18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੋੜੀਕਪੂਰਾ 'ਚ ਮਾਪੇ-ਅਧਿਆਪਕ ਮਿਲਣੀ ਕਰਵਾਈ

Ad Position 21
No active advertisement
ਅਜੀਤ ਡੈਸਕ 23-10-2025
ਜੈਤੋ, 22 ਅਕਤੂਬਰ (ਗੁਰਮੀਤਪਾਲ ਰੋੜੀਕਪੂਰਾ)-ਸੁਤੰਤਰਤਾ ਸੰਗਰਾਮੀ ਜੰਗੀਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੋੜੀਕਪੂਰਾ ਵਿਖੇ ਮਾਪੇ-ਅਧਿਆਪਕ ਮਿਲਣੀ ਕਰਵਾਈ ਗਈ | ਜਿਸ ਵਿਚ ਮਾਪਿਆਂ, ਅਧਿਆਪਕਾਂ ਅਤੇ ਪਿੰਡ ਦੀ ਸਮੂਹ ਪੰਚਾਇਤ ਨੇ ਹਿੱਸਾ ਲਿਆ | ਸਕੂਲ ਪਿ੍ੰਸੀਪਲ ਪੂਜਾ ਰਾਣੀ ਨੇ ਪਿੰਡ ਦੀ ਪੰਚਾਇਤ ਅਤੇ ਮਾਪਿਆਂ ਨਾਲ ਬੱਚਿਆਂ ਦੀ ਸਿੱਖਿਆ, ਹਾਜ਼ਰੀ, ਅਨੁਸ਼ਾਸਨ ਅਤੇ ਸਕੂਲ ਦੇ ਵਿਕਾਸ ਬਾਰੇ ਵਿਚਾਰ-ਵਟਾਂਦਰਾ ਕੀਤਾ | ਉਨ੍ਹਾਂ ਸਕੂਲ ਦੀਆਂ ਪ੍ਰਾਪਤੀਆਂ ਅਤੇ ਪੰਚਾਇਤ ਦੀ ਸਹਿਯੋਗ ਨਾਲ ਸਕੂਲ ਵਿਚ ਹੋਏ ਵਿਕਾਸ ਦੇ ਕੰਮਾਂ ਬਾਰੇ ਦੱਸਿਆ | ਨੰਬਰਦਾਰ ਜਸਪਾਲ ਸਿੰਘ ਸਰਪੰਚ ਰੋੜੀਕਪੂਰਾ ਨੇ ਕਿਹਾ ਕਿ ਪਿੰਡ ਅਤੇ ਬੱਚਿਆਂ ਦਾ ਭਵਿੱਖ ਸਕੂਲ ਨਾਲ ਜੁੜਿਆ ਹੋਇਆ ਹੈ ਅਤੇ ਪੰਚਾਇਤ ਵਲੋਂ ਸਿੱਖਿਆ ਨਾਲ ਸੰਬੰਧਿਤ ਕੰਮਾਂ 'ਚ ਹਰ ਸੰਭਵ ਸਹਿਯੋਗ ਦਿੱਤਾ ਜਾ ਰਿਹਾ ਹੈ | ਉਨ੍ਹਾਂ ਨੇ ਵਿਸ਼ਵਾਸ ਦਿਵਾਇਆ ਕਿ ਆਉਣ ਵਾਲੇ ਸਮੇਂ ਵਿਚ ਸਕੂਲ ਦੇ ਬੱਚਿਆਂ ਦੀ ਸਹੂਲਤਾਂ ਅਤੇ ਸਿੱਖਿਆ ਮਿਆਰ ਨੂੰ ਆਧੁਨਿਕ ਕਰਨ ਲਈ ਹੋਰ ਯਤਨ ਕੀਤੇ ਜਾਣਗੇ | ਇਸ ਮੌਕੇ ਸਕੂਲ ਕਮੇਟੀ ਚੇਅਰਮੈਨ ਗੁਰਬਿੰਦਰ ਸਿੰਘ, ਪੰਚਾਇਤ ਮੈਂਬਰ ਸਰਬਜੀਤ ਕੌਰ, ਕਰਮਜੀਤ ਕੌਰ, ਚਰਨਜੀਤ ਕੌਰ, ਰਛਪਾਲ ਹੈਪੀ ਸ਼ਰਮਾ, ਸੁਖਪਾਲ ਸਿੰਘ ਜਵੰਦਾ, ਜਸਵੰਤ ਸਿੰਘ, ਦੇਸ਼ ਰਾਜ, ਮਨਪ੍ਰੀਤ ਸਿੰਘ, ਅਧਿਆਪਕ ਬਲਰਾਜ ਸਿੰਘ, ਰਾਜਵਿੰਦਰ ਸਿੰਘ, ਹਰਵਿੰਦਰ ਸਿੰਘ ਢਿੱਲੋਂ, ਗੁਰਮੀਤ ਸਿੰਘ, ਕੁਲਦੀਪ ਸਿੰਘ, ਅਮਨਦੀਪ ਬਾਂਸਲ, ਬਲਜੀਤ ਸਿੰਘ ਗੁਰਭੇਜ ਸਿੰਘ ਬਰਾੜ ਅਤੇ ਅਰਸ਼ਦੀਪ ਸਿੰਘ ਵਲੋਂ ਜ਼ਿਲ੍ਹਾ ਪੱਧਰੀ ਅਥਲੈਟਿਕਸ ਟੂਰਨਾਮੈਂਟ 'ਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੀ ਖਿਡਾਰਨ ਕਿਰਨਦੀਪ ਕੌਰ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਕਿ੍ਸ਼ਨਾ ਵੰਤੀ ਸੇਵਾ ਸੁਸਾਇਟੀ ਨੇ ਮੰਦਬੁੱਧੀ ਬੱਚਿਆਂ ਅਤੇ ਬਜ਼ੁਰਗਾਂ ਨਾਲ ਮਨਾਈ ਦੀਵਾਲੀ ਅਗਲੀ ਖ਼ਬਰ ਗੁਰਦੁਆਰਾ ਸਾਹਿਬਜ਼ਾਦਾ ਬਾਬਾ ਫਤਹਿ ਸਿੰਘ ਜੀ ਵਿਖੇ ਬੰਦੀ ਛੋੜ ਦਿਵਸ ਸ਼ਰਧਾ ਨਾਲ ਮਨਾਇਆ
Ad Position 24