08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਸੜਕ ਹਾਦਸੇ 'ਚ ਨੌਜਵਾਨ ਦੀ ਮੌਤ

Ad Position 21
No active advertisement
ਅਜੀਤ ਡੈਸਕ 18-10-2025
ਕੋਟਕਪੂਰਾ, 17 ਅਕਤੂਬਰ (ਮੋਹਰ ਸਿੰਘ ਗਿੱਲ)-ਸਥਾਨਕ ਮੁਕਤਸਰ ਰੋਡ ਵਾਲੇ ਰੇਲਵੇ ਓਵਰਬਿ੍ਜ 'ਤੇ ਇਕ ਬੱਸ ਅਤੇ ਸਕੂਟਰੀ ਵਿਚਕਾਰ ਵਾਪਰੇ ਸੜਕ ਹਾਦਸੇ ਦੌਰਾਨ ਸਕੂਟਰੀ ਸਵਾਰ ਇਕ ਨੌਜਵਾਨ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਪਿੰਡ ਵਾੜਾਦਰਾਕਾ ਦਾ ਰਹਿਣ ਵਾਲਾ ਨੌਜਵਾਨ ਕਿ੍ਸ਼ਦੀਪ ਸਿੰਘ (19) ਜੋ ਕਿ ਸ਼ਹਿਰ ਵਿਚ ਸਿਲਾਈ ਦਾ ਕੰਮ ਕਰਦਾ ਹੈ, ਆਪਣੀ ਸਕੂਟਰੀ 'ਤੇ ਸਵਾਰ ਹੋ ਕੇ ਰੇਲਵੇ ਪੁਲ 'ਤੇ ਆ ਰਿਹਾ ਸੀ ਕਿ ਇਕ ਨਿੱਜੀ ਕੰਪਨੀ ਦੀ ਬੱਸ ਨੇ ਉਸ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਦਾ ਸਿਰ ਬੱਸ ਦੇ ਟਾਇਰ ਹੇਠ ਆ ਗਿਆ ਅਤੇ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ | ਸੂਚਨਾ ਮਿਲਦਿਆਂ ਹੀ ਪੁਲਿਸ ਸਟੇਸ਼ਨ ਥਾਣਾ ਸ਼ਹਿਰੀ ਕੋਟਕਪੂਰਾ ਦੇ ਏ.ਐਸ.ਆਈ. ਬਲਕਾਰ ਸਿੰਘ ਸਮੇਤ ਪੁਲਸ ਪਾਰਟੀ ਮੌਕੇ 'ਤੇ ਪੁੱਜੇ ਅਤੇ ਸਾਰੀ ਸਥਿਤੀ ਦਾ ਜਾਇਜ਼ਾ ਲਿਆ | ਉਨ੍ਹਾਂ ਦੱਸਿਆ ਕਿ ਮਿ੍ਤਕ ਨੌਜਵਾਨ ਦੇ ਵਾਰਸਾਂ ਦੇ ਬਿਆਨ ਦੇ ਆਧਾਰ 'ਤੇ ਬਣਦੀ ਵਿਭਾਗੀ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ |
Ad Position 22
No active advertisement
ਪਿਛਲੀ ਖ਼ਬਰ ਪਟਾਕੇ ਨਾ ਚਲਾ ਕੇ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਲਈ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਅਗਲੀ ਖ਼ਬਰ ਗੁਰਦੁਆਰਾ ਖ਼ਾਲਸਾ ਦੀਵਾਨ ਵਿਖੇ ਚੁਪਹਿਰਾ ਜਪ ਤਪ ਸਮਾਗਮ ਅੱਜ <br/>
Ad Position 24