19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਪੰਜਾਬ ਪੁਲਿਸ ਪੈਨਸ਼ਨਰ ਵੈੱਲਫ਼ੇਅਰ ਐਸੋਸੀਏਸ਼ਨ ਦੀ ਮੀਟਿੰਗ

Ad Position 21
No active advertisement
ਅਜੀਤ ਡੈਸਕ 07-11-2025
ਫ਼ਰੀਦਕੋਟ, 6 ਨਵੰਬਰ (ਸਤੀਸ਼ ਬਾਗ਼ੀ)-ਪੰਜਾਬ ਪੁਲਿਸ ਪੈਨਸ਼ਨਰ ਵੈਲਫ਼ੇਅਰ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ ਐਸੋਸੀਏਸ਼ਨ ਦੇ ਦਫ਼ਤਰ ਵਿਖੇ ਹੋਈ, ਜਿਸ 'ਚ ਲਗਭਗ 75 ਪੈਨਸ਼ਨਰਾਂ ਨੇ ਹਿੱਸਾ ਲਿਆ | ਐਸੋਸੀਏਸ਼ਨ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਲੀਵਾਲ ਸੇਵਾ ਮੁਕਤ ਡੀ.ਐਸ.ਪੀ. ਨੇ ਸਭਨਾਂ ਨੂੰ ਜੀ ਆਇਆਂ ਆਖਦਿਆਂ ਸਟੇਟ ਬਾਡੀ ਵਲੋਂ ਆਏ ਪੱਤਰ ਦੀਆਂ ਹਦਾਇਤਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ | ਉਨ੍ਹਾਂ ਸਮੂਹ ਮੈਂਬਰਾਂ ਨੂੰ ਐਸੋਸੀਏਸ਼ਨ ਦੇ ਵੱਟਸਐਪ ਗਰੁੱਪ 'ਚ ਮੈਜੇਸ ਰਾਹੀਂ ਵੱਧ ਤੋਂ ਵੱਧ ਸ਼ਰਧਾ ਅਨੁਸਾਰ ਯੋਗਦਾਨ ਪਾਉਣ ਦੀ ਅਪੀਲ ਕੀਤੀ | ਇਸ ਮੌਕੇ ਨਵੇਂ ਆਏ ਐਨ.ਜੀ.ਓ. ਬਲਕਰਨ ਸਿੰਘ ਏ.ਐਸ.ਆਈ. ਤੇ ਸੇਵਕ ਸਿੰਘ ਏ.ਐਸ.ਆਈ. ਨੂੰ ਜੀ ਆਇਆਂ ਨੂੰ ਕਹਿੰਦੇ ਹੋਏ ਦੋਨਾਂ ਦਾ ਸੰਸਥਾ 'ਚ ਸ਼ਾਮਿਲ ਹੋਣ 'ਤੇ ਮਾਨ ਸਤਿਕਾਰ ਕੀਤਾ |
Ad Position 22
No active advertisement
ਪਿਛਲੀ ਖ਼ਬਰ ਮਾਊਾਟ ਲਿਟਰਾ ਜ਼ੀ ਸਕੂਲ ਦੇ ਵਿਦਿਆਰਥੀਆਂ ਨੇ ਸ੍ਰੀ ਰਾਧਾ ਕਿ੍ਸ਼ਨ ਮੰਦਰ ਦਾ ਦੌਰਾ ਕੀਤਾ ਅਗਲੀ ਖ਼ਬਰ ਕਿਸਾਨ ਜਥੇਬੰਦੀ ਨੇ ਝੋਨੇ ਦੇ ਫੂਸ ਭਰੇ ਟਰੱਕ ਨੂੰ ਛੁਡਵਾਇਆ
Ad Position 24