19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਮਿਮਿਟ ਦੇ ਅਧਿਆਪਕਾਂ ਨੇ ਤਨਖ਼ਾਹ ਵਧਣ 'ਤੇ ਸਰਕਾਰ ਤੇ ਡਾ. ਬਲਜੀਤ ਕੌਰ ਦਾ ਕੀਤਾ ਧੰਨਵਾਦ

Ad Position 21
No active advertisement
ਅਜੀਤ ਡੈਸਕ 07-11-2025
ਮਲੋਟ, 6 ਨਵੰਬਰ (ਪਾਟਿਲ)-ਪੰਜਾਬ ਸਰਕਾਰ ਦੁਆਰਾ ਸਥਾਪਤ ਸੰਸਥਾ ਮਿਮਿਟ ਮਲੋਟ ਵਿਖੇ ਸਮੈਸਟਰ ਆਧਾਰ 'ਤੇ ਕੰਮ ਕਰ ਰਹੇ ਅਧਿਆਪਕਾਂ ਦੀ ਤਨਖ਼ਾਹ 'ਚ ਪੰਜਾਬ ਸਰਕਾਰ ਦੁਆਰਾ ਵਾਧਾ ਕੀਤੇ ਜਾਣ ਕਰਕੇ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਇਸ ਬਾਬਤ ਸੰਸਥਾ ਦੇ ਡਾਇਰੈਕਟਰ ਡਾ. ਜਸਕਰਨ ਸਿੰਘ ਭੁੱਲਰ ਨੇ ਦੱਸਿਆ ਕਿ ਸੰਸਥਾ ਵਿਖੇ ਜੋ ਸਟਾਫ਼ ਮੈਂਬਰ ਸਮੈਸਟਰ ਆਧਾਰ 'ਤੇ ਆਪਣੀਆਂ ਸੇਵਾਵਾਂ ਦਿੰਦੇ ਆ ਰਹੇ ਹਨ, ਉਨ੍ਹਾਂ ਦੀ ਮੁੱਖ ਮੰਗ ਸੀ ਕਿ ਉਨ੍ਹਾਂ ਦੇ ਮਾਣਭੱਤੇ 'ਚ ਪੰਜਾਬ ਸਰਕਾਰ ਦੁਆਰਾ ਵਾਧਾ ਕੀਤਾ ਜਾਵੇ | ਇਸ ਮੰਗ ਨੂੰ ਪੂਰਾ ਕਰਦੇ ਹੋਏ ਤਕਨੀਕੀ ਸਿੱਖਿਆ ਮੰਤਰੀ ਕਮ ਚੇਅਰਮੈਨ ਮਿਮਿਟ ਮਲੋਟ ਹਰਜੋਤ ਸਿੰਘ ਬੈਂਸ ਤੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੇ ਸਾਂਝੇ ਉਦਮਾਂ ਸਦਕਾ ਇਨ੍ਹਾਂ ਸਮੈਸਟਰ ਆਧਾਰਿਤ ਅਧਿਆਪਕਾਂ ਦੀ ਮਹੀਨਾਵਾਰ ਤਨਖ਼ਾਹ 'ਚ ਲਗਭਗ 62 ਫ਼ੀਸਦੀ ਦਾ ਵਾਧਾ ਕਰ ਦਿੱਤਾ ਗਿਆ ਹੈ | ਤਨਖ਼ਾਹ 'ਚ ਹੋਏ ਵਾਧੇ ਦੀ ਖ਼ੁਸ਼ੀ ਮਨਾਉਂਦੇ ਹੋਏ ਸਮੈਸਟਰ ਅਧਿਆਪਕਾਂ ਨੇ ਪੰਜਾਬ ਸਰਕਾਰ, ਸ੍ਰੀਮਤੀ ਸਰੁਤੀ ਸਿੰਘ ਆਈ.ਏ.ਐੱਸ. ਪ੍ਰਬੰਧਕੀ ਸਕੱਤਰ ਕਮ ਚੇਅਰਮੈਨ ਵਿੱਤ ਕਮੇਟੀ ਮਿਮਿਟ ਮਲੋਟ ਦਾ ਧੰਨਵਾਦ ਕੀਤਾ ਤੇ ਇਸ ਕਾਰਜ ਲਈ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵਲੋਂ ਪਾਏ ਯੋਗਦਾਨ ਲਈ ਸਮੈਸਟਰ ਆਧਾਰਿਤ ਅਧਿਆਪਕ ਵਿਸ਼ੇਸ਼ ਤੌਰ 'ਤੇ ਡਾ. ਬਲਜੀਤ ਕੌਰ ਨੂੰ ਮਿਲੇ ਤੇ ਧੰਨਵਾਦ ਕੀਤਾ | ਇਸ ਮੌਕੇ ਡਾ. ਬਲਜੀਤ ਕੌਰ ਨੇ ਸਮੂਹ ਅਧਿਆਪਕਾਂ ਨੂੰ ਵਧਾਈ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਕਾਲਜ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਅਗਲੀ ਖ਼ਬਰ ਵੱਖ-ਵੱਖ ਰੋਗਾਂ ਦੀ ਮੁਫ਼ਤ ਜਾਂਚ ਤੇ ਖ਼ੂਨਦਾਨ ਕੈਂਪ ਲਗਾਇਆ
Ad Position 24