14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਕਾਮਰੇਡ ਰਣਧੀਰ ਗਿੱਲ ਦੀ ਤੀਜੀ ਬਰਸੀ ਮੌਕੇ ਸੈਮੀਨਾਰ 7 ਨੂੰ

Ad Position 21
No active advertisement
ਅਜੀਤ ਡੈਸਕ 03-11-2025
ਮੋਗਾ, 2 ਨਵੰਬਰ (ਸੁਰਿੰਦਰਪਾਲ ਸਿੰਘ)-ਭਾਰਤੀ ਕਮਿਊਨਿਸਟ ਪਾਰਟੀ ਜ਼ਿਲ੍ਹਾ ਮੋਗਾ ਤੇ ਗਿੱਲ ਪਰਿਵਾਰ ਬਹੋਨਾ ਵਲੋਂ ਉੱਘੇ ਕਮਿਊਨਿਸਟ ਤੇ ਮੁਲਾਜ਼ਮ ਆਗੂ ਕਾਮਰੇਡ ਰਣਧੀਰ ਗਿੱਲ ਦੀ ਤੀਜੀ ਬਰਸੀ 'ਤੇ ਸੈਮੀਨਾਰ ਕਰਵਾਇਆ ਜਾ ਰਿਹਾ ਹੈ | ਸ਼ਹੀਦ ਕਾਮਰੇਡ ਨਛੱਤਰ ਸਿੰਘ ਧਾਲੀਵਾਲ ਭਵਨ ਮੋਗਾ ਵਿਖੇ 7 ਨਵੰਬਰ 2025 ਨੂੰ 11 ਵਜੇ ਹੋ ਰਿਹਾ ਇਹ ਸੈਮੀਨਾਰ ਇਨਕਲਾਬ ਨੂੰ ਸਮਰਪਿਤ ਹੋਵੇਗਾ | ਜਾਣਕਾਰੀ ਦਿੰਦਿਆਂ ਭਾਰਤੀ ਕਮਿਊਨਿਸਟ ਪਾਰਟੀ ਦੇ ਜ਼ਿਲ੍ਹਾ ਸਕੱਤਰ ਕਾਮਰੇਡ ਕੁਲਦੀਪ ਸਿੰਘ ਭੋਲਾ, ਟਰੇਡ ਯੂਨੀਅਨ ਕੌਂਸਲ ਮੋਗਾ ਦੇ ਜਨਰਲ ਸਕੱਤਰ ਜਗਸੀਰ ਖੋਸਾ ਅਤੇ ਕਾਮਰੇਡ ਇੰਦਰਵੀਰ ਸਿੰਘ ਗਿੱਲ ਨੇ ਦੱਸਿਆ ਕਿ ਅਧਿਆਪਕ ਤੇ ਮੁਲਾਜ਼ਮ ਲਹਿਰ ਦੇ ਬਹੁਤ ਮਜ਼ਬੂਤ ਥੰਮ੍ਹ ਰਹੇ ਕਾਮਰੇਡ ਰਣਧੀਰ ਸਿੰਘ ਗਿੱਲ ਨੇ ਆਪਣੀ ਸਾਰੀ ਉਮਰ ਕਿਰਤੀ ਲੋਕਾਂ ਲਈ ਕੰਮ ਕੀਤਾ | ਉਨ੍ਹਾਂ ਦਾ ਸਮੁੱਚਾ ਜੀਵਨ ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਨਾਦਾਇਕ ਰਹੇਗਾ | ਇਸ ਤੋਂ ਇਲਾਵਾ ਇਸ ਮੌਕੇ ਹਰਿਮੰਦਰ ਸਿੰਘ ਕੋਹਾਰਵਾਲਾ ਕਵੀ ਤੇ ਸਾਬਕਾ ਅਧਿਆਪਕ ਆਗੂ, ਕੇ.ਐਲ. ਗਰਗ ਹਾਸ ਵਿਅੰਗ ਲੇਖਕ ਅਤੇ ਬਲਵੀਰ ਸਿੰਘ ਰਾਮੂੰਵਾਲਾ ਸਾਬਕਾ ਅਧਿਆਪਕ ਆਗੂ ਨੂੰ ਸਨਮਾਨਿਤ ਕੀਤਾ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਬਲੂਮਿੰਗ ਬਡਜ਼ ਸਕੂਲ 'ਚ ਉਤਸ਼ਾਹ ਨਾਲ ਮਨਾਇਆ 'ਨਿਊ ਪੰਜਾਬ ਡੇ' ਅਗਲੀ ਖ਼ਬਰ ਬਿਜਲੀ ਸਪਲਾਈ 10 ਘੰਟੇ ਤੇ ਨਹਿਰਾਂ 'ਚ ਪਾਣੀ ਛੱਡਣ ਦੀ ਮੰਗ
Ad Position 24