11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਸੜਕ ਹਾਦਸੇ 'ਚ ਕਿਸਾਨ ਆਗੂ ਦੀ ਮੌਤ

Ad Position 21
No active advertisement
ਅਜੀਤ ਡੈਸਕ 06-11-2025
ਰੁਪਾਣਾ, 5 ਨਵੰਬਰ (ਜਗਜੀਤ ਸਿੰਘ)-ਕਾਰ ਅਤੇ ਮੋਟਰਸਾਈਕਲ ਦੀ ਟੱਕਰ 'ਚ ਕਿਸਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ | ਜਾਣਕਾਰੀ ਅਨੁਸਾਰ ਦਰਸ਼ਨ ਸਿੰਘ ਪੁੱਤਰ ਦਵਿੰਦਰ ਸਿੰਘ ਵਾਸੀ ਧਿਗਾਣਾ ਜੋ ਕਿ ਆਪਣੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਪਿੰਡ ਰੁਪਾਣਾ ਤੋਂ ਆਪਣੇ ਘਰ ਜਾ ਰਿਹਾ ਸੀ | ਜਦ ਸ੍ਰੀ ਮੁਕਤਸਰ ਸਾਹਿਬ ਤੋਂ ਮਲੋਟ ਸਥਿਤ ਰਾਜਸਥਾਨੀ ਪੰਪ ਕੋਲ ਪਹੁੰਚ ਕੇ ਆਪਣੇ ਪਿੰਡ ਨੂੰ ਜਾਣ ਵਾਲੀ ਸੜਕ 'ਤੇ ਮੁੜ ਰਿਹਾ ਸੀ ਤਾਂ ਅਚਾਨਕ ਪਿੱਛੇ ਤੋਂ ਆ ਰਹੀ ਕਾਰ ਨੇ ਮੋਟਰਸਾਈਕਲ ਨੂੰ ਫੇਟ ਮਾਰ ਦਿੱਤੀ | ਇਸ ਦੌਰਾਨ ਸੜਕ 'ਤੇ ਡਿੱਗਣ ਕਾਰਨ ਦਰਸ਼ਨ ਸਿੰੰਘ ਗੰਭੀਰ ਜ਼ਖ਼ਮੀ ਹੋ ਗਿਆ | ਤੁਰੰਤ ਐੱਸ.ਐੱਸ.ਐੱਫ਼. ਦੇ ਮੁਲਾਜ਼ਮਾਂ ਨੇ ਮੌਕੇ 'ਤੇ ਜ਼ਖ਼ਮੀ ਨੂੰ ਚੁੱਕ ਕੇ ਇਲਾਜ ਲਈ ਸ੍ਰੀ ਮੁਕਤਸਰ ਸਾਹਿਬ ਦੇ ਹਸਪਤਾਲ ਦਾਖ਼ਲ ਕਰਵਾਇਆ | ਹਸਪਤਾਲ 'ਚ ਹਾਜ਼ਰ ਡਾਕਟਰ ਵਲੋਂ ਚੈੱਕਅਪ ਕਰਨ 'ਤੇ ਦਰਸ਼ਨ ਸਿੰਘ ਨੂੰ ਮਿ੍ਤਕ ਐਲਾਨ ਦਿੱਤਾ | ਕਾਰ ਸਵਾਰ ਹਰਿਆਣਾ ਦਾ ਵਾਸੀ ਹੈ | ਹੋਰ ਜਾਣਕਾਰੀ ਤੋ ਪਤਾ ਲੱਗਾ ਹੈ ਕਿ ਮਿ੍ਤਕ ਦਰਸ਼ਨ ਸਿੰਘ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਗਰੁੱਪ ਦਾ ਮੈਂਬਰ ਸੀ ਅਤੇ ਕਿਸਾਨੀ ਮਸਲਿਆਂ ਵਿਚ ਵਧ-ਚੜ੍ਹ ਕੇ ਭਾਗ ਲੈਂਦਾ ਸੀ |
Ad Position 22
No active advertisement
ਪਿਛਲੀ ਖ਼ਬਰ ਨਿਸ਼ਾਨ ਅਕੈਡਮੀ ਦੀ ਵਾਲੀਬਾਲ ਟੀਮ ਦਾ ਸੂਬੇ ਭਰ 'ਚੋਂ ਤੀਜਾ ਸਥਾਨ ਅਗਲੀ ਖ਼ਬਰ ਆਰੀਅਨ ਪਬਲਿਕ ਸਕੂਲ ਵਿਖੇ ਗੁਰਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ
Ad Position 24