19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਸੀ.ਆਰ.ਐੱਮ. ਸਕੀਮ ਅਧੀਨ ਪ੍ਰਾਪਤ ਆਨਲਾਈਨ ਦਰਸਾਖ਼ਤਾਂ ਦੀ ਸੀਨੀਅਰਤਾ ਸੂਚੀ ਕੀਤੀ ਤਿਆਰ

Ad Position 21
No active advertisement
ਅਜੀਤ ਡੈਸਕ 07-11-2025
ਸ੍ਰੀ ਮੁਕਤਸਰ ਸਾਹਿਬ, 6 ਨਵੰਬਰ (ਹਰਮਹਿੰਦਰ ਪਾਲ)-ਸੀ.ਆਰ.ਐੱਮ. (ਕਰਾਪ ਰੈਜਡਿਊ ਮੈਨੇਜਮੈਂਟ) ਸਕੀਮ ਸਾਲ 2025-26 ਅਧੀਨ ਪਰਾਲੀ ਦੇ ਪ੍ਰਬੰਧਨ ਲਈ ਕਿਸਾਨਾਂ ਵਲੋਂ ਖੇਤੀ ਮਸ਼ੀਨਰੀ ਉਪਦਾਨ 'ਤੇ ਲੈਣ ਲਈ ਆਨਲਾਈਨ ਦਰਖ਼ਾਸਤਾਂ ਅਪਲਾਈ ਕੀਤੀਆਂ ਗਈਆਂ ਸਨ | ਇਨ੍ਹਾਂ ਅਪਲਾਈ ਹੋਈਆਂ ਦਰਖ਼ਾਸਤਾਂ ਦਾ ਅੱਜ ਤਿੰਨ ਵਾਰ ਕੰਪਿਊਟਰਾਈਜ਼ਡ ਰੈਡੇਮਾਈਜੇਸ਼ਨ ਸਿਸਟਮ ਰਾਹੀਂ ਵਧੀਕ ਡਿਪਟੀ ਕਮਿਸ਼ਨਰ (ਜ) ਗੁਰਪ੍ਰੀਤ ਸਿੰਘ ਥਿੰਦ ਦੀ ਪ੍ਰਧਾਨਗੀ ਹੇਠ ਸਮੂਹ ਕਮੇਟੀ ਮੈਬਰਾਂ ਦੀ ਮੌਜੂਦਗੀ 'ਚ ਪਾਰਦਰਸ਼ੀ ਢੰਗ ਨਾਲ ਸੀਨੀਅਰਤਾ ਸੂਚੀ ਤਿਆਰ ਕਰਨ ਸੰਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਕੀਤੀ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਨੇ ਕਿਹਾ ਕਿ ਤਿਆਰ ਕੀਤੀ ਇਸ ਸੂਚੀ ਅਨੁਸਾਰ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਪਰਾਲੀ ਦੀ ਸਾਂਭ-ਸੰਭਾਲ ਲਈ ਵੱਖ-ਵੱਖ ਮਸ਼ੀਨਾਂ 'ਤੇ ਸਬਸਿਡੀ ਉਪਲਬਧ ਕਰਵਾਉਣ ਲਈ ਕਿਸਾਨਾਂ ਤੋਂ ਅਰਜ਼ੀਆਂ ਦੀ ਮੰਗ ਕੀਤੀ ਗਈ ਸੀ | ਉਨ੍ਹਾਂ ਕਿਸਾਨਾਂ ਨੂੰ ਸੁਝਾਅ ਦਿੱਤੇ ਕਿ ਇਨ੍ਹਾਂ ਮਸ਼ੀਨਾਂ ਦੀ ਵੱਧ ਤੋਂ ਵੱਧ ਵਰਤੋਂ ਕੀਤੀ ਜਾਵੇ ਤੇ ਖੇਤੀਬਾੜੀ ਵਿਭਾਗ ਵਲੋਂ ਮਸ਼ੀਨਾਂ ਕਿਰਾਏ 'ਤੇ ਵੀ ਮੁਹੱਈਆ ਕਰਵਾਈਆ ਜਾ ਰਹੀਆਂ ਹਨ ਤਾਂ ਜੋ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਈ ਜਾ ਸਕੇ ਤੇ ਵਾਤਾਵਰਨ ਨੂੰ ਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ | ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਡਾ. ਜਗਸੀਰ ਸਿੰਘ ਨੇ ਦੱਸਿਆ ਕਿ ਪਰਾਲੀ ਦੀ ਸਾਂਭ-ਸੰਭਾਲ ਸੰਬੰਧੀ ਮਸ਼ੀਨਾਂ 'ਤੇ ਸਬਸਿਡੀ ਲਈ ਐੱਸ.ਸੀ. ਕਿਸਾਨਾਂ ਲਈ ਪੋਰਟਲ ਦੁਬਾਰਾ ਖੋਲਿ੍ਹਆ ਗਿਆ ਸੀ, ਜਿਸ ਅਧੀਨ 3 ਨਵੰਬਰ 2025 ਤੱਕ ਆਨਲਾਈਨ ਦਰਸਾਖ਼ਤਾਂ ਦੀ ਮੰਗ (ਸਿਵਾਏ ਤਰਨਤਾਰਨ) ਆਨਲਾਈਨ ਪੋਰਟਲ 'ਤੇ ਕੀਤੀ ਗਈ ਸੀ | ਉਨ੍ਹਾਂ ਵਲੋਂ ਅਪਲਾਈ ਹੋਈਆਂ ਦਰਖ਼ਾਸਤਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਸਟਮ ਹਾਈਰਿੰਗ ਸੈਂਟਰ (ਇਨ-ਸੀਟੂ) ਅਧੀਨ 166 ਦਰਖ਼ਾਸਤਾਂ ਤੇ ਐਕਸ ਸੀਟੂ ਅਧੀਨ 233 ਦਰਖ਼ਾਸਤਾਂ ਤੇ ਵਿਅਕਤਗਤ ਸ਼੍ਰੇਣੀ ਲਈ ਜਿਨ੍ਹਾਂ ਕਿਸਾਨਾਂ ਕੋਲ ਟਰੈਕਟਰ ਉਪਲਬਧ ਹਨ, 201 ਦਰਖ਼ਾਸਤਾਂ ਤੇ ਜਿਨ੍ਹਾਂ ਕੋਲ ਟਰੈਕਟਰ ਉਪਲੱਬਧ ਨਹੀਂ ਹਨ, 52 ਦਰਖ਼ਾਸਤਾਂ ਪ੍ਰਾਪਤ ਹੋਈਆਂ ਹਨ | ਇਸ ਸਕੀਮ ਸੰਬੰਧੀ ਵਧੇਰੇ ਜਾਣਕਾਰੀ ਲੈਣ ਲਈ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਖੇਤੀਬਾੜੀ ਦਫ਼ਤਰ ਵਿਖੇ ਸੰਪਰਕ ਕਰ ਸਕਦੇ ਹਨ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਰਿੰਦਰ ਸਿੰਘ ਢਿੱਲੋਂ, ਪ੍ਰਾਜੈਕਟ ਡਾਇਰੈਕਟਰ (ਆਤਮਾ) ਕਰਨਜੀਤ ਸਿੰਘ, ਸਹਾਇਕ ਪ੍ਰੋਫ਼ੈਸਰ ਕਿ੍ਸ਼ੀ ਵਿਗਿਆਨ ਕੇਂਦਰ ਡਾ. ਵਿਵੇਕ ਕੁਮਾਰ, ਏ.ਏ.ਈ. (ਸੰਦ) ਰਾਜੇਂਦਰ ਕੁਮਾਰ, ਲੀਡ ਬੈਂਕ ਮੈਨੇਜਰ ਵਿਕਰਮ ਦੁੱਤੀ, ਰਾਜਨ ਗੁਰਬਖ਼ਸ਼ ਰਾਏ, ਕਿਸਾਨ ਗੁਰਸ਼ਮਿੰਦਰ ਸਿੰਘ, ਬੂਟਾ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਬਾਬਾ ਵਿਸ਼ਵਕਰਮਾ ਧਰਮਸ਼ਾਲਾ 'ਚ ਚੱਲਦੀ ਡਿਸਪੈਂਸਰੀ ਵਿਖੇ ਡਾਕਟਰ ਨਿਯੁਕਤ ਅਗਲੀ ਖ਼ਬਰ ਵਾਤਾਵਰਨ ਪ੍ਰੇਮੀਆਂ ਨੇ 100 ਫ਼ਲਦਾਰ ਬੂਟੇ ਲਗਾਏ
Ad Position 24