08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਬਲੌਜ਼ਮਜ਼ ਕਾਨਵੈਂਟ ਸਕੂਲ ਵਿਖੇ ਤੁਰੰਤ ਜਵਾਬੀ ਗਤੀਵਿਧੀ ਕਰਵਾਈ <br/>

Ad Position 21
No active advertisement
ਅਜੀਤ ਡੈਸਕ 18-10-2025
ਕਿਸ਼ਨਪੁਰਾ ਕਲਾਂ, 17 ਅਕਤੂਬਰ (ਅਮੋਲਕ ਸਿੰਘ ਕਲਸੀ)-ਬਲੌਜ਼ਮਜ਼ ਕਾਨਵੈਂਟ ਵਿਖੇ ਐਲ.ਕੇ.ਜੀ. ਜਮਾਤ ਦੇ ਵਿਦਿਆਰਥੀਆਂ ਨੂੰ ਤੁਰੰਤ ਜਵਾਬੀ ਗਤੀਵਿਧੀ ਕਰਵਾਈ ਗਈ | ਜਿਸ ਵਿਚ ਇਨ੍ਹਾਂ ਬੱਚਿਆਂ ਵਲੋਂ ਆਪਣੀ ਜਮਾਤ ਵਿਚ ਪਈਆਂ ਹੋਈਆਂ ਚੀਜ਼ਾਂ ਜਿਵੇਂ ਕਿ ਮੇਜ ਕੁਰਸੀਆਂ ਬੈਂਚ, ਬਲੈਕ ਬੋਰਡ, ਸਮਾਰਟ ਬੋਰਡ, ਕੈਮਰੇ ਅਤੇ ਆਪਣੇ ਵਰਤਣ ਵਾਲੀ ਸਟੇਸ਼ਨਰੀ ਆਦਿ ਦਾ ਅਧਿਆਪਕ ਦੇ ਪੁੱਛੇ ਜਾਣ ਤੇ ਤੁਰੰਤ ਜਵਾਬ ਦਿੱਤਾ ਜੋ ਗਿਆਨ ਵਧਾਊ ਗਤੀਵਿਧੀ ਹੈ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਡਾ. ਨਵਨੀਤ ਕੌਰ ਨੇ ਨਾਂ ਬੱਚਿਆਂ ਨੂੰ ਅਸ਼ੀਰਵਾਦ ਦਿੰਦੇ ਹੋਏ ਕਿਹਾ ਕਿ ਇਨ੍ਹਾਂ ਨਿੱਕੀਆਂ-ਨਿੱਕੀਆਂ ਗਤੀਵਿਧੀਆਂ ਨਾਲ ਇਨ੍ਹਾਂ ਦੇ ਗਿਆਨ ਵਿਚ ਵਾਧਾ ਹੁੰਦਾ ਹੈ, ਜੋ ਇਨ੍ਹਾਂ ਨੂੰ ਅਗਲੇਰੀਆਂ ਜਮਾਤਾਂ ਵਿਚ ਕੰਮ ਆਵੇਗਾ | ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਨਿੱਕੀ ਉਮਰੇ ਹੀ ਵਿਦਿਆਰਥੀ ਵਰਗ ਨੂੰ ਹਰ ਪੱਖ ਤੋਂ ਜਾਣੂੰ ਕਰਾਈਏ ਤਾਂ ਜੋ ਇਨ੍ਹਾਂ ਦਾ ਚੰਗਾ ਭਵਿੱਖ ਬਣ ਸਕੇ | ਇਸ ਮੌਕੇ ਸਕੂਲ ਦੇ ਪੈ੍ਰਜ਼ੀਡੈਂਟ ਮਨਪ੍ਰੀਤ ਸਿੰਘ ਬਰਾੜ ਨੇ ਵੀ ਬੱਚਿਆਂ ਦੀ ਸ਼ਲਾਘਾ ਕੀਤੀ | ਇਨ੍ਹਾਂ ਵਿਦਿਆਰਥੀਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਸ੍ਰੀ ਹੇਮਕੁੰਟ ਸਾਹਿਬ ਸਕੂਲ ਫ਼ਤਹਿਗੜ੍ਹ ਪੰਜਤੂਰ ਵਿਖੇ ਵਿਸ਼ਵ ਭੋਜਨ ਦਿਵਸ ਮਨਾਇਆ ਅਗਲੀ ਖ਼ਬਰ ਮੈਕਰੋ ਗਲੋਬਲ ਦੇ ਵਿਦਿਆਰਥੀ ਨੇ ਆਇਲਟਸ ਦੇ ਨਤੀਜੇ 'ਚੋਂ ਪ੍ਰਾਪਤ ਕੀਤੇ 7 ਬੈਂਡ <br/>
Ad Position 24