19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਬਾਬਾ ਗੰਗਾ ਰਾਮ ਸਟੇਡੀਅਮ ਵਿਖੇ ਸੂਬਾ ਪੱਧਰੀ ਸਕੂਲੀ ਖੇਡਾਂ ਸ਼ੁਰੂ

Ad Position 21
No active advertisement
ਅਜੀਤ ਡੈਸਕ 07-11-2025
ਗਿੱਦੜਬਾਹਾ, 6 ਨਵੰਬਰ (ਸ਼ਿਵਰਾਜ ਸਿੰਘ ਬਰਾੜ)-ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲੀ ਖੇਡਾਂ ਤਹਿਤ ਬਾਸਕਟਬਾਲ ਦੀਆਂ ਖੇਡਾਂ ਬਾਬਾ ਗੰਗਾ ਰਾਮ ਸਟੇਡੀਅਮ ਗਿੱਦੜਬਾਹਾ ਵਿਖੇ ਸ਼ੁਰੂ ਹੋ ਗਈਆਂ ਹਨ | ਇਸ ਮੌਕੇ ਜ਼ਿਲ੍ਹਾ ਐਜੂਕੇਸ਼ਨ ਸਪੋਰਟਸ ਅਫ਼ਸਰ ਸੁਰਿੰਦਰ ਸਿੰਘ ਤੇ ਪਿ੍ੰਸੀਪਲ ਰਾਜਵਿੰਦਰ ਸਿੰਘ ਮਾਨ ਵਲੋਂ ਖੇਡਾਂ ਦੀ ਸ਼ੁਰੂਆਤ ਕਰਵਾਈ ਗਈ | ਇਸ ਮੌਕੇ ਜ਼ਿਲ੍ਹਾ ਐਜੂਕੇਸ਼ਨ ਸਪੋਰਟਸ ਅਫ਼ਸਰ ਸੁੁਰਿੰਦਰ ਸਿੰਘ ਨੇ ਕਿਹਾ ਕਿ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵੀ ਸਾਡੇ ਜੀਵਨ ਦਾ ਜ਼ਰੂਰੀ ਅੰਗ ਹਨ | ਖੇਡਾਂ ਇਕ ਵਿਦਿਆਰਥੀ ਨੂੰ ਅਨੁਸ਼ਾਸਨ ਸਿਖਾਉਂਦੀਆਂ ਹਨ | ਡੀ.ਈ.ਓ. ਰਾਜਵਿੰਦਰ ਸਿੰਘ ਮਾਨ ਨੇ ਦੱਸਿਆ ਕਿ ਪੰਜਾਬ ਭਰ ਤੋਂ 25 ਬਾਸਕਟਬਾਲ ਦੀਆਂ ਟੀਮਾਂ ਹਿੱਸਾ ਲੈ ਰਹੀਆਂ ਹਨ | ਬਾਹਰੋਂ ਆਈਆਂ ਟੀਮਾਂ ਲਈ ਰਹਿਣ ਤੇ ਉਨ੍ਹਾਂ ਦੇ ਖਾਣੇ ਦਾ ਪ੍ਰਬੰਧ ਕੀਤਾ ਗਿਆ ਹੈ | ਇਸ ਮੌਕੇ ਤਰਸੇਮ ਸਿੰਘ ਪੀ.ਟੀ. ਨੇ ਸਟੇਜ ਦਾ ਸੰਚਾਲਨ ਕੀਤਾ | ਇਸ ਦੌਰਾਨ ਬਾਸਕਟਬਾਲ ਕੋਚ ਏ.ਐੱਸ.ਆਈ. ਜਗਸੀਰ ਪੁਰੀ, ਯੋਗਾ ਕੋਚ ਮਧੂਪਰੀ ਤੋਂ ਇਲਾਵਾ ਬਾਹਰੋਂ ਆਈਆਂ ਟੀਮਾਂ ਦੇ ਕੋਚ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਨਿਸ਼ਾਨ ਅਕੈਡਮੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਬਾਬਾ ਵਿਸ਼ਵਕਰਮਾ ਧਰਮਸ਼ਾਲਾ 'ਚ ਚੱਲਦੀ ਡਿਸਪੈਂਸਰੀ ਵਿਖੇ ਡਾਕਟਰ ਨਿਯੁਕਤ
Ad Position 24