਦਮਿਕ ਪ੍ਰਾਪਤੀ

Ad Position 21
No active advertisement
ਅਜੀਤ ਡੈਸਕ 22-09-2025
ਜੈਤੋ, 21 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਗੁਰਮੀਤਪਾਲ ਰੋੋੜੀਕਪੂਰਾ)-ਯੂਨੀਵਰਸਿਟੀ ਕਾਲਜ ਜੈਤੋ ਦੀਆਂ ਵਿਦਿਆਰਥਣਾਂ ਨੇ ਦਸੰਬਰ 2024 ਬੀ.ਏ. ਸੈਮੇਸਟਰ-1 ਦੀਆਂ ਯੂਨੀਵਰਸਿਟੀ ਪ੍ਰੀਖਿਆਵਾਂ ਦੇ ਨਤੀਜਿਆਂ ਵਿਚ ਉੱਤਮ ਪ੍ਰਦਰਸ਼ਨ ਕੀਤਾ | ਖੁਸ਼ਪ੍ਰੀਤ ਕੌਰ ਪੁੱਤਰੀ ਸਤਵਿੰਦਰ ਸਿੰਘ ਅਤੇ ਹਰਦੀਪ ਕੌਰ ਪੁੱਤਰੀ ਗੁਰਨਾਮ ਸਿੰਘ ਨੇ 8.97 ਐਸ.ਜੀ.ਪੀ.ਏ. ਨਾਲ ਪਹਿਲਾ ਸਥਾਨ ਸਾਂਝਾ ਕੀਤਾ | ਮਨਪ੍ਰੀਤ ਕÏਰ ਪੁੱਤਰੀ ਇਤਬਾਰ ਸਿੰਘ ਨੇ 8.83 ਐਸ.ਜੀ.ਪੀ.ਏ. ਨਾਲ ਦੂਜਾ ਸਥਾਨ ਹਾਸਿਲ ਕੀਤਾ ਜਦ ਕਿ ਅਮਨਜੋਤ ਕੌਰ ਪੁੱਤਰੀ ਬਲਦੇਵ ਸਿੰਘ ਨੇ 8.76 ਐਸ.ਜੀ.ਪੀ.ਏ. ਨਾਲ ਤੀਜਾ ਸਥਾਨ ਪ੍ਰਾਪਤ ਕੀਤਾ | ਕਾਲਜ ਇੰਚਾਰਜ ਡਾ. ਸਮਰਾਟ ਖੰਨਾ, ਸੀਨੀਅਰ ਫੈਕਲਟੀ ਡਾ. ਪਰਮਿੰਦਰ ਸਿੰਘ ਤੱਗੜ, ਪ੍ਰੋ. ਸ਼ਿਲਪਾ ਕਾਂਸਲ ਅਤੇ ਡਾ. ਸੁਭਾਸ਼ ਚੰਦਰ ਨੇ ਵਿਦਿਆਰਥਣਾਂ, ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ | ਉਨ੍ਹਾਂ ਇਸ ਸਫਲਤਾ ਨੂੰ ਵਿਦਿਆਰਥਣਾਂ ਦੀ ਮਿਹਨਤ ਅਤੇ ਅਧਿਆਪਕਾਂ ਦੀ ਸੁਯੋਗ ਅਗਵਾਈ ਦਾ ਨਤੀਜਾ ਦੱਸਿਆ ਅਤੇ ਆਸ ਜਤਾਈ ਕਿ ਇਹ ਵਿਦਿਆਰਥਣਾਂ ਭਵਿੱਖ ਵਿਚ ਵੀ ਇਸੇ ਤਰ੍ਹਾਂ ਕਾਲਜ ਅਤੇ ਮਾਪਿਆਂ ਦਾ ਨਾਮ ਰੌਸ਼ਨ ਕਰਨਗੀਆਂ |
Ad Position 22
No active advertisement
ਪਿਛਲੀ ਖ਼ਬਰ ਦਸਮੇਸ਼ ਪਬਲਿਕ ਸਕੂਲ ਦੀਆਂ ਟੀਮਾਂ ਨੇ ਸ਼ਾਨਦਾਰ ਜਿੱਤਾਂ ਹਾਸਿਲ ਕੀਤੀਆਂ ਅਗਲੀ ਖ਼ਬਰ ਮੈਡੀਕਲ ਹਸਪਤਾਲ ਦੀ ਬਾਹਰਲੀ ਮੇਨ ਸੜਕ 'ਤੇ ਪਏ ਗੰਦਗੀ ਦੇ ਢੇਰ ਤੋਂ ਲੋਕ ਪ੍ਰੇਸ਼ਾਨ
Ad Position 24