08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਪੰਜਾਬ ਪਬਲਿਕ ਸਕੂਲ ਲੱਖੇਵਾਲੀ ਨੇ ਐਜੂਕੇਸ਼ਨ ਵਰਲਡ ਰੈਂਕਿੰਗ 'ਚ ਇਤਿਹਾਸ ਰਚਿਆ • ਭਾਰਤ 'ਚੋਂ 25ਵਾਂ ਸਥਾਨ ਹਾਸਿਲ ਕੀਤਾ

Ad Position 21
No active advertisement
ਅਜੀਤ ਡੈਸਕ 18-10-2025
ਮੰਡੀ ਲੱਖੇਵਾਲੀ, 17 ਅਕਤੂਬਰ (ਮਿਲਖ ਰਾਜ)-ਪੰਜਾਬ ਪਬਲਿਕ ਸਕੂਲ ਲੱਖੇਵਾਲੀ ਨੇ ਐਜੂਕੇਸ਼ਨ ਵਰਲਡ ਇੰਡੀਆ ਸਕੂਲ ਰੈਂਕਿੰਗ 2025 ਵਿਚ ਸ਼ਾਨਦਾਰ ਪ੍ਰਾਪਤੀ ਹਾਸਿਲ ਕੀਤੀ ਹੈ | ਸਕੂਲ ਨੂੰ ਬਜਟ ਪ੍ਰਾਈਵੇਟ ਸਕੂਲ ਸ਼੍ਰੇਣੀ ਵਿਚ ਸਨਮਾਨਿਤ ਕੀਤਾ ਗਿਆ ਹੈ ਅਤੇ ਸਕੂਲ ਨੇ ਸਾਰੇ ਭਾਰਤ ਵਿਚੋਂ 25ਵਾਂ ਸਥਾਨ, ਪੰਜਾਬ ਵਿਚੋਂ ਦੂਜਾ ਸਥਾਨ ਅਤੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ 'ਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ | ਇਹ ਸਨਮਾਨ ਸਕੂਲ ਦੀ ਮਿਆਰੀ ਸਿੱਖਿਆ, ਸਮਰਪਿਤ ਅਧਿਆਪਕਾਂ, ਮਿਹਨਤੀ ਵਿਦਿਆਰਥੀਆਂ ਤੇ ਸਹਿਯੋਗੀ ਮਾਪਿਆਂ ਦੇ ਸਮੂਹਿਕ ਯਤਨਾਂ ਦਾ ਨਤੀਜਾ ਹੈ | ਸਕੂਲ ਦੇ ਪਿ੍ੰਸੀਪਲ ਸੰਜੂ ਬੱਬਰ ਨੇ ਇਸ ਮੌਕੇ 'ਤੇ ਵਿਸ਼ੇਸ਼ ਸਭਾ ਵਿਚ ਕਿਹਾ ਕਿ ਇਹ ਪੁਰਸਕਾਰ ਵਿਦਿਆਰਥੀਆਂ, ਅਧਿਆਪਕਾਂ ਦੀ ਮਿਹਨਤ ਤੇ ਮਾਪਿਆਂ ਦੇ ਵਿਸ਼ਵਾਸ ਦਾ ਨਤੀਜਾ ਹੈ | ਉਨ੍ਹਾਂ ਕਿਹਾ ਕਿ ਇਹ ਪ੍ਰਾਪਤੀ ਪੂਰੇ ਪੰਜਾਬ ਪਬਲਿਕ ਸਕੂਲ ਦੇ ਪਰਿਵਾਰ ਦੀ ਹੈ ਅਤੇ ਉਨ੍ਹਾਂ ਨੇ ਪੂਰੀ ਟੀਮ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਾਰਿਆਂ ਨੇ ਪੀ.ਪੀ.ਐੱਸ. 'ਤੇ ਜੋ ਵਿਸ਼ਵਾਸ ਜਤਾਇਆ, ਉਹੀ ਸਾਡੀ ਸਭ ਤੋਂ ਵੱਡੀ ਤਾਕਤ ਹੈ | ਇਸ ਮੌਕੇ ਸਕੂਲ ਕੈਂਪਸ ਵਿਚ ਵਿਸ਼ੇਸ਼ ਸਭਾ ਹੋਈ, ਜਿੱਥੇ ਪੂਰੇ ਸਕੂਲ ਪਰਿਵਾਰ ਨੇ ਇਸ ਪ੍ਰਾਪਤੀ ਦਾ ਜਸ਼ਨ ਮਨਾਇਆ ਅਤੇ ਭਵਿੱਖ ਵਿਚ ਹੋਰ ਬੁਲੰਦੀਆਂ ਹਾਸਿਲ ਕਰਨ ਦਾ ਸੰਕਲਪ ਲਿਆ | ਸਕੂਲ ਦੇ ਚੇਅਰਮੈਨ ਹਰਚਰਨ ਸਿੰਘ ਬਰਾੜ ਨੇ ਵੀ ਪੂਰੇ ਪੀ.ਪੀ.ਐੱਸ. ਪਰਿਵਾਰ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ ਅਤੇ ਟੀਮ ਦੀ ਮਿਹਨਤ ਦੀ ਸ਼ਲਾਘਾ ਕੀਤੀ |
Ad Position 22
No active advertisement
ਪਿਛਲੀ ਖ਼ਬਰ 'ਆਪ' ਆਗੂਆਂ ਵਲੋਂ ਰਾਜ ਕੁਮਾਰ ਬਾਂਸਲ ਤੇ ਪਰਮਵੀਰ ਸਿੰਘ ਪੰਮਾ ਦਾ ਵਿਸ਼ੇਸ਼ ਸਨਮਾਨ <br/> ਅਗਲੀ ਖ਼ਬਰ ਮਿਮਿਟ ਕਾਲਜ ਵਿਖੇ ਏ.ਆਈ. ਕਰੀਅਰ ਰੈਡੀਨੇਸ ਵਰਕਸ਼ਾਪ ਕਰਵਾਈ
Ad Position 24