19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਹਵਾ ਪ੍ਰਦੂਸ਼ਣ ਨੂੰ ਘੱਟ ਕਰਨ ਲਈ ਹਰ ਵਿਅਕਤੀ ਸਮਝੇ ਆਪਣੀ ਜ਼ਿੰਮੇਵਾਰੀ-ਸਿਵਲ ਸਰਜਨ

Ad Position 21
No active advertisement
ਅਜੀਤ ਡੈਸਕ 07-11-2025
ਸ੍ਰੀ ਮੁਕਤਸਰ ਸਾਹਿਬ, 6 ਨਵੰਬਰ (ਹਰਮਹਿੰਦਰ ਪਾਲ)-ਸਿਵਲ ਸਰਜਨ ਡਾ. ਰਾਜ ਕੁਮਾਰ ਵਲੋਂ ਹਵਾ ਵਿਚ ਵਧ ਰਹੇ ਪ੍ਰਦੂਸ਼ਣ ਕਾਰਨ ਲੋਕਾਂ ਨੂੰ ਇਸ ਪ੍ਰਦੂਸ਼ਣ ਕਾਰਨ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਣ ਲਈ ਸਾਵਧਾਨੀਆਂ ਵਰਤਣ ਦੀ ਅਪੀਲ ਕੀਤੀ ਹੈ | ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਕਰਕੇ, ਦੀਵਾਲੀ ਦੇ ਤਿਉਹਾਰ ਕਾਰਨ ਤੇ ਮੌਸਮ ਠੰਡਾ ਹੋਣ ਕਾਰਨ ਹਵਾ ਦੀ ਗੁਣਵੱਤਾ ਵਿਗੜਨੀ ਸ਼ੁਰੂ ਹੋ ਗਈ ਹੈ | ਉਨ੍ਹਾਂ ਕਿਹਾ ਕਿ ਹਵਾ 'ਚ ਧੂੰਏਾ ਦਾ ਨੁਕਸਾਨ ਵੈਸੇ ਤਾਂ ਹਰੇਕ ਮਨੁੱਖ ਤੇ ਜੀਵ ਜੰਤੂ ਨੂੰ ਹੈ, ਪਰ ਇਹ ਛੋਟੇ ਬੱਚੇ, ਬਜ਼ੁਰਗ, ਸ਼ੂਗਰ, ਦਿਲ ਦੀਆਂ ਬਿਮਾਰੀਆਂ, ਦਮਾ ਜਾਂ ਸਾਹ ਨਾਲੀ ਦੀਆਂ ਪੁਰਾਣੀਆਂ ਰੁਕਾਵਟਾਂ ਵਾਲੀਆਂ ਬਿਮਾਰੀਆਂ ਵਰਗੀਆਂ ਸਥਿਤੀਆਂ ਵਾਲੇ ਲੋਕਾਂ ਲਈ ਘਾਤਕ ਸਾਬਤ ਹੋ ਸਕਦਾ ਹੈ | ਉਨ੍ਹਾਂ ਕਿਹਾ ਕਿ ਕਮਜ਼ੋਰ ਵਿਅਕਤੀ, ਬੱਚਿਆਂ, ਬਜ਼ੁਰਗਾਂ ਤੇ ਸਿਹਤ ਸਮੱਸਿਆਵਾਂ ਵਾਲੇ ਵਿਅਕਤੀਆਂ ਲਈ ਜਿਨ੍ਹਾਂ ਸੰਭਵ ਹੋ ਸਕੇ ਘਰ ਦੇ ਅੰਦਰ ਰਹਿਣ ਤੇ ਖ਼ਾਸ ਕਰਕੇ ਭੀੜ ਵਾਲੇ ਖੇਤਰਾਂ ਤੇ ਬਾਜ਼ਾਰਾਂ ਵਿਚ ਨਾ ਜਾਣ, ਧੂੰਏਾ ਵਿਚ ਸਵੇਰ ਤੇ ਦੇਰ ਸ਼ਾਮ ਦੀ ਸੈਰ ਤੋਂ ਪ੍ਰਹੇਜ਼ ਕੀਤਾ ਜਾਵੇ, ਘਰ ਦੇ ਦਰਵਾਜ਼ੇ ਤੇ ਖਿੜਕੀਆਂ ਬੰਦ ਰੱਖੀਆਂ ਜਾਣ | ਉਨ੍ਹਾਂ ਕਿਹਾ ਕਿ ਸਿਗਰਟ, ਬੀੜੀ ਤੇ ਹੋਰ ਤੰਬਾਕੂ ਪਦਾਰਥਾਂ ਦੀ ਵਰਤੋਂ ਨਹੀਂ ਕਰਨੀ ਚਾਹੀਦੀ, ਕਿਉਂਕਿ ਇਹ ਹਵਾ ਪ੍ਰਦੂਸ਼ਣ ਦੇ ਮਾੜੇ ਪ੍ਰਭਾਵਾਂ ਨੂੰ ਵਧਾਉਂਦੇ ਹਨ | ਉਨ੍ਹਾ ਕਿਹਾ ਕਿ ਹਵਾ ਪ੍ਰਦੂਸ਼ਣ ਨੂੰ ਘੱਟ ਕਰਨ ਲਈ ਕਿਸਾਨਾਂ ਦੇ ਨਾਲ-ਨਾਲ ਸਮਾਜ ਦਾ ਹਰ ਵਿਅਕਤੀ ਆਪਣੀ ਜ਼ਿੰਮੇਵਾਰੀ ਸਮਝੇ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸਾਫ਼ ਹਵਾ ਵਿਚ ਸਾਹ ਲੈਣ ਲਈ ਵੱਧ ਤੋਂ ਵੱਧ ਬੂਟੇ ਲਗਾਏ ਜਾਣ | ਇਸ ਮੌਕੇ ਡਾ. ਸਰਬਜੀਤ ਸਿੰਘ ਸਹਾਇਕ ਸਿਵਲ ਸਰਜਨ, ਡਾ. ਕੁਲਤਾਰ ਸਿੰਘ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ, ਡਾ. ਹਰਕੀਰਤਨ ਸਿੰਘ ਜ਼ਿਲ੍ਹਾ ਐਪੀਡੀਮੋਲੋਜਿਸਟ ਤੇ ਸਿਹਤ ਵਿਭਾਗ ਦਾ ਸਟਾਫ਼ ਹਾਜ਼ਰ ਸੀ |
Ad Position 22
No active advertisement
ਪਿਛਲੀ ਖ਼ਬਰ ਵਾੜਾ ਭਾਈਕਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮÏਕੇ ਖ਼ੂਨਦਾਨ ਕੈਂਪ ਅਗਲੀ ਖ਼ਬਰ ਐੱਸ.ਡੀ. ਸਕੂਲ ਦੀ ਵਿਦਿਆਰਥਣ ਦਾ ਕੈਬਨਿਟ ਮੰਤਰੀ ਵਲੋਂ ਸਨਮਾਨ
Ad Position 24