19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਨਸ਼ਾ ਸਮੱਗਰੀ ਸਮੇਤ 3 ਵਿਅਕਤੀ ਕਾਬੂ

Ad Position 21
No active advertisement
ਅਜੀਤ ਡੈਸਕ 07-11-2025
ਫ਼ਰੀਦਕੋਟ, 6 ਨਵੰਬਰ (ਸਰਬਜੀਤ ਸਿੰਘ)-ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਸ਼ੱਕ ਦੇ ਆਧਾਰ 'ਤੇ ਨਸ਼ਾ ਸਮੱਗਰੀ ਸਮੇਤ 2 ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਖ਼ਿਲਾਫ਼ ਪੁਲਿਸ ਵਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ | ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਤੇਜ ਸਿੰਘ ਨੇ ਦੱਸਿਆ ਕਿ ਉਨ੍ਹਾਂ ਵਲੋਂ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸਬੰਧੀ ਨੇੜੇ ਆਰਾ ਮਾਰਕੀਟ ਫ਼ਰੀਦਕੋਟ ਵਿਖੇ ਨਾਕਾ ਲਗਾਇਆ ਹੋਇਆ ਸੀ ਤਾਂ ਉੱਥੇ ਸ਼ੱਕ ਦੇ ਆਧਾਰ 'ਤੇ ਮਨਪ੍ਰੀਤ ਸਿੰਘ ਉਰਫ਼ ਮਨੀ ਪੁੱਤਰ ਗੁਰਜੰਟ ਸਿੰਘ ਤੇ ਸ਼ਸ਼ੀਕਾਂਤਾ ਪਤਨੀ ਸੰਜੀਵ ਕੁਮਾਰ ਵਾਸੀ ਫ਼ਰੀਦਕੋਟ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਉਨ੍ਹਾਂ ਪਾਸੋਂ ਕਥਿਤ ਤੌਰ 'ਤੇ 5 ਗ੍ਰਾਮ ਹੈਰੋਇਨ ਸਮੇਤ ਮੋਮੀ ਲਿਫ਼ਾਫ਼ਾ ਦੇ ਬਰਾਮਦ ਕੀਤੀ ਗਈ | ਉਨ੍ਹਾਂ ਕਿਹਾ ਕਿ ਕਥਿਤ ਦੋਸ਼ੀਆਂ ਖ਼ਿਲਾਫ਼ ਥਾਣਾ ਸਿਟੀ ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ.ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਜਾ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਸੀਨੀਅਰ ਕਾਂਗਰਸੀ ਆਗੂ ਕੋਟਸੁਖੀਆ ਨਾਲ ਦੁੱਖ ਦਾ ਪ੍ਰਗਟਾਵਾ ਅਗਲੀ ਖ਼ਬਰ ਪਾਬੰਦੀਸ਼ੁਦਾ ਨਸ਼ੇ ਦੀਆਂ ਗੋਲੀਆਂ ਸਮੇਤ 2 ਕਾਬੂ
Ad Position 24