11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਸੂਬਾ ਸਿੰਘ ਬਾਦਲ ਨੇ ਕਾਂਗਰਸ ਪੰਜਾਬ ਪ੍ਰਧਾਨ ਦੀ ਭਾਸ਼ਾ ਦੀ ਸਖ਼ਤ ਕੀਤੀ ਨਿੰਦਾ

Ad Position 21
No active advertisement
ਅਜੀਤ ਡੈਸਕ 06-11-2025
ਜੈਤੋ, 5 ਨਵੰਬਰ (ਗੁਰਮੀਤਪਾਲ ਰੋੜੀਕਪੂਰਾ)-ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸੀਨੀਅਰ ਆਗੂ ਤੇ ਹਲਕਾ ਇੰਚਾਰਜ ਸੂਬਾ ਸਿੰਘ ਬਾਦਲ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਵਲੋਂ ਕੇਂਦਰੀ ਮੰਤਰੀ ਬੂਟਾ ਸਿੰਘ ਬਾਰੇ ਵਰਤੀ ਗਈ ਸ਼ਬਦਾਵਲੀ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ | ਉਨ੍ਹਾਂ ਕਿਹਾ ਕਿ ਰਾਜਨੀਤੀ ਵਿਚਾਰਧਾਰਾਵਾਂ ਦੀ ਲੜਾਈ ਦਾ ਮੰਚ ਹੈ, ਪਰ ਇਸਨੂੰ ਜਾਤੀ, ਧਰਮ ਜਾਂ ਨਸਲਵਾਦ ਨਾਲ ਜੋੜਨਾ ਤੇ ਅਸੰਸਕਾਰੀ ਬੋਲੀ ਵਰਤਣਾ ਲੋਕਤੰਤਰ ਲਈ ਗੰਭੀਰ ਖ਼ਤਰਾ ਹੈ | ਸੂਬਾ ਸਿੰਘ ਬਾਦਲ ਨੇ ਕਿਹਾ ਕਿ ਅਜਿਹੀ ਬੇਅਦਬੀ ਭਰੀ ਭਾਸ਼ਾ ਸਿਰਫ਼ ਵਿਰੋਧੀ ਪੱਖਾਂ ਵਿਚ ਨਫ਼ਰਤ ਤੇ ਤਣਾਅ ਪੈਦਾ ਕਰਦੀ ਹੈ ਅਤੇ ਕਿਸੇ ਵੀ ਜ਼ਿੰਮੇਵਾਰ ਰਾਜਨੀਤਿਕ ਨੇਤਾ ਨੂੰ ਇਹ ਸ਼ੋਭਾ ਨਹੀਂ ਦਿੰਦੀ | ਉਨ੍ਹਾਂ ਕਿਹਾ ਕਿ ਕਾਂਗਰਸ ਪ੍ਰਧਾਨ ਵਲੋਂ ਵਰਤੇ ਗਏ ਸ਼ਬਦ ਨਾ ਸਿਰਫ਼ ਨਿੰਦਣਯੋਗ ਹਨ ਸਗੋਂ ਪੰਜਾਬ ਦੀ ਸਿਆਸਤ ਦੇ ਸੁਭਾਅ 'ਤੇ ਵੀ ਕਾਲਖ ਮਲਦੇ ਹਨ | ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਸ਼ਾਲੀਨਤਾ, ਸੱਚਾਈ ਅਤੇ ਮੁੱਦਿਆਂ-ਅਧਾਰਤ ਰਾਜਨੀਤੀ ਦਾ ਪੱਧਰ ਰਿਹਾ ਹੈ | ਜਦਕਿ ਕਾਂਗਰਸ ਆਗੂ ਲੋਕਾਂ ਨੂੰ ਧਰਮ, ਜਾਤ ਦੇ ਅਧਾਰ 'ਤੇ ਵੰਡ ਕੇ ਕੋਝੀ ਸਿਆਸਤ ਕਰ ਰਿਹਾ | ਉਨ੍ਹਾਂ ਕਾਂਗਰਸ ਪ੍ਰਧਾਨ ਨੂੰ ਆਪਣੀ ਟਿੱਪਣੀ ਵਾਪਸ ਲੈਣ ਅਤੇ ਜਨਤਕ ਤੌਰ 'ਤੇ ਮਾਫ਼ੀ ਮੰਗਣ ਦੀ ਮੰਗ ਕੀਤੀ ਹੈ |
Ad Position 22
No active advertisement
ਪਿਛਲੀ ਖ਼ਬਰ ਪਿੰਡ ਰੋੜੀਕਪੂਰਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਅਗਲੀ ਖ਼ਬਰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੁਕਾਨਦਾਰਾਂ ਨੇ ਸਰਬੱਤ ਦੇ ਭਲੇ ਲਈ ਕੀਤੀ ਅਰਦਾਸ
Ad Position 24