19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਪੁਲਿਸ ਵਲੋਂ ਗੋਲੀਆਂ ਚਲਾਉਣ ਵਾਲਾ ਵਿਅਕਤੀ ਹਥਿਆਰ ਸਮੇਤ ਕਾਬੂ

Ad Position 21
No active advertisement
ਅਜੀਤ ਡੈਸਕ 07-11-2025
ਸ੍ਰੀ ਮੁਕਤਸਰ ਸਾਹਿਬ, 6 ਨਵੰਬਰ (ਹਰਮਹਿੰਦਰ ਪਾਲ)-ਸ੍ਰੀ ਮੁਕਤਸਰ ਸਾਹਿਬ ਪੁਲਿਸ ਵਲੋਂ ਐੱਸ.ਐੱਸ.ਪੀ. ਡਾ. ਅਖਿਲ ਚੌਧਰੀ ਦੇ ਦਿਸ਼ਾ-ਨਿਰਦੇਸ਼ ਹੇਠ ਜ਼ਿਲ੍ਹੇ ਭਰ ਵਿਚ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ, ਜਿਸ ਦੇ ਚੱਲਦਿਆਂ ਅਪਰਾਧਿਕ ਤੇ ਸ਼ਰਾਰਤੀ ਅਨਸਰਾਂ ਵਿਰੁੱਧ ਕਾਨੂੰਨੀ ਕਾਰਵਾਈ ਤੇਜ਼ ਕੀਤੀ ਜਾ ਰਹੀ ਹੈ | ਪੁਲਿਸ ਅਧਿਕਾਰੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਹਾਲ ਸਿੰਘ ਪੁੱਤਰ ਗੁਰਨਾਮ ਸਿੰਘ ਨੇ ਪੁਲਿਸ ਨੂੰ ਬਿਆਨ ਦਿੱਤਾ ਕਿ ਬੀਤੀ 3 ਨਵੰਬਰ ਨੂੰ ਸ਼ਾਮ ਕਰੀਬ 7 ਵਜੇ ਮੰਡੀ ਬਰੀਵਾਲਾ ਵਿਖੇ ਉਸ ਨੂੰ ਤੇ ਉਸ ਦੇ ਭਾਣਜੇ ਰਣਬੀਰ ਸਿੰਘ ਪੁੱਤਰ ਰਵੀ ਕੁਮਾਰ ਦੇ ਉੱਪਰ ਮਨਪ੍ਰੀਤ ਸਿੰਘ ਪੁੱਤਰ ਹਰਜੀਤ ਸਿੰਘ ਵਾਸੀ ਢਾਣੀ ਕੁੰਡਾ ਸਿੰਘ ਮਰਾੜ੍ਹ ਕਲਾਂ ਵਲੋਂ ਗੋਲੀਬਾਰੀ ਕੀਤੀ ਗਈ, ਜਿਸ ਕਾਰਨ ਉਹ ਦੋਵੇਂ ਜ਼ਖ਼ਮੀ ਹੋਏ ਜਿਨ੍ਹਾਂ ਨੂੰ ਸ਼ਾਰਦਾ ਹਸਪਤਾਲ ਬਠਿੰਡਾ ਵਿਚ ਦਾਖ਼ਲ ਕਰਵਾਇਆ ਗਿਆ | ਤਫ਼ਤੀਸ਼ ਦੌਰਾਨ ਪਤਾ ਲੱਗਾ ਕਿ ਕਰੀਬ ਤਿੰਨ ਮਹੀਨੇ ਪਹਿਲਾਂ ਦੋਵੇਂ ਧਿਰਾਂ ਵਿਚਕਾਰ ਝਗੜਾ ਹੋਇਆ ਸੀ, ਜਿਸ ਵਿਚ ਮਨਪ੍ਰੀਤ ਸਿੰਘ ਨੇ ਇਸ ਹੀ ਰੰਜਿਸ਼ ਕਾਰਨ ਸ਼ਰਾਬ ਪੀ ਕੇ ਟਰੈਕਟਰ 'ਤੇ ਆ ਕੇ ਬਹਾਲ ਸਿੰਘ ਪੁੱਤਰ ਗੁਰਨਾਮ ਸਿੰਘ ਤੇ ਉਸ ਦੇ ਭਾਣਜੇ ਰਣਬੀਰ ਸਿੰਘ ਪੁੱਤਰ ਰਵੀ ਕੁਮਾਰ 'ਤੇ ਆਪਣੀ ਲਾਇਸੰਸੀ ਰਿਵਾਲਵਰ ਨਾਲ ਹਮਲਾ ਕਰਕੇ ਉਨ੍ਹਾਂ ਨੂੰ ਜ਼ਖ਼ਮੀ ਕਰ ਦਿੱਤਾ | ਮਾਮਲੇ ਦੀ ਸੂਚਨਾ ਮਿਲਦਿਆਂ ਜਸਵਰਿੰਦਰ ਸਿੰਘ ਡੀ.ਐੱਸ.ਪੀ. (ਡੀ) ਦੀ ਅਗਵਾਈ ਹੇਠ ਐੱਸ.ਆਈ. ਗੁਰਦੀਪ ਸਿੰਘ ਮੁੱਖ ਅਫ਼ਸਰ ਥਾਣਾ ਬਰੀਵਾਲਾ ਤੇ ਪੁਲਿਸ ਪਾਰਟੀ ਵਲੋਂ ਤੁਰੰਤ ਕਾਰਵਾਈ ਕਰਦਿਆਂ ਦੋਸ਼ੀ ਮਨਪ੍ਰੀਤ ਸਿੰਘ ਪੁੱਤਰ ਹਰਜੀਤ ਸਿੰਘ ਨੂੰ ਵਾਰਦਾਤ ਵਿਚ ਵਰਤੇ 32 ਬੋਰ ਰਿਵਾਲਵਰ ਅਤੇ 6 ਚੱਲੇ ਕਾਰਤੂਸ ਸਮੇਤ ਗਿ੍ਫ਼ਤਾਰ ਕੀਤਾ ਗਿਆ, ਜਿਸ ਵਿਰੁੱਧ ਮਾਮਲਾ ਦਰਜ ਕਰ ਲਿਆ ਗਿਆ ਹੈ | ਦੋਸ਼ੀ ਨੂੰ ਮਾਣਯੋਗ ਅਦਾਲਤ ਅੱਗੇ ਪੇਸ਼ ਕਰਕੇ 4 ਦਿਨਾਂ ਦਾ ਪੁਲਿਸ ਰਿਮਾਂਡ ਪ੍ਰਾਪਤ ਕੀਤਾ ਗਿਆ ਹੈ | ਤਫ਼ਤੀਸ਼ ਦੌਰਾਨ ਹੋਰ ਮਹੱਤਵਪੂਰਨ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ |
Ad Position 22
No active advertisement
ਪਿਛਲੀ ਖ਼ਬਰ ਸਿਵਲ ਸਰਜਨ ਵਲੋਂ ਜ਼ਿਲ੍ਹਾ ਹਸਪਤਾਲ ਵਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਜਾਇਜ਼ਾ ਅਗਲੀ ਖ਼ਬਰ -69ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ- ਫ਼ਿਰੋਜ਼ਪੁਰ 'ਚ ਲੜਕੀਆਂ ਦੇ ਕਿ੍ਕਟ ਟੂਰਨਾਮੈਂਟ ਦੀ ਸ਼ੁਰੂਆਤ, ਵਿਧ...
Ad Position 24