14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਦਾ ਜਨਮ ਦਿਹਾੜਾ ਮਨਾਇਆ

Ad Position 21
No active advertisement
ਅਜੀਤ ਡੈਸਕ 03-11-2025
ਮਲੋਟ, 2 ਨਵੰਬਰ (ਪਾਟਿਲ)-ਸ਼ੋ੍ਰੋਮਣੀ ਭਗਤ ਬਾਬਾ ਨਾਮਦੇਵ ਜੀ ਦਾ 755ਵੇਂ ਜਨਮ ਦਿਹਾੜੇ ਮੌਕੇ ਵਿਸ਼ੇਸ਼ ਸਮਾਗਮ ਗੁਰਦੁਆਰਾ ਬਾਬਾ ਨਾਮਦੇਵ ਜੀ ਮਲੋਟ ਵਿਖੇ ਸਮੂਹ ਸਾਧ ਸੰਗਤ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਬਾਬਾ ਨਾਮਦੇਵ ਜੀ ਮਲੋਟ ਦੇ ਸਹਿਯੋਗ ਨਾਲ ਕਰਵਾਏ ਗਏ | ਮੁੱਖ ਸੇਵਾਦਾਰ ਭਾਈ ਗੁਰਤੇਜ ਸਿੰਘ, ਭਾਈ ਜਸਵੰਤ ਸਿੰਘ ਖ਼ਾਲਸਾ ਤੇ ਹੈੱਡ ਗ੍ਰੰਥੀ ਭਾਈ ਅੰਗਰੇਜ਼ ਸਿੰਘ ਖ਼ਾਲਸਾ ਨੇ ਦੱਸਿਆ ਕਿ ਬੀਤੇ ਦਿਨ ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਆਰੰਭਤਾ ਕੀਤੀ ਗਈ ਤੇ 1 ਨਵੰਬਰ ਨੂੰ ਸ੍ਰੀ ਨਿਸ਼ਾਨ ਸਾਹਿਬ ਦੀ ਚੋਲਾ ਚੜ੍ਹਾਉਣ ਦੀ ਸੇਵਾ ਕੀਤੀ ਗਈ | ਅੱਜ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਢਾਡੀ ਜਥਾ ਭਾਈ ਕੇਵਲ ਸਿੰਘ ਨਿਰਦੋਸ਼ ਵਲੋਂ ਸਵੇਰੇ 10:30 ਤੋਂ 12:30 ਵਜੇ ਤੱਕ ਸੰਗਤਾਂ ਨੂੰ ਕਥਾ ਰਾਹੀਂ ਨਿਹਾਲ ਕੀਤਾ ਤੇ ਬਾਬਾ ਨਾਮਦੇਵ ਜੀ ਦੇ ਜੀਵਨ 'ਤੇ ਚਾਨਣਾ ਪਾਇਆ |
Ad Position 22
No active advertisement
ਪਿਛਲੀ ਖ਼ਬਰ ਟਰੈਕਟਰ ਦੀਆਂ ਤਾਰ੍ਹਾਂ 'ਚ ਸ਼ਾਰਟ ਸਰਕਟ ਨਾਲ ਲੱਗੀ ਅੱਗ ਅਗਲੀ ਖ਼ਬਰ ਬੱਸ ਹੇਠਾਂ ਆਉਣ ਨਾਲ ਲੜਕੀ ਦੀ ਮੌਤ
Ad Position 24