19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

Ad Position 21
No active advertisement
ਅਜੀਤ ਡੈਸਕ 07-11-2025
ਮਲੋਟ, 6 ਨਵੰਬਰ (ਪਾਟਿਲ)-ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਲੋਟ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਗੁਰੂ ਸਿੰਘ ਸਭਾ ਮਲੋਟ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਰਾਤ ਦੇ ਦੀਵਾਨ ਸਜਾਏ ਗਏ | ਪ੍ਰਬੰਧਕਾਂ ਨੇ ਦੱਸਿਆ ਕਿ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਜੀ ਦਾ ਭੋਗ ਤੇ ਕੀਰਤਨ 8:30 ਵਜੇ ਤੋਂ 9:45 ਵਜੇ ਤੱਕ ਹੋਇਆ, ਜਦਕਿ ਕੀਰਤਨ ਸਮਾਗਮ 10:30 ਵਜੇ ਤੋਂ 1:30 ਵਜੇ ਤੱਕ ਕਰਵਾਇਆ ਗਿਆ | ਇਸ ਸੰਬੰਧ 'ਚ ਰਾਤ ਦੇ ਦੀਵਾਨ 7 ਤੋਂ 9:15 ਵਜੇ ਤੱਕ ਸਜਾਏ ਗਏ | ਉਪਰੰਤ ਦੁੱਧ ਤੇ ਮਠਿਆਈ ਦਾ ਲੰਗਰ ਅਤੁੱਟ ਵਰਤਾਇਆ ਗਿਆ | ਸਮਾਗਮ ਮੌਕੇ ਪ੍ਰੋ. ਜਗਰੂਪ ਸਿੰਘ ਰੂਪ ਖ਼ਾਲਸਾ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮਿ੍ਤਸਰ ਸਾਹਿਬ, ਭਾਈ ਰਵਿੰਦਰ ਸਿੰਘ ਪਠਾਨਕੋਟ ਵਾਲੇ ਹਜ਼ੂਰੀ ਰਾਗੀ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਲੋਟ ਤੇ ਭਾਈ ਚੜ੍ਹਤ ਸਿੰਘ ਹੈੱਡ ਗ੍ਰੰਥੀ ਵਲੋਂ ਕੀਰਤਨ ਕੀਤਾ ਗਿਆ | ਇਸ ਮੌਕੇ ਗੁਰਬਚਨ ਸਿੰਘ, ਹਰਜੀਤ ਸਿੰਘ, ਦਵਿੰਦਰ ਪਾਲ ਸਿੰਘ, ਜਸਪਾਲ ਸਿੰਘ, ਗੁਰਮਿੰਦਰ ਪਾਲ ਸਿੰਘ, ਹਰਜਿੰਦਰ ਸਿੰਘ, ਹਰਵਿੰਦਰ ਪਾਲ ਸਿੰਘ, ਅਮਰ ਸਿੰਘ, ਦਲਜੀਤ ਸਿੰਘ, ਮਹਿੰਦਰ ਸਿੰਘ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਐੱਸ.ਡੀ. ਸਕੂਲ ਦੀ ਵਿਦਿਆਰਥਣ ਦਾ ਕੈਬਨਿਟ ਮੰਤਰੀ ਵਲੋਂ ਸਨਮਾਨ ਅਗਲੀ ਖ਼ਬਰ ਅੰਡਰ-17 ਫ਼ੁੱਟਬਾਲ ਮੁਕਾਬਲੇ 'ਚ ਡਿਪਸ ਸਕੂਲ ਦੀ ਟੀਮ ਦਾ ਦੂਜਾ ਸਥਾਨ
Ad Position 24