11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਟ੍ਰੈਫ਼ਿਕ ਪੁਲਿਸ ਨੂੰ ਝਕਾਨੀ ਦੇ ਕੇ ਭੱਜੇ ਮੋਟਰਸਾਈਕਲ ਸਵਾਰ ਕੁਝ ਹੀ ਕਦਮਾਂ 'ਤੇ ਦਬੋਚੇ

Ad Position 21
No active advertisement
ਅਜੀਤ ਡੈਸਕ 06-11-2025
ਗਿੱਦੜਬਾਹਾ, 5 ਨਵੰਬਰ (ਸ਼ਿਵਰਾਜ ਸਿੰਘ ਬਰਾੜ)-ਟ੍ਰੈਫ਼ਿਕ ਪੁਲਿਸ ਗਿੱਦੜਬਾਹਾ ਨੂੰ ਝਕਾਨੀ ਦੇ ਕੇ ਭੱਜੇ ਮੋਟਰਸਾਈਕਲ ਸਵਾਰ 2 ਜਣਿਆਂ ਨੂੰ ਪੁਲਿਸ ਨੇ ਫ਼ੁਰਤੀ ਦਿਖਾਉਂਦਿਆਂ ਦਬੋਚ ਲਿਆ | ਟ੍ਰੈਫ਼ਿਕ ਪੁਲਿਸ ਦੇ ਅਧਿਕਾਰੀ ਏ.ਐੱਸ.ਆਈ. ਜਗਸੀਰ ਪੁਰੀ ਨੇ ਦੱਸਿਆ ਕਿ ਘੰਟਾ ਘਰ ਦੇ ਨਜ਼ਦੀਕ ਉਹ ਆਪਣੀ ਟੀਮ ਸਮੇਤ ਡਿਊਟੀ 'ਤੇ ਖੜੇ੍ਹ ਸਨ ਤੇ ਇਕ ਮੋਟਰਸਾਈਕਲ 'ਤੇ ਦੋ ਜਣੇ ਸਵਾਰ ਸਨ | ਜਦੋਂ ਮੁਲਾਜ਼ਮਾਂ ਨੇ ਉਨ੍ਹਾਂ ਨੂੰ ਰੁਕਣ ਦਾ ਇਸ਼ਾਰਾ ਦਿੱਤਾ ਤਾਂ ਉਨ੍ਹਾਂ ਮੋਟਰਸਾਈਕਲ ਭਜਾ ਲਿਆ | ਇਸ ਦੌਰਾਨ ਟ੍ਰੈਫ਼ਿਕ ਪੁਲਿਸ ਦੇ ਜਵਾਨਾਂ ਸਮੇਤ ਉਨ੍ਹਾਂ ਉਕਤ ਮੋਟਰਸਾਈਕਲ ਦਾ ਪਿੱਛਾ ਕੀਤਾ | ਐੱਚ.ਡੀ.ਐੱਫ਼.ਸੀ. ਬੈਂਕ ਕੋਲ ਪੁਲਿਸ ਮੁਲਾਜ਼ਮਾਂ ਨੇ ਫ਼ਿਰ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਨ੍ਹਾਂ ਇਕ ਮੁਲਾਜ਼ਮ ਦੇ ਮੋਟਰਸਾਈਕਲ ਨਾਲ ਟੱਕਰ ਮਾਰ ਦਿੱਤੀ | ਇਥੇ ਹੀ ਬੱਸ ਨਹੀਂ, ਇਸ ਦੌਰਾਨ ਉਨ੍ਹਾਂ ਇਕ ਕਾਰ ਨੂੰ ਵੀ ਟੱਕਰ ਮਾਰੀ ਤਾਂ ਮੁਲਾਜ਼ਮਾਂ ਨੇ ਫ਼ੁਰਤੀ ਨਾਲ ਮੋਟਰਸਾਈਕਲ ਸਵਾਰਾਂ ਨੂੰ ੂ ਦਬੋਚ ਲਿਆ | ਸ੍ਰੀ ਪੁਰੀ ਨੇ ਦੱਸਿਆ ਕਿ ਉਕਤ ਦੋਵਾਂ ਨੂੰ ਥਾਣੇ ਬੰਦ ਕਰ ਦਿੱਤਾ ਗਿਆ ਹੈ ਅਤੇ ਮੋਟਰਸਾਈਕਲ ਦਾ ਚਲਾਨ ਵੀ ਕਰ ਦਿੱਤਾ ਹੈ | ਮੁੱਢਲੀ ਪੁੱਛਗਿੱਛ ਦੌਰਾਨ ਉਨ੍ਹਾਂ ਦੱਸਿਆ ਕਿ ਡਰ ਦੇ ਕਾਰਨ ਉਨ੍ਹਾਂ ਆਪਣਾ ਮੋਟਰਸਾਈਕਲ ਭਜਾ ਲਿਆ ਸੀ | ਇਸ ਮੌਕੇ ਹਰਬੰਸ ਸਿੰਘ ਏ.ਐੱਸ.ਆਈ., ਨਿਰਮਲ ਸਿੰਘ, ਮੰਦਰਪਾਲ ਸਿੰਘ, ਕੁਲਵਿੰਦਰ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਆਦਰਸ਼ ਸਕੂਲ ਕੋਟਭਾਈ ਵਲੋਂ ਹੜ੍ਹ ਪ੍ਰਭਾਵਿਤ ਸਕੂਲਾਂ ਲਈ ਪੜ੍ਹਾਈ ਦੀ ਸਮੱਗਰੀ ਭੇਜੀ ਅਗਲੀ ਖ਼ਬਰ ਸੀ.ਐੱਚ.ਸੀ. ਆਲਮਵਾਲਾ ਵਿਖੇ ਬਜ਼ੁਰਗਾਂ ਦੀ ਸਿਹਤ ਜਾਂਚ ਲਈ ਕੈਂਪ
Ad Position 24