19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਮਾਊਾਟ ਲਿਟਰਾ ਜ਼ੀ ਸਕੂਲ ਦੇ ਵਿਦਿਆਰਥੀਆਂ ਨੇ ਸ੍ਰੀ ਰਾਧਾ ਕਿ੍ਸ਼ਨ ਮੰਦਰ ਦਾ ਦੌਰਾ ਕੀਤਾ

Ad Position 21
No active advertisement
ਅਜੀਤ ਡੈਸਕ 07-11-2025
ਫ਼ਰੀਦਕੋਟ, 6 ਨਵੰਬਰ (ਜਸਵੰਤ ਸਿੰਘ ਪੁਰਬਾ)-ਮਾਊਾਟ ਲਿਟਰਾ ਜ਼ੀ ਸਕੂਲ ਫ਼ਰੀਦਕੋਟ ਦੇ ਵਿਦਿਆਰਥੀਆਂ ਨੇ ਸ੍ਰੀ ਰਾਧਾ ਕਿ੍ਸ਼ਨ ਮੰਦਰ, ਕੋਟਕਪੂਰਾ ਦਾ ਧਾਰਮਿਕ ਦੌਰਾ ਕੀਤਾ | ਇਸ ਦੌਰੇ ਦੌਰਾਨ ਬੱਚਿਆਂ ਨੇ ਭਾਰਤੀ ਸੰਸਕਾਰਾਂ ਅਤੇ ਸੰਸਕਿ੍ਤੀ ਬਾਰੇ ਬਹੁਤ ਕੁਝ ਸਿੱਖਿਆ | ਮੰਦਰ 'ਚ ਬੱਚਿਆਂ ਨੂੰ ਪੰਡਿਤ ਕਿ੍ਸ਼ਨ ਨੇ ਮੰਦਰ ਦੇ ਇਤਿਹਾਸ ਬਾਰੇ ਵਿਸਥਾਰ ਨਾਲ ਦੱਸਿਆ ਕਿ ਕਿਵੇਂ ਕਿਸੇ ਦੀ ਸ਼ਰਧਾ ਤੇ ਭਗਤੀ ਨਾਲ ਇਨ੍ਹਾਂ ਵੱਡਾ ਮੰਦਰ ਖੜ੍ਹਾ ਹੋਇਆ | ਅਧਿਆਪਕਾ ਗੁਰਵਿੰਦਰ ਤੇ ਰੁਚੀ ਨੇ ਬੱਚਿਆਂ ਨੂੰ ਸਮਝਾਇਆ ਕਿ ਮੰਦਰ ਜਾਣ ਦੀ ਕੀ ਮਹੱਤਤਾ ਹੈ ਤੇ ਕਿਵੇਂ ਇਹ ਸਾਡੀਆਂ ਰੂਹਾਨੀ ਤੇ ਨੈਤਿਕ ਮੁੱਲਾਂ ਨੂੰ ਮਜ਼ਬੂਤ ਕਰਦਾ ਹੈ | ਅਧਿਆਪਕ ਇਸ਼ਾਨ ਨੇ ਕਿਹਾ ਕਿ ਇਹੋ ਜਿਹੇ ਧਾਰਮਿਕ ਦੌਰੇ ਬੱਚਿਆਂ ਨੂੰ ਸਿਰਫ਼ ਗਿਆਨ ਹੀ ਨਹੀਂ ਦਿੰਦੇ ਸਗੋਂ ਉਨ੍ਹਾਂ ਦੇ ਚਰਿੱਤਰ ਨਿਰਮਾਣ ਵਿਚ ਵੀ ਬਹੁਤ ਮਹੱਤਵ ਪੂਰਨ ਭੂਮਿਕਾ ਨਿਭਾਉਂਦੇ ਹਨ | ਅਧਿਆਪਕ ਮਨਜੋਧ ਨੇ ਸਾਰੀ ਟੀਮ ਦੇ ਨਾਲ ਬੱਚਿਆਂ ਦੀ ਸੁਰੱਖਿਆ ਦਾ ਪੂਰਾ ਧਿਆਨ ਰੱਖਿਆ | ਚੇਅਰਮੈਨ ਇੰਜ. ਚਮਨ ਲਾਲ ਗੁਲਾਟੀ ਨੇ ਕਿਹਾ ਕਿ ਸੰਸਕਾਰਾਂ ਨਾਲ ਜੁੜੇ ਰਹਿਣਾ ਅਤੇ ਆਪਣੀ ਸੱਭਿਆਚਾਰਕ ਧਰੋਹਰ ਨੂੰ ਸਮਝਣਾ ਹੀ ਸੱਚੀ ਸਿੱਖਿਆ ਹੈ |
Ad Position 22
No active advertisement
ਪਿਛਲੀ ਖ਼ਬਰ ਰਣਜੀਤ ਸਿੰਘ ਔਲਖ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਫ਼ਰੀਦਕੋਟ ਦੇ ਜ਼ਿਲ੍ਹਾ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਪੰਜਾਬ ਪੁਲਿਸ ਪੈਨਸ਼ਨਰ ਵੈੱਲਫ਼ੇਅਰ ਐਸੋਸੀਏਸ਼ਨ ਦੀ ਮੀਟਿੰਗ
Ad Position 24