14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਦਿੱਲੀ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਦਾ ਚਿੱਤਰਕਲਾ ਮੁਕਾਬਲਿਆਂ 'ਚ ਸ਼ਾਨਦਾਰ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 03-11-2025
ਫ਼ਰੀਦਕੋਟ, 2 ਨਵੰਬਰ (ਜਸਵੰਤ ਸਿੰਘ ਪੁਰਬਾ)-ਸ੍ਰੀ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਗੁਰਦੁਆਰਾ ਸਾਹਿਬ ਹਰਿੰਦਰਾ ਨਗਰ ਫ਼ਰੀਦਕੋਟ ਵਿਖੇ ਅੰਤਰ ਸਕੂਲ ਯੁਵਕ ਮੇਲਾ ਕਰਵਾਇਆ ਗਿਆ | ਜਿਸ 'ਚ ਦਿੱਲੀ ਇੰਟਰਨੈਸ਼ਨਲ ਸਕੂਲ ਦੇ ਸੱਤਵੀਂ ਜਮਾਤ ਦੇ ਵਿਦਿਆਰਥੀ ਗੁਰਮਿਲਾਪ ਸਿੰਘ ਨੇ ਤੀਜਾ ਸਥਾਨ ਹਾਸਿਲ ਕੀਤਾ ਹੈ | ਇਸ ਮੁਕਾਬਲੇ ਦਾ ਉਦੇਸ਼ ਨੌਜਵਾਨਾਂ 'ਚ ਰਚਨਾਤਕਾ ਨੂੰ ਉਤਸ਼ਾਹਿਤ ਕਰਨਾ, ਸਿੱਖ ਕਦਰਾਂ ਕੀਮਤਾਂ ਨੂੰ ਪ੍ਰਚਾਰਿਤ ਕਰਨਾ ਤੇ ਕਲਾਤਮਕ ਪ੍ਰਗਟਾਵੇ ਨੂੰ ਉਤਸ਼ਾਹਿਤ ਕਰਨਾ ਸੀ | ਭਾਗੀਦਾਰ ਵਿਦਿਆਰਥੀਆਂ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਤੇ ਸਿੱਖਿਆ ਪ੍ਰਤੀ ਆਪਣੀ ਸਮਝ ਰਾਹੀਂ ਪ੍ਰਭਾਵਸ਼ਾਲੀ ਰਚਨਾਵਾਂ ਪੇਸ਼ ਕੀਤੀਆਂ | ਬਾਲ ਕਲਾਕਾਰਾਂ ਦੀ ਸਮਰਪਣ ਭਾਵਨਾ ਤੇ ਨਵੀ ਸੋਚ ਇਸ ਮੁਕਾਬਲੇ ਦੀ ਖਾਸ ਵਿਸ਼ੇਸ਼ਤਾ ਰਹੀ | ਜੇਤੂ ਵਿਦਿਆਰਥੀ ਦੇ ਸਕੂਲ ਪਹੁੰਚਣ 'ਤੇ ਪਿ੍ੰਸੀਪਲ ਪਿ੍ਯੰਕਾ ਬਰਾੜ ਨੇ ਨਿੱਘਾ ਸਵਾਗਤ ਕੀਤਾ | ਚੇਅਰਮੈਨ ਆਸ਼ੀਸ ਤੋਲਾ, ਡਾਇਰੈਕਟਰ ਅਨੂਪਤਾ ਤੋਲਾ ਤੇ ਸ਼ਿਵਮ ਤੋਲਾ ਨੈ ਪ੍ਰਤੀਭਾਸ਼ਾਲੀ ਵਿਦਿਆਰਥੀ ਤੇ ਉਸਤੀ ਤਿਆਰੀ ਕਰਵਾਉਣ ਵਾਲੇ ਪੇਂਟਿੰਗ ਅਧਿਆਪਕ ਜਗਮੀਤ ਸਿੰਘ ਤੇ ਅਮਨਦੀਪ ਸਿੰਘ ਦੀ ਹੌਂਸਲਾ ਅਫ਼ਜਾਈ ਕੀਤੀ |
Ad Position 22
No active advertisement
ਪਿਛਲੀ ਖ਼ਬਰ ਬਿਜਲੀ ਸਪਲਾਈ 10 ਘੰਟੇ ਤੇ ਨਹਿਰਾਂ 'ਚ ਪਾਣੀ ਛੱਡਣ ਦੀ ਮੰਗ ਅਗਲੀ ਖ਼ਬਰ ਤਰਨ ਤਾਰਨ 'ਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਦੀ ਸਥਿਤੀ ਮਜ਼ਬੂਤ-ਅਕਾਲੀ ਆਗੂ
Ad Position 24