14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਸੁਖਦੇਵ ਸਿੰਘ ਸੰਧੂ ਵੰਗਲ ਨਮਿਤ ਅੰਤਿਮ ਅਰਦਾਸ 4 ਨੂੰ

Ad Position 21
No active advertisement
ਅਜੀਤ ਡੈਸਕ 03-11-2025
ਸ੍ਰੀ ਮੁਕਤਸਰ ਸਾਹਿਬ, 2 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸੂਬਾ ਡੈਲੀਗੇਟ ਸ਼ਵਿੰਦਰ ਸਿੰਘ ਸੰਧੂ ਵੰਗਲ ਤੇ ਸੁਰਿੰਦਰ ਸਿੰਘ ਸੰਧੂ ਦੇ ਪਿਤਾ ਸੁਖਦੇਵ ਸਿੰਘ ਸੰਧੂ ਵੰਗਲ ਸਾਬਕਾ ਜਨਰਲ ਸਕੱਤਰ ਭਾਰਤੀ ਕਿਸਾਨ ਯੂਨੀਅਨ ਬਲਾਕ ਬਰੀਵਾਲਾ ਪਿਛਲੇ ਦਿਨੀਂ ਸਦੀਵੀਂ ਵਿਛੋੜਾ ਦੇ ਗਏ ਸਨ | ਮਿ੍ਤਕ ਆਜ਼ਾਦੀ ਘੁਲਾਟੀਏ ਮਰਹੂਮ ਸਰਦਾਰ ਸੁੱਚਾ ਸਿੰਘ ਦੇ ਪੋਤਰੇ ਸਨ | ਉਨ੍ਹਾਂ ਦੇ ਦਿਹਾਂਤ 'ਤੇ ਸਰਵਣ ਸਿੰਘ ਫਿਲੌਰ ਸਾਬਕਾ ਕੈਬਨਿਟ ਮੰਤਰੀ ਪੰਜਾਬ, ਸੁੱਚਾ ਸਿੰਘ ਛੋਟੇਪੁਰ ਸਾਬਕਾ ਮੰਤਰੀ, ਬੀਬੀ ਹਰਜੀਤ ਕੌਰ ਤਲਵੰਡੀ, ਭਾਈ ਹਰਨਿਰਪਾਲ ਸਿੰਘ ਕੁੱਕੂ ਸਾਬਕਾ ਵਿਧਾਇਕ ਸ੍ਰੀ ਮੁਕਤਸਰ ਸਾਹਿਬ, ਰਜਿੰਦਰ ਸਿੰਘ ਰਾਜਾ ਜ਼ਿਲ੍ਹਾ ਆਗੂ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ, ਜਗਜੀਤ ਸਿੰਘ ਹਨੀ ਫ਼ੱਤਣਵਾਲਾ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਸ੍ਰੀ ਮੁਕਤਸਰ ਸਾਹਿਬ, ਰਾਜਬਲਵਿੰਦਰ ਸਿੰਘ ਮਰਾੜ੍ਹ ਆਦਿ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਤੇ ਇਸ ਦੁੱਖ ਦੀ ਘੜੀ 'ਚ ਸੰਧੂ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਹਮਦਰਦੀ ਦਾ ਇਜ਼ਹਾਰ ਕੀਤਾ ਹੈ | ਉਨ੍ਹਾਂ ਨਮਿਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਕੀਰਤਨ ਤੇ ਅੰਤਿਮ ਅਰਦਾਸ ਮਿਤੀ 4 ਨਵੰਬਰ ਦਿਨ ਮੰਗਲਵਾਰ ਨੂੰ ਦੁਪਹਿਰ 12 ਤੋਂ 1 ਵਜੇ ਤੱਕ ਗੁਰਦੁਆਰਾ ਸਾਹਿਬ ਪਿੰਡ ਵੰਗਲ (ਸ੍ਰੀ ਮੁਕਤਸਰ ਸਾਹਿਬ) ਵਿਖੇ ਹੋਵੇਗੀ |
Ad Position 22
No active advertisement
ਪਿਛਲੀ ਖ਼ਬਰ ਕਿਸਾਨਾਂ 'ਤੇ ਪਰਚੇ ਦਰਜ ਕਰਨ ਤੋਂ ਪਹਿਲਾਂ ਪ੍ਰਸ਼ਾਸਨ ਗਰੀਨ ਟਿ੍ਬਿਊਨਲ ਤੇ ਸੁਪਰੀਮ ਕੋਰਟ ਦੀਆਂ ਹਦਾਇਤਾਂ ਦੀ ਪਾਲਣਾ ਕਰੇ... ਅਗਲੀ ਖ਼ਬਰ ਤਸਨੀਮ ਕੌਰ ਢਿੱਲੋਂ ਨੇ ਅਕਾਲ ਅਕੈਡਮੀ ਭਦੌੜ ਦਾ ਨਾਂਅ ਰੌਸ਼ਨ ਕੀਤਾ
Ad Position 24